ਟ੍ਰਾਈਸਿਟੀ

ਨਗਰ ਕੌਂਸਲ ਦੇ ਅਧਿਕਾਰੀਆਂ ਦੀ ਕੁਤਾਹੀ ਕਾਰਨ ਫੈਲਿਆ ਖੇਤਰ ਵਿੱਚ ਹੈਜਾ—ਸੁਭਾਸ਼ ਸ਼ਰਮਾ

ਅਭੀਜੀਤ/ਕੌਮੀ ਮਾਰਗ ਬਿਊਰੋ | September 14, 2021 09:33 PM


ਜੀਰਕਪੁਰ - ਜ਼ੀਰਕਪੁਰ ਨਗਰ ਕੌਂਸਲ ਦੀ ਕੋਤਾਹੀ ਦਾ ਖਾਮਿਆਜ਼ਾ ਬਲਟਾਣਾ ਅਤੇ ਪੀਰਮੁਛੱਲਾ ਦੇ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਗੰਦੇ ਪਾਣੀ ਦੀ ਸਪਲਾਈ ਦੇ ਚਲਦੇ ਇੱਥੇ ਦਰਜਨਾਂ ਲੋਕ ਹੈਜੇ ਦੀ ਚਪੇਟ ਵਿੱਚ ਹਨ। ਬਲਟਾਣਾ ਵਿਖੇ ਇਕ ਲੜਕੀ ਦੀ ਮੌਤ ਹੋ ਚੁੱਕੀ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਭਾਸ਼ ਸ਼ਰਮਾ ਨੇ ਲੋਕਾਂ ਦੀ ਇਸ ਸਮੱਸਿਆ ਦੇ ਮੱਦੇਨਜ਼ਰ ਬਲਟਾਣਾ ਅਤੇ ਪੀਰਮੁਛੱਲਾ ਦਾ ਦੌਰਾ ਕੀਤਾ। ਆਮ ਆਦਮੀ ਪਾਰਟੀ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਦਸਿਆ ਗਿਆ ਹੈ ਕਿ ਪੀਰਮੁਛਲਾ ਵਿਖੇ ਉਨ੍ਹਾਂ ਨੂੰ ਹੈਜਾ ਪੀੜਤ ਸਰਿਤਾ, ਮਾਨਵ ਰਾਣੀ, ਪ੍ਰਿਆ ਰਾਣੀ ਸਮੇਤ ਕਈ ਔਰਤਾਂ ਨੇ ਦੱਸਿਆ ਕੀ ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਸਪਲਾਈ ਹੋ ਰਹੀ ਹੈ। ਨਗਰ ਕੌਂਸਲ ਦੇ ਅਧਿਕਾਰੀ ਕੋਈ ਸੁਣਵਾਈ ਨਹੀਂ ਕਰ ਰਹੇ ਹਨ। ਗੰਦੇ ਪਾਣੀ ਦੇ ਕਾਰਨ ਇਥੇ ਲੋਕ ਹੈਜੇ ਦੀ ਚਪੇਟ ਵਿਚ ਆ ਚੁੱਕੇ ਹਨ। ਖੇਤਰ ਵਾਸੀ ਰਾਮਵੀਰ ਅਤੇ ਹਿਮਾਲਿਆ ਨੇ ਦੱਸਿਆ ਕਿ ਇੱਥੇ ਹੁਣ ਤਕ 41 ਲੋਕ ਹੈਜੇ ਦੀ ਚਪੇਟ ਵਿਚ ਆ ਚੁੱਕੇ ਹਨ। 11 ਲੋਕਾਂ ਦੀ ਹਾਲਤ ਗੰਭੀਰ ਹੋਣ ਦੇ ਕਾਰਨ ਉਨ੍ਹਾਂ ਨੂੰ ਸੈਕਟਰ —32 ਮੈਡੀਕਲ ਕਾਲਜ ਵਿੱਚ ਰੈਫਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਇੱਕ ਕੁੜੀ ਦੀ ਮੌਤ ਵੀ ਹੋ ਚੁੱਕੀ ਹੈ। ਆਪ ਆਗੂ ਸੁਭਾਸ਼ ਸ਼ਰਮਾ ਨੇ ਦੱਸਿਆ ਕਿ ਉਹਨਾਂ ਨੇ ਇੱਥੋਂ ਦੇ ਕਈ ਘਰਾਂ ਦਾ ਦੌਰਾ ਕਰਨ ਤੋਂ ਬਾਅਦ ਉਥੇ ਦੇਖਿਆ ਕੀ ਪੀਣ ਵਾਲੇ ਪਾਣੀ ਵਿਚੋਂ ਸੀਵਰੇਜ ਦੇ ਪਾਣੀ ਦੀ ਬਦਬੂ ਆ ਰਹੀ ਹੈ। ਇੱਥੇ ਪਾਣੀ ਨਿਕਾਸੀ ਦਾ ਕੋਈ ਪ੍ਰਬੰਧ ਨਹੀਂ ਹੈ। ਬਰਸਾਤੀ ਪਾਣੀ ਵਿੱਚ ਮੱਛਰ ਪੈਦਾ ਹੋ ਰਹੇ ਹਨ। ਜਿਸ ਤੋਂ ਲੋਕਾਂ ਵਿਚ ਹੈਜਾ ਫੈਲ ਰਿਹਾ ਹੈ। ਉਨ੍ਹਾਂ ਇਸ ਸਬੰਧ ਵਿੱਚ ਐਸਐਮਓ ਨਾਲ ਵੀ ਮੁਲਾਕਾਤ ਕੀਤੀ। ਉਨਾਂ ਨੇ ਕਿਹਾ ਕਿ ਇਨਾਂ ਸਭ ਹੋਣ ਦੇ ਬਾਵਜੂਦ ਨਗਰ ਕੌਂਸਲ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਨਗਰ ਕੌਂਸਲ ਦੇ ਅਧਿਕਾਰੀ ਸਿਰਫ ਇੱਥੇ ਨਾਜਾਇਜ਼ ਕਲੋਨੀਆਂ ਦੀ ਉਸਾਰੀ ਕਰਵਾਉਣ ਵਿਚ ਜੁਟੇ ਹੋਏ ਹਨ। ਕੌਂਸਲ ਪ੍ਰਧਾਨ ਜਨਤਾ ਦੀ ਇਸ ਸਮੱਸਿਆ ਦਾ ਸਮਾਧਾਨ ਕਰਨ ਦੀ ਬਜਾਏ ਚੋਣਾਂ ਦੀਆਂ ਤਿਆਰੀਆਂ ਵਿਚ ਜੁਟੇ ਹੋਏ ਹਨ। ਆਪ ਆਗੂ ਸਤਵੰਤ ਸਿੰਘ ਗੋਰਖਾ, ਗੁਰਪ੍ਰੀਤ ਵਿਰਕ, ਸੋਨੂੰ ਬਟੋਲੀ, ਜਸਵਿੰਦਰ ਸਿੰਘ, ਕਰਨ ਚੌਹਾਨ, ਵਿਨੋਦ ਸ਼ਰਮਾ ਨੇ ਕਿਹਾ ਕਿ ਜੇਕਰ ਨਗਰ ਕੌਂਸਲ ਨੇ ਏਥੇ ਪੀਣ ਦੇ ਪਾਣੀ ਦੀ ਸਮੱਸਿਆ ਦਾ ਸੁਧਾਰ ਨਹੀਂ ਕੀਤਾ ਤਾਂ ਉਹ ਅੰਦੋਲਨ ਕਰਨ ਦੇ ਲਈ ਮਜ਼ਬੂਰ ਹੋਣਗੇ।ਦੂਜੇ ਪਾਸੇ ਸੰਪਰਕ ਕਰਨ ਤੇ ਢਕੌਲੀ ਹਸਪਤਾਲ ਦੀ ਐਸ ਐਮ ਓ ਡਾ ਪੌਮੀ ਚਤਰਥ ਨੇ ਦਸਿਆ ਕਿ ਕਿਸੇ ਵੀ ਬੱਚੇ ਦੀ ਹੈਜੇ ਨਾਲ ਮੌਤ ਹੋਣ ਦੀ ਜਾਣਕਾਰੀ ਉਨ੍ਹਾਂ ਦੇ ਦਿਆਨ ਵਿੱਚ ਨਹੀ ਹੈ। ਉਨ੍ਹਾਂ ਦਸਿਆ ਕਿ ਸਿਹਤ ਵਿਭਾਗ ਵਲੋਂ ਲਗਤਾਰ ਘਰ ਘਰ ਜਾ ਕੇ ਸਰਵੇ ਕੀਤਾ ਜਾ ਰਿਹਾ ਹੈ ਅਤੇ ਹੁਣ ਹੈਜੇ ਦਾ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀ ਆਇਆ ਹੈ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ