ਸੰਸਾਰ

ਕੈਨੇਡੀਅਨ ਸਿਆਸਤਦਾਨਾਂ ਨੇ ਕਿਊਬੈਕ ਵਿਚ ਕੰਮ ਵਾਲੀ ਥਾਂ ’ਤੇ ਪੱਗ ਬੰਨ੍ਹ ਕੇ ਜਾਣ ਅਤੇ ਹਿਜਾਬ ਪਹਿਨਣ ਉਪਰ ਲੱਗੀ ਪਾਬੰਦੀ ਨੂੰ ਅਸਿੱਧੇ ਤੌਰ ’ਤੇ ਠਹਿਰਾਇਆ ਜਾਇਜ਼

ਮਨਪ੍ਰੀਤ ਸਿੰਘ ਖਾਲਸਾ / ਕੌਮੀ ਮਾਰਗ ਬਿਊਰੋ | September 11, 2021 07:37 PM

ਨਵੀਂ ਦਿੱਲੀ : ਸਿੱਖਾਂ ਅਤੇ ਮੁਸਲਮਾਨਾਂ ਦੇ ਹੱਕ ਵਿਚ ਉਠਿਆ ਸਵਾਲ ਕੈਨੇਡਾ ਦੇ ਪ੍ਰਮੁੱਖ ਸਿਆਸਤਦਾਨਾਂ ਨੂੰ ਬਿਲਕੁਲ ਪਸੰਦ ਨਹੀ ਆਇਆ ਹੈ ਉਹ ਇਸ ਨੂੰ ਅਪਮਾਨਜਕ ਦੱਸ ਰਹੇ ਹਨ। ਲਿਬਰਲ ਆਗੂ ਜਸਟਿਨ ਟਰੂਡੋ ਅਤੇ ਕੰਜ਼ਰਵੇਟਿਵ ਪਾਰਟੀ ਦੇ ਆਗੂ ਐਰਿਨ ਓ ਟੂਲ ਨੇ ਕਿਊਬੈਕ ਵਿਚ ਕੰਮ ਵਾਲੀ ਥਾਂ ’ਤੇ ਪੱਗ ਬੰਨ੍ਹ ਕੇ ਜਾਣ ਅਤੇ ਹਿਜਾਬ ਪਹਿਨਣ ਉਪਰ ਲੱਗੀ ਪਾਬੰਦੀ ਨੂੰ ਅਸਿੱਧੇ ਤੌਰ ’ਤੇ ਜਾਇਜ਼ ਠਹਿਰਾਉਂਦਿਆਂ ਕਿਹਾ ਕਿ ਕਿਊਬੈਕ ਵਾਸੀਆਂ ਨੂੰ ਨਸਲਵਾਦੀ ਨਹੀਂ ਮੰਨਿਆ ਜਾ ਸਕਦਾ। ਮੀਡੀਆ ਵਿਚ ਜਾਰੀ ਹੋਈ ਖ਼ਬਰ ਮੁਤਾਬਿਕ ਅੰਗਰੇਜ਼ੀ ਭਾਸ਼ਾ ਵਿਚ ਪਹਿਲੀ ਅਤੇ ਆਖਰੀ ਬਹਿਸ ਦੌਰਾਨ ਸੰਚਾਲਕ ਸ਼ਾਚੀ ਕਰਲ ਵੱਲੋਂ ਬਲਾਕ ਕਿਊਬੈਕ ਦੇ ਆਗੂ ਫ਼ਰਾਂਸਵਾ ਬਲੈਂਚਟ ਨੂੰ ਪੁੱਛਿਆ ਗਿਆ ਸੀ ਕਿ ਕੀ ਪੁਲਿਸ ਅਫ਼ਸਰਾਂ, ਅਧਿਆਪਕਾਂ, ਸਰਕਾਰੀ ਵਕੀਲਾਂ ਅਤੇ ਹੋਰ ਸਰਕਾਰੀ ਮੁਲਾਜ਼ਮਾਂ ਨੂੰ ਕੰਮ ਵਾਲੀ ਥਾਂ ’ਤੇ ਪੰਗ ਬੰਨ੍ਹਣ ਤੋਂ ਰੋਕਣ ਵਾਲਾ ਬਿਲ 21 ਸਿੱਧੇ ਤੌਰ ’ਤੇ ਨਸਲਵਾਦੀ ਨਹੀਂ? ਸਿਰਫ਼ ਗਰੀਨ ਪਾਰਟੀ ਦੀ ਆਗੂ ਅਨੈਮੀ ਪੌਲ ਹੀ ਸਿੱਖਾਂ ਅਤੇ ਮੁਸਲਮਾਨਾਂ ਦੇ ਹੱਕ ਵਿਚ ਨਿੱਤਰੀ ਅਤੇ ਕਿਹਾ ਕਿ ਪੂਰੇ ਕੈਨੇਡਾ ਵਿਚ ਨਸਲੀ ਆਧਾਰ ’ਤੇ ਵਿਤਕਰਾ ਹੁੰਦਾ ਹੈ। ਚੋਣ ਪ੍ਰਚਾਰ ਲਈ ਹੈਮਿਲਟਨ ਪੁੱਜੇ ਜਸਟਿਨ ਟਰੂਡੋ ਨੇ ਕਿਹਾ ਕਿ ਬਿਲ 21 ਬਾਰੇ ਉਨ੍ਹਾਂ ਦਾ ਸਟੈਂਡ ਸਭ ਜਾਣਦੇ ਹਨ, ਉਹ ਅਜਿਹੇ ਕਿਸੇ ਕਾਨੂੰਨ ਦੇ ਪੱਖ ਵਿਚ ਨਹੀਂ ਪਰ ਕਿਊਬੈਕ ਵਾਸੀਆਂ ਨੂੰ ਨਸਲਵਾਦੀ ਦੱਸਣਾ ਬਿਲਕੁਲ ਗ਼ਲਤ ਹੈ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ