ਟ੍ਰਾਈਸਿਟੀ

ਕਿਸਾਨਾਂ ਦ ਹੱਕ ’ਚ ਡੇਰਾਬੱਸੀ ਤੋਂ ਵੱਡਾ ਜਥਾ ਦਿੱਲੀ ਲਈ ਹੋਵੇਗਾ ਰਵਾਨਾ: ਐਨ.ਕੇ.ਸ਼ਰਮਾ

ਅਭੀਜੀਤ/ਕੌਮੀ ਮਾਰਗ ਬਿਊਰੋ | September 14, 2021 09:35 PM


 ਲਾਲੜ -ਕੇਂਦਰ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਤਿੰਨ ਕਾਲੇ ਖੇਤੀ ਬਿਲਾਂ ਦੇ ਵਿਰੋਧ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਇਕ ਸਾਲ ਪੂਰਾ ’ਤੇ ਸ੍ਰੋਮਣੀ ਅਕਾਲੀ ਦਲ ਵੱਲੋਂ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਤੋਂ ਵਿਰੋਧ ਪ੍ਰਦਰਸ਼ਨ ਕਰਦਿਆਂ ਸੰਸਦ ਦਾ ਘਿਰਾਓ ਕਰਨ ਲਈ ਡੇਰਾਬੱਸੀ ਤੋਂ ਇਕ ਵੱਡਾ ਜਥਾ 17 ਸਤੰਬਰ 2021 ਨੂੰ ਦਿੱਲੀ ਜਾਣ ਲਈ ਰਵਾਨਾ ਹੋਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਨ.ਕੇ.ਸ਼ਰਮਾ ਨੇ ਲਾਲੜੂ ਖੇਤਰ ਵਿਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈਂ ਰੱਖੀਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਸੰਘਰਸ਼ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣਾ ਚਾਹੁੰਦੀ ਹੈ ਜੋ ਕਿ ਦੇਸ਼ ਦੇ ਹਿੱਤ ਵਿਚ ਨਹੀਂ ਹੈ।ਉਨ੍ਹਾਂ ਕੇਂਦਰ ਸਰਕਾਰ ਦੇ ਇਸ ਰਵੱਈਆ ਨੂੰ ਗੈਰ ਸੰਵਿਧਾਨਕ ਅਤੇ ਗੈਰ ਜਮਹੂਰੀ ਦੱਸਿਆ। ਉਨ੍ਹਾਂ ਕਿਹਾ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਕਿਸਾਨੀ ਨਾਲ ਦੇਸ਼ ਦਾ ਅਰਥਚਾਰਾ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਦਿੱਲੀ ਵਿਚ ਬੈਠੇ ਹਾਕਮਾਂ ਨੇ ਪਹਿਲਾਂ ਵੀ ਕਈ ਵਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ ਪਰ ਪੰਜਾਬ ਦੇ ਦਲੇਰ ਲੋਕਾਂ ਨੇ ਹਮੇਸ਼ਾ ਦਿੱਲੀ ਦੇ ਹਾਕਮਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ।ਉਨ੍ਹਾਂ ਕਿਹਾ ਜਦੋਂ ਤੱਕ ਇਹ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਪੰਜਾਬ ਦੇ ਲੋਕ ਨਿਰੰਤਰ ਆਪਣੀ ਲੜਾਈ ਲੜਦੇ ਰਹਿਣਗੇ। ਉਨ੍ਹਾਂ ਕਿਹਾ ਸ੍ਰੋਮਣੀ ਅਕਾਲੀ ਦਲ ਕਿਸਾਨਾਂ ਦਾ ਹੈ ਅਤੇ ਕਿਸਾਨ ਸ੍ਰੋਮਣੀ ਅਕਾਲੀ ਦਲ ਦੇ ਇਸ ਲਈ ਕਿਸਾਨਾਂ ਨਾਲ ਕੋਈ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਦੀ ਮੋਜੂਦਾ ਕਾਂਗਰਸ ਸਰਕਾਰ ਦੀ ਰਾਜਨੀਤੀ ’ਤੇ ਵੀ ਤੰਜ ਕਸਦਿਆਂ ਕਿਹਾ ਕਿ ਸੂਬਾ ਸਰਕਾਰ ਵੀ ਕਿਸਾਨਾਂ ਲਈ ਕੁਝ ਨਹੀਂ ਕਰ ਰਹੀ ਜਦਕਿ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਲਕਾ ਡੇਰਾਬੱਸੀ ਵਿਚ ਕਿਸਾਨੀ ਨੂੰ ਪ੍ਰਫੁੱਲਤ ਕਰਨ ਲਈ ਕਿਸਾਨਾਂ ਨੂੰ ਮੋਟਰਾਂ ਦੇ ਕੁਨੈਕਸ਼ਨ ਕੇ ਮੁਫ਼ਤ ਬਿਜਲੀ ਸਪਲਾਈ ਦਿੱਤੀ ਗਈ ਸੀ।ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਗਲੀਆਂ ਨਾਲੀਆਂ, ਪਖਾਨੇ, ਆਟਾ ਦਾਲ ਸਕੀਮ, ਸਗਨ ਸਕੀਮ, ਜਲ ਸਪਲਾਈ ਸਕੀਮਾਂ ਨੂੰ ਪਹਿਲ ਦੇ ਆਧਰ ’ਤੇ ਲਾਗੂ ਕੀਤਾ।ਇਸ ਦੇ ਉਲਟ ਕੈਪਟਨ ਨੇ ਕਿਸਾਨਾਂ ਨੂੰ ਪੂਰਾ ਕਰਜਾ ਮੁਆਫ ਕਰਨ ਦਾ ਝੂਠਾ ਲਾਰਾ ਲਾਇਆ, ਨੌਜਵਾਨਾਂ ਨੂੰ ਪੱਕੀ ਨੌਕਰੀ ਦੇਣ ਦਾ ਝੂਠਾ ਵਾਅਦਾ ਕੀਤਾ, ਗਰੀਬ ਲੋਕਾਂ ਲਈ ਚਲਾਈਆਂ ਸ਼ੋਸ਼ਲ ਸਕੀਮਾਂ ਬੰਦ ਕੀਤੀਆਂ, ਦਲਿਤ ਪਰਿਵਾਰਾਂ ਮੁਫਤ ਬਿਜਲੀ ਯੂਨਿਟਾਂ ਦੀ ਰਿਆਇਤ ਨੂੰ ਘਟਾ ਕੇ ਬਿਲ ਲਾਗੂ ਕਰ ਦਿੱਤੇ। ਇਸੇ ਤਰਾਂ 51 ਹਜ਼ਾਰ ਰੁਪਏ ਸ਼ਗਨ ਸਕੀਮ ਦੇ ਵਾਅਦੇ ਨੂੰ ਵੀ ਕਿਧਰੇ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ।ਉਨ੍ਹਾਂ ਕਿਹਾ ਹੁਣ ਪੰਜਾਬ ਦੇ ਲੋਕ ਕੇਂਦਰ ਅਤੇ ਪੰਜਾਬ ਦੀ ਮੌਜੂਦਾ ਕਾਂਰਗਸ ਸਰਕਾਰ ਨੂੰ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਬੈਠੇ ਹਨ।

 

Have something to say? Post your comment

 

ਟ੍ਰਾਈਸਿਟੀ

ਯੋਗੀ ਆਯੁਰਵੇਦ ਨੇ ਖੂਨਦਾਨ ਕੈਂਪ ਮੁਫ਼ਤ ਆਯੁਰਵੇਦ ਜਾਂਚ ਕੈਂਪ ਲਗਾਇਆ

ਭਾਜਪਾ ਐਮਪੀ ਸ੍ਰੀਮਤੀ ਕਿਰਨ ਖੇਰ ਵਿਰੁੱਧ ਦੀਪ ਕੰਪਲੈਕਸ ਨਿਵਾਸੀਆਂ ਨੇ ਕੀਤਾ ਅਰਥੀ ਫੂਕ ਮੁਜ਼ਾਹਰਾ

'ਆਪ' ਨੇ ਚੰਡੀਗੜ੍ਹ 'ਚ ਕਰੋੜਾਂ ਦੇ ਪਾਰਕਿੰਗ ਘੁਟਾਲੇ ਦੀ ਸੀਬੀਆਈ ਜਾਂਚ ਦੀ ਕੀਤੀ ਮੰਗ ਕੀਤੀ 'ਆਪ' ਨੇ

ਰੋਟਰੈਕਟਰ ਸਮ੍ਰਿਤੀ ਅਗਨੀਹੋਤਰੀ 2022-2023 ਦੇ ਕਾਰਜਕਾਲ ਦੇ ਨਵੇਂ ਪ੍ਰਧਾਨ ਅਤੇ ਜਨਰਲ ਸਕੱਤਰ ਰੋਟਰੈਕਟਰ ਤਨਮਯ ਸੇਠੀ ਹੋਣਗੇ

ਸਮਾਰਟ ਸਿਟੀ ਚੰਡੀਗੜ੍ਹ ਵਿਚ ਪੇੜ ਡਿੱਗਣ ਨਾਲ ਬੱਚੀ ਦੀ ਮੌਤ ਕਈ ਜ਼ਖਮੀ

ਲਾਇੰਸ ਕਲੱਬ ਖਰੜ ਅਤੇ ਐਸ ਐਸ ਜੈਨ ਸਭਾ ਖਰੜ ਵੱਲੋਂ ਅੱਜ ਬੂਟੇ ਲਗਾਏ ਗਏ

ਸ਼ੈਮਰਾਕ ਸਕੂਲ 'ਚ ਮਦਰ ਡੇ ਤੇ ਲੱਗੀਆਂ ਰੌਣਕਾਂ, ਮੰਮੀਆਂ ਨੇ ਆਪਣੇ ਬੱਚਿਆਂ ਨਾਲ ਕੀਤੀ ਰੈਂਪ ਵਾਕ

ਵਾਰਡ ਨੰਬਰ 6 ਖਰੜ ਵਿੱਚ 74 ਲੱਖ ਦੀ ਲਾਗਤ ਦੇ ਨਾਲ ਵਾਟਰ ਡਰੇਨ ਪਾਈਪ ਪ੍ਰੋਜੈਕਟ ਦਾ ਹੋਇਆ ਉਦਘਾਟਨ

ਪਿੰਡ ਲਖਨੌਰ ਵਿਖੇ ਲੋੜਵੰਦ ਪਰਿਵਾਰ ਨਾਲ ਕੀਤਾ ਵਾਅਦਾ ਕੁਲਵੰਤ ਸਿੰਘ ਨੇ ਕੀਤਾ ਪੂਰਾ

ਨਕਲੀ ਬੀਜਾਂ ਦੀ ਭਾਲ ਵਿੱਚ ਖੇਤੀਬਾੜੀ ਵਿਭਾਗ ਨੇ ਕੀਤੀ ਛਾਪੇਮਾਰੀ