ਟ੍ਰਾਈਸਿਟੀ

ਨਗਰ ਕੌਂਸਲ ਜ਼ੀਰਕਪੁਰ ਵੱਲੋਂ ਔਰਤਾਂ ਨੂੰ ਆਤਮਨਿਰਭਰ ਬਣਾਉਣ ਦੀ ਪਹਿਲ ਤਹਿਤ ਵੰਡੀਆਂ ਸਿਲਾਈ ਮਸ਼ੀਨਾਂ

ਅਭੀਜੀਤ/ਕੌਮੀ ਮਾਰਗ ਬਿਊਰੋ | September 12, 2021 08:13 PM


ਜੀਰਕਪੁਰ - ਵਾਰਡ ਨੰਬਰ 15 ਦੀ ਕੌਂਸਲਰ ਰਜਨੀ ਸ਼ਰਮਾ ਦੇ ਪਤੀ ਸਮਾਜਸੇਵੀ ਰੋਹਿਤ ਸ਼ਰਮਾ ਵੱਲੋਂ ਔਰਤਾਂ ਨੂੰ ਆਪਣੇ ਪੈਰਾਂ ਼ਤੇ ਖੜ੍ਹਾ ਕਰਨ ਲਈ ਆਪਣੇ ਵਾਰਡ ਵਿੱਚ ਔਰਤਾਂ ਦਾ ਗਰੁੱਪ ਬਣਾਕੇ ਅੱਜ ਜ਼ੀਰਕਪੁਰ ਨਗਰ ਕੌਂਸਲ ਦੇ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਦੀ ਹਾਜ਼ਰੀ ਵਿੱਚ ਸਿਲਾਈ ਮਸ਼ੀਨਾਂ ਭੇਂਟ ਕੀਤੀਆਂ ਗਈਆਂ।ਇਸ ਦੌਰਾਨ ਔਰਤਾਂ ਨੂੰ ਆਤਮਨਿਰਭਰ ਬਣਾਉਣ ਨੂੰ ਲੈ ਕੇ ਰੋਹਿਤ ਸ਼ਰਮਾ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਰਜਨੀ ਸ਼ਰਮਾ ਲਗਾਤਾਰ ਸਾਮਾਜ ਸੇਵਾ ਕਾਰਜ ਕਰ ਰਹੇ ਹਨ। ਅਜਿਹੇ ਵਿੱਚ ਔਰਤਾਂ ਨੂੰ ਆਤਮਨਿਰਭਰ ਬਣਾਉਣ ਲਈ ਉਨ੍ਹਾਂ ਵੱਲੋਂ ਔਰਤਾਂ ਦਾ ਸਮੂਹ ਬਣਾਕੇ ਉਨ੍ਹਾਂ ਦੇ ਵੱਖ ਵੱਖ ਤਰੀਕੇ ਦੇ ਰੋਜਗਾਰ ਦੇ ਸਾਧਨ ਉਪਲੱਬਧ ਕਰਾਏ ਜਾ ਰਹੇ ਹੈ। ਜਿਸਦੇ ਨਾਲ ਉਹ ਆਪਣੇ ਪੈਰਾਂ ਉੱਤੇ ਖੜ੍ਹੀਆਂ ਹੋ ਕੇ ਆਉਣੇ ਪਰਿਵਾਰਾਂ ਦੀ ਮਦਦ ਕਰ ਸਕਣ। ਰੋਹਿਤ ਸ਼ਰਮਾ ਨੇ ਦੱਸਿਆ ਕਿ ਔਰਤਾਂ ਵੱਲੋਂ ਤਿਆਰ ਕੀਤੇ ਜਾਣ ਵਾਲੇ ਸਮਾਨ ਨੂੰ ਲੈ ਕੇ ਵੇਚਣ ਦੀ ਸੁਵਿਧਾ ਵੀ ਉਪਲੱਬਧ ਕਰਾਈ ਜਾਵੇਗੀ। ਜਿਸਨੂੰ ਲੈ ਕੇ ਉਹ ਸ਼ਹਿਰ ਅਤੇ ਆਲੇ ਦੁਆਲੇ ਦੇ ਖੇਤਰ ਵਿੱਚ ਵਪਾਰ ਮੰਡਲ ਦੇ ਪ੍ਰਧਾਨਾਂ ਨਾਲ਼ ਗੱਲਬਾਤ ਕਰ ਰਹੇ ਹਨ । ਜਿਸਦੇ ਨਾਲ ਔਰਤਾਂ ਦੇ ਵੱਲੋਂ ਤਿਆਰ ਕੀਤਾ ਗਿਆ ਸਮਾਨ ਦੁਕਾਨਾਂ ਵਿੱਚ ਵਿਕਰੀ ਹੋ ਸਕੇ, ਅਤੇ ਲੋਕਾਂ ਨੂੰ ਸਵਦੇਸ਼ੀ ਸਮਾਨ ਸਸਤੇ ਰੇਟਾਂ ’ਤੇ ਉਪਲੱਬਧ ਹੋ ਸਕੇ। ਉਨ੍ਹਾਂ ਦੱਸਿਆ ਕਿ ਲਗਾਤਾਰ ਉਦਯੋਗਪਤੀਆਂ ਨਾਲ਼ ਵੀ ਗੱਲ ਕੀਤੀ ਜਾ ਰਹੀ ਹੈ । ਜਿਸਦੇ ਤਹਿਤ ਉਹ ਔਰਤਾਂ ਦੇ ਨਾਲ ਨੌਜਵਾਨਾਂ ਨੂੰ ਵੀ ਰੋਜਗਾਰ ਦੇ ਸਾਧਨ ਉਪਲੱਬਧ ਕਰਵਾਏ ਜਾ ਸਕਣ। ਇਸ ਮੌਕੇ ‘‘ਤੇ ਨਗਰ ਕੌਂਸਲ ਦੇ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਨੇ ਔਰਤਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਔਰਤਾਂ ਆਤਮ ਨਿਰਭਰ ਬਣਨ, ਇਸ ਨੂੰ ਲੈ ਕੇ ਨਗਰ ਕੌਂਸਲ ਦੀ ਟੀਮ ਅਤੇ ਉਨ੍ਹਾਂ ਦੇ ਕੌਂਸਲਰ ਯਤਨਸ਼ੀਲ ਹਨ। ਉਨ੍ਹਾਂਨੇ ਕਿਹਾ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਬਹੁਤ ਸਾਰੀਆਂ ਕਲਿਆਣਕਾਰੀ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਪਰ ਸਮੇਂ ਤੇ ਜਾਣਕਾਰੀ ਨਾ ਮਿਲਣ ਕਰਕੇ ਲੋਕ ਯੋਜਨਾਵਾਂ ਦਾ ਮੁਨਾਫ਼ਾ ਨਹੀਂ ਲੈ ਪੁਆਉਂਦੇ। ਉਨ੍ਹਾਂ ਔਰਤਾਂ ਨੂੰ ਪੂਰੀ ਤਨਦੇਹੀ ਨਾਲ ਆਪਣੇ ਕੰਮ ਕਰਨ ਅਤੇ ਪਰਿਵਾਰਾਂ ਦੀ ਆਰਥਿਕਤਾ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜਰੂਰਤਮੰਦ ਨੂੰ ਰੋਜਗਾਰ ਦੇ ਸਾਧਨ ਉਪਲੱਬਧ ਕਰਵਾਉਣ ਦਾ ਯਤਨ ਕਰੋ ਉਸਨੂੰ ਆਤਮਨਿਰਭਰ ਬਣਾਉਣ ਵਿੱਚ ਸਹਿਯੋਗ ਕਰੋ। ਇਸ ਮੌਕੇ ਪਰਮਜੀਤ ਕੌਰ, ਰੇਨੂ ਗੌਤਮ, ਸੁਰਿੰਦਰ ਕੌਰ, ਵਿਮਲਾ ਸੋਨੀ, ਚੰਦਰ ਭਾਟੀਆ ਆਦਿ ਮੌਜੂਦ ਸਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ