ਸੰਸਾਰ

ਸਈਅਦ ਅਲੀ ਸ਼ਾਹ ਗਿਲਾਨੀ ਦਾ ਫੋਤ ਹੋਣਾ ਅਜ਼ਾਦੀ ਪਸੰਦ ਲੋਕਾਂ ਲਈ ਵੱਡਾ ਘਾਟਾ: ਹਰਦੀਪ ਸਿੰਘ

ਮਨਪ੍ਰੀਤ ਸਿੰਘ ਖਾਲਸਾ / ਕੌਮੀ ਮਾਰਗ ਬਿਊਰੋ | September 03, 2021 06:42 PM


ਨਵੀਂ ਦਿੱਲੀ : ਭਾਰਤੀ ਕਬਜ਼ੇ ਹੇਠਲੇ ਕਸ਼ਮੀਰ ਦੇ ਅਜ਼ਾਦੀ ਪਸੰਦ ਆਗੂ ਸਈਅਦ ਅਲੀ ਸ਼ਾਹ ਗਿਲਾਨੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਪਰਮਾਤਮਾ ਦੇ ਚਰਨਾਂ ਵਿੱਚ ਜਾ ਬਿਰਾਜੇ। ਉਹਨਾਂ ਨੇ ਸਾਰੀ ਉਮਰ ਆਪਣੇ ਲੋਕਾਂ ਅਤੇ ਆਪਣੀ ਧਰਤੀ ਦੀ ਅਜ਼ਾਦੀ ਲਈ ਸੰਘਰਸ਼ ਕੀਤਾ ਅਤੇ ਅਨੇਕਾਂ ਹੋਰ ਲੋਕਾਂ ਨੂੰ ਆਪਣੇ ਹੱਕਾਂ ਲਈ ਲੜਨ ਲਈ ਪ੍ਰੇਰਿਤ ਕੀਤਾ। ਡੇਲਟਾ ਗੁਰੂ ਘਰ ਦੇ  ਸੇਵਾਦਾਰ ਭਾਈ ਹਰਦੀਪ ਸਿੰਘ ਨੇ ਕਿਹਾ ਕਿ ਇਸ ਤੋਂ ਇਲਾਵਾ ਸਿੱਖ ਕੌਮ ਦੀ ਅਜ਼ਾਦੀ ਲਈ ਚਲ ਰਹੇ ਸਿੱਖ ਸੰਘਰਸ਼ ਅਤੇ ਸੰਘਰਸ਼ ਨਾਲ ਜੁੜੀਆਂ ਸ਼ਖ਼ਸੀਅਤਾਂ ਨਾਲ ਵੀ ਉਹਨਾਂ ਦੇ ਦੋਸਤਾਨਾਂ ਸੰਬੰਧ ਰਹੇ। ਕਸ਼ਮੀਰ ਦੇ ਸਿੱਖ ਭਾਈਚਾਰੇ ਨਾਲ ਵੀ ਉਹਨਾਂ ਦੇ ਚੰਗੇ ਸੰਬੰਧ ਸਨ। ਭਾਰਤੀ ਹਕੂਮਤ ਅਤੇ ਖੁਫੀਆ ਏਜੰਸੀਆਂ ਦੀ ਅਣਗਿਣਤ ਫਿਰਕੂ ਅਤੇ ਫੁੱਟ ਪਾਊ ਕੋਸ਼ਿਸ਼ਾਂ ਦੇ ਬਾਵਜੂਦ ਵੀ ਉਹਨਾਂ ਸਿੱਖ-ਮੁਸਲਿਮ ਭਾਈਚਾਰੇ ਨੂੰ ਮਜ਼ਬੂਤ ਕਰਨ ਤੇ ਜ਼ੋਰ ਦਿੱਤਾ।
ਉਨ੍ਹਾਂ ਕਿਹਾ ਕਿ ਬਜ਼ੁਰਗ ਉਮਰ ਹੋਣ ਦੇ ਬਾਵਜੂਦ ਵੀ ਭਾਰਤੀ ਸਰਕਾਰ ਉਹਨਾਂ ਤੋਂ  ਖੌਫਜਦਾ ਸੀ, ਕਿ ਪਿਛਲੇ 12 ਸਾਲਾਂ ਤੋਂ ਉਹਨਾਂ ਨੂੰ ਹਾਊਸ ਅਰੈਸਟ (ਘਰ ਵਿੱਚ ਕੈਦ) ਕਰਕੇ ਰਖਿਆ ਸੀ, ਕਸ਼ਮੀਰ ਦੀ ਅਜ਼ਾਦੀ ਲਈ ਸੰਘਰਸ਼ ਕਰਨ ਵਾਲ਼ੀਆਂ ਸਾਰੀਆਂ ਸਿਆਸੀ ਧਿਰਾਂ ਉਹਨਾਂ ਦਾ ਸਤਿਕਾਰ ਕਰਦੀਆਂ ਸਨ। 

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ