ਟ੍ਰਾਈਸਿਟੀ

ਕਮਿਸ਼ਨਰ ਅਨਿੰਦਿਤਾ ਮਿਤਰਾ ਵਲੋਂ ਨਿਰਮਾਣ ਸਥਾਨ ‘ਤੇ ਕੰਮ ਵਿੱਚ ਲਾਪਰਵਾਹੀ ਵਰਤਣ ਲਈ ਐਸ.ਡੀ.ਈ. ਅਤੇ ਜੇ.ਈ. ਨੂੰ ਕਾਰਨ ਦੱਸੋ ਨੋਟਿਸ

ਦਵਿੰਦਰ ਸਿੰਘ ਕੋਹਲੀ | September 02, 2021 07:39 PM

ਚੰਡੀਗੜ:

ਚੰਡੀਗੜ ਦੇ ਸੈਕਟਰ 21 ਵਿੱਚ ਗਲੀ ਦੇ ਨਿਰਮਾਣ ਵਾਲੀ ਥਾਂ ’ਤੇ ਲਾਪਰਵਾਹੀ ਵਰਤਣ ਦਾ ਪਤਾ ਲੱਗਣ ਤੋਂ ਬਾਅਦ ਨਗਰ ਨਿਗਮ ਚੰਡੀਗੜ ਦੇ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ, ਆਈਏਐਸ, ਵਲੋਂ ਪੰਜਾਬ ਸਿਵਲ ਸੇਵਾ (ਪਨਿਸ਼ਮੈਂਟ ਐਂਡ ਅਪੀਲਜ਼ ) ਰੂਲਜ਼, 1970 ਦੇ ਨਿਯਮ 10 ਤਹਿਤ ਉਪ ਮੰਡਲ ਇੰਜੀਨੀਅਰ ਅਤੇ ਜੂਨੀਅਰ ਇੰਜੀਨੀਅਰ, ਪਬਲਿਕ ਹੈਲਥ ਡਵੀਜ਼ਨ, ਨਗਰ ਨਿਗਮ ਚੰਡੀਗੜ ਨੂੰ ਡਿਊਟੀ ਵਿੱਚ ਅਣਗਹਿਲੀ ਵਰਤਣ ਲਈ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ।

ਇਹ ਪਾਇਆ ਗਿਆ ਕਿ ਸੈਕਟਰ 21, ਚੰਡੀਗੜ ਵਿੱਚ ਗਲੀ ਦੇ ਨਿਰਮਾਣ ਦਾ ਕੰਮ ਮੈਸਰਜ਼ ਵਕੀਲ ਯਾਦਵ (ਠੇਕੇਦਾਰ) ਨੂੰ ਦਿੱਤਾ ਗਿਆ ਸੀ , ਜਿਸਨੇ ਆਮ ਲੋਕਾਂ ਦੀ ਸਾਵਧਾਨੀ ਨੂੰ ਅੱਖੋਂ ਪਰੋਖੇ ਕਰਦਿਆਂ ਬਿਨਾਂ ਕੋਈ ਸਾਈਨ ਬੋਰਡ ਲਗਾਏ ਸੜਕ ਪੁੱਟ ਕੇ ਕੰਮ ਅਧੂਰਾ ਹੀ ਛੱਡ ਦਿੱਤਾ ਜੋ ਕਿ ਸੜਕ ਤੋਂ ਲੰਘਣ ਵਾਲੇ ਆਮ ਲੋਕਾਂ ਲਈ ਖਤਰਾ ਪੈਦਾ ਕਰਦਾ ਸੀ।

ਇਸ ਦਾ ਨੋਟਿਸ ਲੈਂਦੇ ਹੋਏ ਮਿਊਂਸੀਪਲ ਕਮਿਸ਼ਨਰ ਨੇ ਇਸ ਕੰਮ ਲਈ ਜਿੰਮੇਵਾਰ ਅਧਿਕਾਰੀਆਂ ਨੂੰ ਕਾਰਨ ਦੱਸੋ ਜਾਰੀ ਕੀਤਾ ਹੈ ਅਤੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਉਕਤ ਠੇਕੇਦਾਰ ਨੂੰ ਵੀ ਕਾਰਨ ਦੱਸੋ ਜਾਰੀ ਕੀਤਾ ਜਾਵੇ। ਉਨਾਂ ਕਿਹਾ ਕਿ ਅਜਿਹੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਇੰਜੀਨੀਅਰਿੰਗ ਵਿੰਗ ਨੂੰ ਇਹ ਵੀ ਹਦਾਇਤ ਕੀਤੀ ਕਿ ਜੇ.ਈ ਜਾਂ ਐਸ.ਡੀ.ਓ ਵਲੋਂ ਉਸਾਰੀ ਵਾਲੀ ਹਰੇਕ ਥਾਂ ਦਾ ਰੋਜ਼ਾਨਾ ਘੱਟੋ- ਘੱਟ ਇੱਕ ਵਾਰ ਦੌਰਾ ਕੀਤਾ ਜਾਵੇ। ਇਸਦੇ ਨਾਲ ਹੀ ਸ਼ਹਿਰ ਦੀ ਹੱਦ ਅੰਦਰ ਸੁਰੂ ਕੀਤੇ ਸਾਰੇ ਕੰਮ ਸਮਾਂਬੱਧ ਢੰਗ ਨਾਲ ਪੂਰੇ ਕੀਤੇ ਜਾਣ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ