ਮਨੋਰੰਜਨ

ਖ਼ਾਲਸਾ ਕਾਲਜ ਵੂਮੈਨ ਵਿਖੇ ਯੋਗਾ ਅਤੇ ਜ਼ੁੰਬਾ ਡਾਂਸ ਦਾ ਆਯੋਜਨ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | September 03, 2021 06:47 PM

ਅੰਮ੍ਰਿਤਸਰ- ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਐਨ. ਐੱਸ. ਐੱਸ. ਵਿਭਾਗ ਵਲੋਂ ਅੰਮ੍ਰਿਤ ਮਹਾਉਤਸਵ ’ਚ ਫਿਟ ਇੰਡੀਆ ਮੂਵਮੈਂਟ ਦੇ ਤਹਿਤ ਯੋਗਾ ਅਤੇ ਜ਼ੁੰਬਾ ਡਾਂਸ ਦਾ ਆਯੋਜਨ ਕੀਤਾ ਗਿਆ। ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੂੰ ਫ਼ਿੱਟ ਰਹਿਣ ਅਤੇ ਤਣਾਅ ਮੁਕਤ ਜੀਵਨ ਜਿਉਣ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਮੌਕੇ ਪ੍ਰਿੰ: ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਐਨ. ਐੱਸ. ਐੱਸ. ਵਿਭਾਗ ਵਲੋਂ ਕਰਵਾਏ ਜਾਂਦੇ ਅਜਿਹੇ ਪ੍ਰੋਗਰਾਮ ਵਿਦਿਆਰਥਣਾਂ ਨੂੰ ਤੰਦਰੁਸਤ ਰਹਿਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਇਸ ਮੌਕੇ ਵਿਦਿਆਰਥਣਾਂ ਨੂੰ ਭਵਿੱਖ ’ਚ ਵੀ ਇਹੋ ਜਿਹੀਆਂ ਗਤੀਵਿਧੀਆਂ ਨਾਲ ਜੁੜੇ ਰਹਿਣ ਦਾ ਸੰਦੇਸ਼ ਦਿੱਤਾ ਤਾਂ ਜੋ ਉਹ ਸਰੀਰਿਕ ਅਤੇ ਮਾਨਸਿਕ ਤੌਰ ’ਤੇ ਨਿਰੋਗ ਰਹਿ ਸਕਣ। ਉਨ੍ਹਾਂ ਨੇ ਇਸ ਮੌਕੇ ਫਿਟ ਇੰਡੀਆ ਮੂਵਮੈਂਟ ਦੇ ਸਫ਼ਲ ਆਯੋਜਨ ਲਈ ਐਨ. ਐੱਸ. ਐੱਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ. ਨਮਰਤਾ ਖਹਿਰਾ ਅਤੇ ਸਮਨਦੀਪ ਕੌਰ ਦੀ ਸ਼ਲਾਘਾ ਕੀਤੀ।

 

Have something to say? Post your comment

 

ਮਨੋਰੰਜਨ

ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਨਿਰਮਲ ਰਿਸ਼ੀ ਦਾ ਅੱਖਰਾਂ ਨਾਲ ਸਨਮਾਨ,ਅਦਾਕਾਰਾ ਸੋਨਮ ਬਾਜਵਾ,ਐਮੀ ਵਿਰਕ ਨੂੰ ਵੀ 41 ਅੱਖਰੀ ਫੱਟੀ ਭੇਂਟ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"