ਟ੍ਰਾਈਸਿਟੀ

ਸਿਹਤ ਜਾਂਚ ਕੈਂਪ ਦੌਰਾਨ 250 ਲੋਕਾਂ ਦੀ ਸਿਹਤ ਦੀ ਕੀਤੀ ਗਈ ਜਾਂਚ

ਅਭੀਜੀਤ/ਕੌਮੀ ਮਾਰਗ ਬਿਊਰੋ | September 12, 2021 08:10 PM


ਜੀਰਕਪੁਰ - ਟਰਾਈਸਿਟੀ ਲੇਡੀਜ਼ ਗਰੁੱਪ ਵੱਲੋਂ ਅੱਜ ਬਲਟਾਣਾ ਦੇ ਸ਼ਿਵ ਮੰਦਿਰ ਵਿਚ ਇਕ ਜਨਰਲ ਮੁਫ਼ਤ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਹਲਕਾ ਡੇਰਾਬੱਸੀ ਦੇ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਦੀਪਇੰਦਰ ਸਿੰਘ ਢਿੱਲੋਂ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਜਦਕਿ ਉਨ੍ਹਾਂ ਦੇ ਸਪੁੱਤਰ ਅਤੇ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਿਹਤ ਜਾਂਚ ਕੈਂਪ ਦੌਰਾਨ ਜ਼ੀਰਕਪੁਰ ਖੇਤਰ ਦੇ 250 ਤੋਂ ਵੱਧ ਲੋਕਾਂ ਦੇ ਸਿਹਤ ਦੀ ਜਾਂਚ ਕੀਤੀ ਗਈ। ਸਿਹਤ ਜਾਂਚ ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਟ੍ਰਾਈਸਿਟੀ ਲੇਡੀਜ਼ ਗਰੁੱਪ ਦੀ ਪ੍ਰਧਾਨ ਅੰਜਲੀ ਖੁਰਾਨਾ ਨੇ ਦੱਸਿਆ ਕਿ ਗਰੁੱਪ ਦੀ ਚੇਅਰਮੈਨ ਅਤੇ ਕੌਂਸਲਰ ਨੇਹਾ ਸ਼ਰਮਾ ਸਮੇਤ ਕਲੱਬ ਦੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਅੱਜ ਬਲਟਾਣਾ ਦੇ ਸ਼ਿਵ ਮੰਦਿਰ ਵਿਚ ਸਿਹਤ ਜਾਂਚ ਕੈਂਪ ਲਗਾਇਆ ਗਿਆ ਸੀ ਜਿਸ ਵਿੱਚ ਖੇਤਰ ਦੇ ਨਿਜੀ ਹਸਪਤਾਲ ਐਮ ਕੇਅਰ ਦੇ ਡਾਕਟਰਾਂ ਦੀ ਟੀਮ ਨੇ ਡਾ. ਸਾਹਿਲ ਦੀ ਅਗਵਾਈ ਵਿਚ ਮਰੀਜ਼ਾਂ ਦੇ ਸ਼ੂਗਰ ਬਲੱਡ ਪ੍ਰੈਸ਼ਰ ਅਤੇ ਹੋਰ ਜਨਰਲ ਟੈਸਟ ਕੀਤੇ ਅਤੇ ਉਨ੍ਹਾਂ ਨੂੰ ਦਵਾਈਆਂ ਦਿੱਤੀਆਂ। ਅੰਜਲੀ ਖੁਰਾਨਾ ਨੇ ਦੱਸਿਆ ਕਿ ਲੇਡੀਜ਼ ਦੀਆਂ ਸਮੱਸਿਆਵਾਂ ਲਈ ਬਲਟਾਣਾ ਦੀ ਔਰਤਾਂ ਦੀਆਂ ਬਿਮਾਰੀਆਂ ਦੀ ਮਾਹਿਰ ਡਾਕਟਰ ਅਨੁਰਾਧਾ ਵੱਲੋਂ ਉਨ੍ਹਾਂ ਦੀ ਵੱਖਰੇ ਤੌਰ ਤੇ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਲਾਹ ਦੇ ਨਾਲ ਨਾਲ ਦਵਾਈਆਂ ਵੀ ਦਿੱਤੀਆਂ ਗਈਆਂ ।ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਦੀਪਇੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਲੇਡੀਜ਼ ਗਰੁੱਪ ਵੱਲੋਂ ਕਰਵਾਏ ਜਾ ਰਹੇ ਸਮਾਜ ਸੇਵੀ ਕੰਮ ਬਹੁਤ ਹੀ ਸ਼ਲਾਘਾਯੋਗ ਹਨ ਅਤੇ ਇਨ੍ਹਾਂ ਤੋਂ ਸੇਧ ਲੈ ਕੇ ਹੋਰ ਲੋਕਾਂ ਨੂੰ ਵੀ ਲੋਕ ਭਲਾਈ ਅਤੇ ਸਮਾਜ ਸੇਵਾ ਦੇ ਕੰਮ ਕਰਵਾਉਣੇ ਚਾਹੀਦੇ ਹਨ। ਉਨ੍ਹਾਂ ਆਪਣੇ ਵੱਲੋਂ ਟ੍ਰਾਈਸਿਟੀ ਲੇਡੀਜ਼ ਕਲੱਬ ਨੂੰ ਹਰ ਤਰ੍ਹਾਂ ਦੀ ਸੰਭਵ ਮਦਦ ਕਰਨ ਦਾ ਭਰੋਸਾ ਵੀ ਦਿੱਤਾ ਅਤੇ ਟ੍ਰਾਈਸਿਟੀ ਲੇਡੀਜ਼ ਗਰੁੱਪ ਨੂੰ ਭਵਿੱਖ ਵਿਚ ਵੀ ਅਜਿਹੇ ਹੈਲਥ ਕੈਂਪ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ਮਿੰਟਾ, ਪ੍ਰਤਾਪ ਸਿੰਘ ਰਾਣਾ , ਨੀਤੂ ਚੌਧਰੀ, ਰਾਮ ਕੁਮਾਰ ਚੌਧਰੀ, ਮਨੀ ਸ਼ਰਮਾ, ਗੁਰਪ੍ਰੀਤ ਕੌਰ , ਕਰਮਜੀਤ ਕੌਰ, ਕੁਲਵੰਤ ਕੌਰ, ਜਸਮੀਤ ਕੌਰ , ਵਰਿੰਦਰ ਕੌਰ, ਅਨੀਤਾ , ਕਾਂਤਾ ਚੌਧਰੀ, ਰੀਤੂ ਬਾਲਾ , ਦੀਪਿਕਾ ਗੁਪਤਾ , ਕੰਚਨ ਰਾਣੀ, ਸਨੇਹ ਲਤਾ ਸਮੇਤ ਹੋਰ ਕਈ ਪਤਵੰਤੇ ਸੱਜਣ ਮੌਜੂਦ ਸਨ ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ