ਹਰਿਆਣਾ

ਹਰਿਆਣਾ ਵਿਚ ਦਿੱਤੇ ਜਾ ਰਹੇ ਗੰਨੇ ਦੇ ਸੱਭ ਤੋਂ ਵੱਧ ਭਾਅ - ਮੁੱਖ ਮੰਤਰੀ ਮਨੋਹਰ ਲਾਲ

ਦਵਿੰਦਰ ਸਿੰਘ ਕੋਹਲੀ | September 10, 2021 06:51 PM

 

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਬੁਆਈ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਛੇ ਰਬੀ ਫਸਲਾਂ ਦੇ ਘੱਟੋ ਘੱਟ ਸਹਾਇਕ ਮੁੱਲ ਐਨ ਕਰਨ ਦੇ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਤੇ ਕੇਂਦਰ ਸਰਕਾਰ ਦਾ ਧੰਨਵਾਦ ਪ੍ਰਗਟਾਇਆ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਹ ਫੈਸਲਾ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਵਿਚ ਇਕ ਮਹਤੱਵਪੂਰਣ ਕਦਮ ਸਾਬਤ ਹੋਵੇਗਾ।

            ਮੁੱਖ ਮੰਤਰੀ ਨੇ ਇਹ ਗਲ ਅੱਜ ਇੱਥੇ ਇਕ ਵਿਸ਼ੇਸ਼ ਗਲਬਾਤ ਦੌਰਾਨ ਕਹੀ।

            ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵੀ ਕਿਸਾਨਾਂ ਦੀ ਆਮਦਨ ਦੁਗਣੀ ਕਰਨ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਹਰਿਆਣਾ ਦੇਸ਼ ਦਾ ਅਜਿਹਾ ਪਹਿਲਾ ਰਾਜ ਹੈ ਜਿੱਥੇ ਗੰਨੇ ਦਾ ਸੱਭ ਤੋਂ ਵੱਧ ਭਾਅ ਦਿੱਤਾ ਜਾ ਰਿਹਾ ਹੈ। ਇਸ ਸਾਲ ਵੀ ਹਰਿਆਂਣਾ ਸਰਕਾਰ ਨੇ ਗੰਨੇ ਦਾ ਭਾਅ 12 ਰੁਪਏ ਪ੍ਰਤੀ ਕੁਇੰਟਲ ਵਧਾ ਕੇ ਇਸ ਨੁੰ 350 ਰੁਪਏ ਤੋਂ 362 ਰੁਪਏ ਕੀਤਾ ਹੈ। ਇਹ ਦੇਸ਼ ਵਿਚ ਤਾਂ ਸੱਭ ਤੋਂ ਵੱਧ ਹੈ ਹੀ ਨੇੜੇ ਅਤੇ ਹਾਲ ਹੀ ਵਿਚ ਚੋਣ ਵਾਲੇ ਗੁਆਂਢੀ ਰਾਜ ਪੰਜਾਬ ਤੋਂ ਵੀ ਦੋ ਰੁਪਏ ਵੱਧ ਹੈ।

            ਮੁੱਖ ਮੰਤਰੀ ਨੇ ਕਿਹਾ ਕਿ ਰਬੀ ਦੇ ਇੰਨ੍ਹਾਂ ਛੇ ਫਸਲਾਂ ਵਿਚ ਘੱਟੋ ਘੱਟ ਸਹਾਇਕ ਮੁੱਲਾਂ ਵਿਚ 40 ਤੋਂ 400 ਰੁਪਏ ਤਕ ਦਾ ਵਾਧਾ ਕੀਤਾ ਗਿਆ। ਇੱਥੇ ਤਕ ਕੀ ਕਈ ਫਸਲਾਂ ਵਿਚ ਤਾਂ 100 ਫੀਸਦੀ ਤਕ ਦਾ ਵੀ ਵਾਧਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਅਗਲੇ ਸਾਲ ਵੀ ਇਸੀ ਤਰ੍ਹਾ ਘੱਟੋ ਘੱਟ ਸਹਾਇਕ ਮੁੱਲ ਵਿਚ ਵਾਧਾ ਕੀਤਾ ਜਾਂਦਾ ਰਹੇਗਾ ਤਾਂ ਯਕੀਨੀ ਰੂਪ ਨਾਲ ਕਿਸਾਨਾਂ ਦੀ ਆਮਦਨ ਪ੍ਰਧਾਨ ਮੰਤਰੀ ਦੇ ਟੀਚੇ ਦੇ ਅਨੁਰੂਪ ਸਾਲ 2022 ਤਕ ਦੁਗਣੀ ਹੋਵੇਗੀ।

ਵਰਨਣਯੋਗ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਕੇਂਦਰ ਸਰਕਾਰ ਬੁਆਈ ਮੌਸਮ ਤੋਂ ਪਹਿਲਾਂ ਰਬੀ ਫਸਲਾਂ ਦੇ ਘੱਟੋ ਘੱਟ ਸਹਾਇਕ ਮੁੱਲ ਐਲਾਨ ਕਰਦੀ ਆ ਰਹੀ ਹੈ। ਇਸ ਨਾਲ ਕਿਸਾਨਾਂ ਆਪਣਾ ਮਨ ਬਣਾ ਲੈਂਦਾ ਹੈ ਕਿ ਉਸ ਨੂੰ ਕਿਸ ਫਸਲ ਦੀ ਬੁਆਈ ਕਰਨ ਨਾਲ ਵੱਧ ਮੁਨਾਫਾ ਹੋ ਸਕਦਾ ਹੈ।

Have something to say? Post your comment

 

ਹਰਿਆਣਾ

ਅੰਮ੍ਰਿਤਧਾਰੀ ਮਾਂ ਬਾਪ ਦੇ ਅੰਮ੍ਰਿਤਧਾਰੀ ਸਿੱਖ ਬੱਚੇ ਬੱਚੀਆਂ ਨੂੰ ਹਰਿਆਣਾ ਕਮੇਟੀ ਆਪਣੇ ਸਕੂਲਾਂ ਵਿੱਚ ਦੇਵੇਗੀ ਮੁਫਤ ਵਿੱਦਿਆ - ਅਜਰਾਣਾ

ਹਰਿਆਣਾ ਵਿਚ ਇਨੈਲੋ ਦੀ ਹਮਾਇਤ ਕਰੇਗਾ ਅਕਾਲੀ ਦਲ ਆਉਂਦੀਆਂ ਲੋਕ ਸਭਾ ਚੋਣਾਂ ਵਿਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਜਨਾਬੱਧ ਤਰੀਕੇ ਨਾਲ ਗਰੀਬਾਂ ਦਾ ਸੁਧਾਰ ਕੀਤਾ: ਨਾਇਬ ਸੈਣੀ

ਦੇਸ਼ ਹਿੱਤ ਲਈ ਤੀਜੀ ਵਾਰ ਮੋਦੀ ਸਰਕਾਰ ਜ਼ਰੂਰੀ : ਮਨੋਹਰ ਲਾਲ

ਕਾਂਗਰਸ ਨੂੰ ਉਮੀਦਵਾਰ ਨਹੀਂ ਮਿਲ ਰਹੇ: ਸੁਭਾਸ਼ ਬਰਾਲਾ

ਡਿਪਟੀ ਕਮਿਸ਼ਨਰ ਗੜ੍ਹੇਮਾਰੀ ਨਾਲ ਖਰਾਬ ਹੋਈ ਫਸਲਾਂ ਦਾ ਜਲਦੀ ਤ ਜਲਦੀ ਸਰਵੇ ਕਰਾਉਣ - ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ

ਪੰਫਲੇਟ ਜਾਂ ਪੋਸਟਰ 'ਤੇ ਪ੍ਰਕਾਸ਼ਕ, ਪ੍ਰਕਾਸ਼ਨ ਕਰਵਾਉਣ ਵਾਲੇ ਦਾ ਨਾਂਅ ਹੋਣਾ ਜਰੂਰੀ - ਜਿਲ੍ਹਾ ਚੋਣ ਅਧਿਕਾਰੀ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ