ਟ੍ਰਾਈਸਿਟੀ

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਹੋਈ ਜਿੱਤ:ਆਰਯਨ

ਕੌਮੀ ਮਾਰਗ ਬਿਊਰੋ | September 07, 2021 07:42 PM


ਚੰਡੀਗੜ੍ਹ- ਪੰਜਾਬ ਯੁਨੀਵਰਸਿਟੀ ਦੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਲੈ ਕੇ ਐਸਐਫਆਈ, ਐਨਐਸਯੂਆਈ ਤੇ ਹੋਰ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਸੀ, ਅੱਜ ਇਸ ਸੰਘਰਸ਼ ਨੂੰ ਉਦੋਂ ਜਿੱਤ ਪ੍ਰਾਪਤ ਹੋਈ ਜਦੋਂ ਪੰਜਾਬ ਯੂਨੀਵਰਸਿਟੀ ਦੇ ਵੀਸੀ ਨੇ ਵਿਦਿਆਰਥੀਆਂ ਦੀਆਂ ਮੰਗਾਂ ਮੰਨ ਲਈਆਂ। ਐਸਐਫਆਈ ਦੇ ਮੀਡੀਆ ਇੰਚਾਰਜ ਤੇ ਦਫ਼ਤਰ ਸਕੱਤਰ ਆਰਯਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੱਜ ਵਿਦਿਆਰਥੀਆਂ ਦੀ ਜਿੱਤ ਤੇ ਵੀਸੀ ਦੀ ਹਾਰ ਹੋਈ ਹੈ। ਉਨ੍ਹਾਂ ਕਿਹਾ ਕਿ ਵੀਸੀ ਨੇ ਵਿਦਿਆਰਥੀਆਂ ਦੀ ਵਿਦਿਆਰਥੀ ਚੋਣਾਂ ਕਰਵਾਉਣ ਦੀ ਮੰਗ ਮੰਨ ਲਈ ਹੈ ਤੇ ਇਸ ਸੰਬੰਧੀ ਤਰੀਕ ਵੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਸੀ ਨੇ ਵਿਦਿਆਰਥੀ ਆਗੂਆਂ ਨੂੰ ਭਰੋਸਾ ਦਿੱਤਾ ਹੈ ਕਿ ਯੂਨੀਵਰਸਿਟੀ ਨੂੰ ਦੁਬਾਰਾ ਖੋਲ੍ਹਣ ਦਾ ਐਲਾਨ ਜਲਦ ਕੀਤਾ ਜਾਵੇਗਾ।
ਆਰਯਨ ਨੇ ਕਿਹਾ ਕਿ ਇਹ ਜਿੱਤ ਵਿਦਿਆਰਥੀ ਏਕੇ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜਥੇਬੰਦੀਆਂ ਨੇ ਇਹ ਘੋਲ ਇੱਕਜੁੱਟ ਹੋ ਕਿ ਲੜਿਆ ਤੇ ਇਸ ਵਿੱਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਅੱਗੇ ਵੀਸੀ ਨੂੰ ਅਖੀਰ ਝੁਕਣਾ ਪਿਆ। ਉਨ੍ਹਾਂ ਕਿਹਾ ਕਿ ਐਸਐਫਆਈ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦੀ ਰਹੇਗੀ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ