ਟ੍ਰਾਈਸਿਟੀ

ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਫੀਲਡ ਸਟਾਫ਼ ਅਤੇ ਅਧਿਕਾਰੀਆਂ ਨੂੰ ਗੂਗਲ ਫਾਰਮ `ਤੇ ਰੋਜ਼ਮਰ੍ਹਾ ਦੇ ਕਾਰਜਾਂ ਦੀ ਪ੍ਰਗਤੀ ਰਿਪੋਰਟ ਜਮ੍ਹਾ ਕਰਵਾਉਣ ਲਈ ਕਿਹਾ

ਦਵਿੰਦਰ ਸਿੰਘ ਕੋਹਲੀ | September 11, 2021 07:17 PM



ਚੰਡੀਗੜ੍ਹ :

ਚੰਡੀਗੜ੍ਹ ਦੇ ਨਾਗਰਿਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਨਗਰ ਨਿਗਮ ਚੰਡੀਗੜ੍ਹ ਦੇ ਕਮਿਸ਼ਨਰ ਸ਼੍ਰੀਮਤੀ ਅਨਿੰਦਿਤਾ ਮਿੱਤਰਾ (ਆਈ.ਏ.ਐਸ.) ਨੇ ਅੱਜ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਗੂਗਮ ਫਾਰਮ `ਤੇ ਰੋਜ਼ਾਨਾ ਆਪਣੇ ਕੰਮ ਦੀ ਪ੍ਰਗਤੀ ਬਾਰੇ ਤਸਵੀਰਾਂ ਸਮੇਤ ਰਿਪੋਰਟ ਪੇਸ਼ ਕਰਨ।

ਕਮਿਸ਼ਨਰ ਨੇ ਕਿਹਾ ਕਿ ਇਹ ਫੈਸਲਾ ਫੀਲਡ ਸਟਾਫ ਨੂੰ ਸੌਂਪੇ ਗਏ ਕਾਰਜਾਂ ਦੀ 100 ਫੀਸਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਨਾ ਸਿਰਫ ਰਿਕਾਰਡ ਨੂੰ ਸਾਂਭ ਕੇ ਰੱਖਣ ਵਿੱਚ ਮਦਦਗਾਰ ਸਾਬਤ ਹੋਵੇਗਾ ਬਲਕਿ ਕਾਰਜਾਂ ਦੀ ਪ੍ਰਗਤੀ ਬਾਰੇ ਰਿਪੋਰਟ ਅਤੇ ਫੀਲਡ ਸਟਾਫ ਤੋਂ ਜਵਾਬ ਪ੍ਰਾਪਤ ਕਰਨ ਵਿੱਚ ਵੀ ਸਹਾਈ ਹੋਵੇਗਾ।ਉਨ੍ਹਾਂ ਕਿਹਾ ਕਿ ਇਹ ਫਾਰਮ ਭਰਨਾ ਬਹੁਤ ਸਰਲ ਹੈ ਅਤੇ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਉਨ੍ਹਾਂ ਦੇ ਅਧੀਨ ਸਟਾਫ ਨੂੰ ਸਿਖਲਾਈ ਦੇਣ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਫੀਲਡ ਸਟਾਫ ਨੂੰ ਫਾਰਮ ਭਰਨਾ ਪਵੇਗਾ ਅਤੇ ਉਨ੍ਹਾਂ ਦੀ ਪ੍ਰਗਤੀ ਆਪਣੇ ਆਪ ਇੱਕ ਡਰਾਫਟ ਦੇ ਰੂਪ ਵਿੱਚ ਸੇਵ ਹੋ ਜਾਵੇਗੀ ਅਤੇ ਇਸਦੇ ਜਮ੍ਹਾਂ ਹੋਣ ਤੋਂ ਬਾਅਦ ਸੀਨੀਅਰ ਅਧਿਕਾਰੀ ਫੀਲਡ ਰਿਪੋਰਟਾਂ ਅਤੇ ਅਸਾਈਨਮੈਂਟਸ ਨੂੰ ਆਪਣੇ ਫ਼ੋਨ `ਤੇ ਚੈੱਕ ਕਰ ਸਕਣਗੇ।

ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਹਰੇਕ ਖੇਤਰ/ਸਾਈਟ ਦੇ ਨਿਰੀਖਣ/ਦੌਰੇ ਦੌਰਾਨ ਇਸ ਫਾਰਮ ਨੂੰ ਭਰਨ ਲਈ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਫਾਰਮ ਭਰਨ ਤੋਂ ਪਹਿਲਾਂ ਅਧਿਕਾਰੀਆਂ ਨੂੰ ਸਿਰਫ ਆਪਣੇ ਗੂਗਲ ਖਾਤੇ ਵਿੱਚ ਲੌਗਇਨ ਕਰਨ ਦੀ ਜ਼ਰੂਰਤ ਹੈ ਅਤੇ ਕਾਰਜ ਦੀ ਪ੍ਰਗਤੀ ਦੀਆਂ ਤਸਵੀਰਾਂ ਗੂਗਲ ਫਾਰਮ `ਤੇ ਅਪਲੋਡ ਕੀਤੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਫੀਲਡ ਸਟਾਫ ਅਤੇ ਸਬੰਧਤ ਅਧਿਕਾਰੀਆਂ ਨੂੰ ਪ੍ਰਗਤੀ ਫਾਰਮ ਵਿੱਚ ਕੀਤੇ ਗਏ ਕਾਰਜਾਂ ਦੀਆਂ "ਪਹਿਲਾਂ" ਅਤੇ "ਬਾਅਦ" ਦੀਆਂ ਤਸਵੀਰਾਂ ਅਪਲੋਡ ਕਰਨੀਆਂ ਪੈਣਗੀਆਂ। ਉਨ੍ਹਾਂ ਕਿਹਾ ਕਿ ਨਗਰ ਨਿਗਮ ਸ਼ਹਿਰ ਦੇ ਨਾਗਰਿਕਾਂ ਨੂੰ ਬਿਹਤਰ ਸੰਭਵ ਸੇਵਾਵਾਂ ਪ੍ਰਦਾਨ ਕਰਨ ਅਤੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਵਚਨਬੱਧ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ