ਧਰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ

ਚਰਨਜੀਤ ਸਿੰਘ / ਕੌਮੀ ਮਾਰਗ ਬਿਊਰੋ | September 07, 2021 04:16 PM
 
 
 
ਅੰਮ੍ਰਿਤਸਰ :
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਉਹ ਇਤਿਹਾਸਕ ਅਸਥਾਨ ਹੈ ਜਿਥੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604ਈ: ਵਿਚ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕੀਤੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਏ ਗਏ ਨਗਰ ਕੀਰਤਨ ਤੋਂ ਪਹਿਲਾਂ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਾਇਆ। ਨਗਰ ਕੀਰਤਨ ਦੀ ਰਵਾਨਗੀ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੰਜ ਪਿਆਰਿਆਂ, ਨਿਸ਼ਾਨਚੀ ਅਤੇ ਨਿਗਾਰਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਕੀਤਾ। ਇਸ ਤੋਂ ਪਹਿਲਾਂ ਸਜਾਏ ਗਏ ਦੀਵਾਨ ਵਿਚ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਸੰਗਤ ਨਾਲ ਇਸ ਦਿਹਾੜੇ ਦੇ ਇਤਿਹਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਮਗਰੋਂ ਅੱਜ ਦੇ ਦਿਨ ਪਹਿਲਾ ਪ੍ਰਕਾਸ਼ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਸੀ, ਜਿਸ ਦੀ ਯਾਦ ਵਿਚ ਸੰਗਤਾਂ ਹਰ ਸਾਲ ਪੰਥਕ ਰਵਾਇਤ ਅਨੁਸਾਰ ਨਗਰ ਕੀਰਤਨ ਸਜਾਉਂਦੀਆਂ ਹਨ। ਗਿਆਨੀ ਜਗਤਾਰ ਸਿੰਘ ਨੇ ਸੰਗਤ ਨੂੰ ਗੁਰਬਾਣੀ ਦੇ ਸਿਧਾਂਤਾਂ ’ਤੇ ਪਹਿਰਾ ਦੇਣ ਦੀ ਅਪੀਲ ਕਰਦਿਆਂ ਬੱਚਿਆਂ ਨੂੰ ਗੁਰਸਿੱਖੀ ਵਿਚ ਨਿਪੁੰਨ ਕਰਨ ਦੀ ਪ੍ਰੇਰਣਾ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਪਹਿਲੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ’ਤੇ ਚੱਲਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੇ ਵਿਸ਼ਵ ਨੂੰ ਆਪਣੇ ਕਲਾਵੇ ਵਿਚ ਲੈਂਦੇ ਅਤੇ ਮਨੁੱਖ ਨੂੰ ਜੀਵਨ ਦੇ ਹਰ ਪਹਿਲੂ ਤੋਂ ਅਗਵਾਈ ਦਿੰਦੇ ਹਨ।
ਨਗਰ ਕੀਰਤਨ ਸਮੇਂ ਸਿੱਖ ਨੌਜੁਆਨਾਂ ਨੇ ਗਤਕਾ ਪ੍ਰਦਰਸ਼ਨ ਕੀਤਾ ਅਤੇ ਸ਼ਬਦੀ ਜਥਿਆਂ ਨੇ ਸ਼ਬਦ ਗਾਇਨ ਕਰਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸੇ ਦੌਰਾਨ ਵੱਖ-ਵੱਖ ਥਾਵਾਂ ’ਤੇ ਸ਼ਰਧਾਲੂਆਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਚੂੰਘਾਂ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਗੁਰਚਰਨ ਸਿੰਘ ਗਰੇਵਾਲ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਵਤਾਰ ਸਿੰਘ ਵਣਵਾਲਾ, ਸ. ਗੁਰਮੀਤ ਸਿੰਘ ਬੂਹ, ਭਾਈ ਅਜਾਇਬ ਸਿੰਘ ਅਭਿਆਸੀ, ਸ. ਕੁਲਦੀਪ ਸਿੰਘ ਤੇੜਾ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ, ਬਾਬਾ ਮੇਜਰ ਸਿੰਘ ਵਾਂ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਆਨਰੇਰੀ ਸਕੱਤਰ ਸ. ਗੁਰਮੀਤ ਸਿੰਘ, ਅਕਾਲੀ ਆਗੂ ਸ. ਤਲਬੀਰ ਸਿੰਘ ਗਿੱਲ, ਫੈਡਰੇਸ਼ਨ ਆਗੂ ਸ. ਅਮਰਬੀਰ ਸਿੰਘ ਢੋਟ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।

Have something to say? Post your comment

 

ਧਰਮ

ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਤੇ ਜਾਣ ਵਾਲੇ ਸਰਧਾਲੂ ਇਨ੍ਹਾਂ ਸਥਾਨਾਂ ਅਤੇ ਦਰਿਆਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ : ਮਾਨ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਬਨਵਾਰੀ ਲਾਲ ਪੁਰੋਹਿਤ ਨੇ ਰਾਮ ਨੌਮੀ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮ ਪੰਥਕ ਰਵਾਇਤਾਂ ਅਨੁਸਾਰ ਸ਼ੁਰੂ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਹੀ ਪੂਰੀ ਦੁਨੀਆਂ ਦਾ ਭਲਾ ਕਰ ਸਕਦੀਆਂ ਹਨ-ਮਾਸਟਰ ਰਾਜੇਸ਼

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਗੱਦੀ ਦਿਵਸ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ