ਸੰਸਾਰ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | September 16, 2021 04:20 PM

ਅੰਮ੍ਰਿਤਸਰ: 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਮੌਜੂਦ ਹਨ, ਜਿਨ੍ਹਾਂ ਦੀ ਸੇਵਾ-ਸੰਭਾਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਰ ਰਹੀ ਹੈ। ਇਨ੍ਹਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵੀ ਮੌਜੂਦ ਹੈ, ਜਿਸ ਨਾਲ ਪੂਰੇ ਵਿਸ਼ਵ ਦੀਆਂ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਇਨ੍ਹਾਂ ਅਸਥਾਨਾਂ ਦੀ ਪ੍ਰਬੰਧਕੀ ਸੰਸਥਾ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਵੱਡੀ ਜ਼ੁੰਮੇਵਾਰੀ ਹੈ, ਜਿਸ ’ਤੇ ਸ. ਅਮੀਰ ਸਿੰਘ ਨੂੰ ਕਾਰਜ ਕਰਨ ਦਾ ਗੁਰੂ ਸਾਹਿਬ ਨੇ ਮੌਕਾ ਦਿੱਤਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸ. ਅਮੀਰ ਸਿੰਘ ਗੁਰਦੁਆਰਾ ਸਾਹਿਬਾਨ ਦਾ ਪੰਥਕ ਮਰਯਾਦਾ ਅਨੁਸਾਰ ਪ੍ਰਬੰਧ ਕਰਨ ਦੇ ਨਾਲ-ਨਾਲ ਪਾਕਿਸਤਾਨ ਅੰਦਰ ਵੱਸਦੇ ਘੱਟਗਿਣਤੀ ਸਿੱਖਾਂ ਦੇ ਮਸਲਿਆਂ ਸਬੰਧੀ ਵੀ ਸੰਜੀਦਾ ਪਹੁੰਚ ਅਪਨਾਉਂਦੇ ਰਹਿਣਗੇ ਅਤੇ ਪੂਰੇ ਵਿਸ਼ਵ ਵਿਚ ਵੱਸਦੀਆਂ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸੇਵਾ ਨਿਭਾਉਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ. ਵਿਕਾਸ ਸਿੰਘ ਨੂੰ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨਿਯੁਕਤ ਹੋਣ ’ਤੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਕਿਸਤਾਨ ਵਿਚਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਸੇਵਾ-ਸੰਭਾਲ ਲਈ ਕਾਰਜਸ਼ੀਲ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਕਰਦੀ ਰਹੇਗੀ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਸਤਵੰਤ ਸਿੰਘ ਵੱਲੋਂ ਨਿਭਾਈਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ।

Have something to say? Post your comment

 

ਸੰਸਾਰ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ

ਪਾਕਿਸਤਾਨ ਦੇ ਕੌਮੀ ਸਨਮਾਨ ਨਾਲ ਕੀਤਾ ਸਨਮਾਨਿਤ ਮੰਤਰੀ ਰਮੇਸ਼ ਸਿੰਘ ਅਰੋੜਾ ਤੇ ਡਾਕਟਰ ਮੀਮਪਾਲ ਸਿੰਘ ਨੂੰ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦੇ ਨਵ-ਪ੍ਰਕਾਸ਼ਿਤ ਨਾਵਲ ‘ਨਾਬਰ’ ਉਪਰ ਹੋਈ ਭਰਵੀਂ ਵਿਚਾਰ ਚਰਚਾ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਹੋਲਾ ਮੁਹੱਲਾ ਦਾ ਸਮਾਗਮ ਸ਼ਾਨੋ ਸ਼ੌਕਤ ਨਾਲ ਹੋਏ ਸੰਪੰਨ

ਕੈਨੇਡਾ ਸਰਕਾਰ ਹੁਨਰਮੰਦ ਕਾਰੋਬਾਰ ਵਿੱਚ ਔਰਤਾਂ ਨੂੰ ਉਤਸ਼ਾਹਿਤ ਕਰਨ ਹਿਤ 28 ਮਿਲੀਅਨ ਡਾਲਰ ਦਾ ਨਿਵੇਸ਼ ਕਰੇਗੀ

ਬੀ ਸੀ ਅਸੈਂਬਲੀ ਚੋਣਾਂ ਲਈ ਸਰਗਰਮੀਆਂ ਸ਼ੁਰੂ - ਕਨਸਰਵੇਟਿਵ ਪਾਰਟੀ ਦੇ ਉਮੀਦਵਾਰਾਂ ਨੇ ਟੈਕਸੀ ਚਾਲਕਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਪਾਕਿਸਤਾਨੀ ਸ਼ਾਇਰ ਇਰਸ਼ਾਦ ਸੰਧੂ ਦੀਆਂ ਭਾਰਤੀ ਪ੍ਰਕਾਸ਼ਕ ਵੱਲੋਂ ਛਾਪੀਆਂ ਦੋ ਕਾਵਿ ਕਿਤਾਬਾਂ ਲਾਹੌਰ ਵਿੱਚ ਲੋਕ ਅਰਪਣ

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ

ਚੜ੍ਹਦੇ ਪੰਜਾਬ ਦੇ ਅਦਾਕਾਰ, ਲੇਖਕਾਂ ਤੇ ਸਾਹਿਤਕਾਰਾਂ ਨੇ ਸ੍ਰੀ ਨਨਕਾਣਾ ਸਾਹਿਬ ਦੇ ਕੀਤੇ ਦਰਸ਼ਨ