ਹਰਿਆਣਾ

ਹਰਿਆਣਾ ਵਿਚ ਪਹਿਲੀ ਤੋਂ ਤੀਜੀ ਕਲਾਸ ਤੱਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 20 ਸਤੰਬਰ ਤੋਂ ਖੁੱਲ੍ਹਣਗੇ

ਦਵਿੰਦਰ ਸਿੰਘ ਕੋਹਲੀ | September 16, 2021 05:14 PM

ਚੰਡੀਗੜ੍ਹ -  ਹਰਿਆਣਾ ਸਰਕਾਰ ਨੇ ਪਹਿਲੀ ਤੋਂ ਤੀਜੀ ਕਲਾਸ ਤਕ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ 20 ਸਤੰਬਰ, 2021 ਤੋਂ ਖੋਲਣ ਦਾ ਫੈਸਲਾ ਕੀਤਾ ਹੈ। ਇੰਨ੍ਹਾਂ ਸਕੂਲਾਂ ਵਿਚ ਕਲਾਸਾਂ ਨੂੰ ਸਿਖਿਆ ਵਿਭਾਗ ਵੱਲੋਂ ਜਾਰੀ ਐਸਓਪੀ ਦੀ ਪਾਲਣਾ ਕਰਦੇ ਹੋਏ ਚਲਾਇਆ ਜਾਵੇਗਾ।

            ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਕੋਰੋਨਾ ਮਹਾਮਾਰੀ ਦੇ ਚਲਦੇ ਲਾਕਡਾਊਨ ਦੀ ਪਾਲਣਾ ਵਿਚ ਰਾਜ ਦੇ ਸਕੂਲਾਂ ਨੂੰ ਬੰਦ ਕੀਤਾ ਗਿਆ ਸੀ। ਛੇਵੀਂ ਤੋਂ 12ਵੀਂ ਦੀ ਕਲਾਸਾਂ ਨੂੰ 23 ਜੁਲਾਈ, 2021 ਨੂੰ ਸ਼ੁਰੂ ਕੀਤਾ ਗਿਆ ਸੀ,  ਜਦੋਂ ਕਿ ਚੌਥੀ ਤੋਂ ਪੰਜਵੀਂ ਦੀ ਕਲਾਸਾਂ ਨੂੰ 1 ਅਗਸਤ, 2021 ਨੂੰ ਖੋਲਿਆ ਗਿਆ ਸੀ। ਹੁਣ 20 ਸਤੰਬਰ, 2021 ਤੋਂ ਪਹਿਲੀ ਤੋਂ ਤੀਜੀ ਤਕ ਦੀ ਕਲਾਸਾਂ ਸ਼ੁਰੂ ਹੋਣਗੀਆਂ।

            ਬੁਲਾਰੇ ਨੇ ਦਸਿਆ ਕਿ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਗਾਇਡਲਾਇਨ ਦੇ ਅਨੁਸਾਰ ਮਾਤਾ-ਪਿਤਾ ਦੀ ਪਹਿਲਾ ਮੰਜੂਰੀ ਦੇ ਨਾਲ ਵਿਦਿਆਰਥੀ ਨੂੰ ਸਕੂਲ ਵਿਚ ਆਉਣ ਦੀ ਅਨੁਮਤੀ ਹੋਵੇਗੀ। ਸਕੂਲ ਵਿਚ ਹਰ ਵਿਦਿਆਰਥੀ ਦੇ ਤਾਪਮਾਨ ਦੀ ਜਾਂਚ ਹੋਵੇਗੀ। ਆਮ ਤੋਂ ਵੱਧ ਤਾਪਮਾਨ ਵਾਲੇ ਕਿਸੇ ਵੀ ਵਿਦਿਆਰਥੀ ਜਾਂ ਵਿਜ਼ਅਰ ਦਾ ਸਕੂਲ ਵਿਚ ਦਾਖਲਾ ਨਹੀਂ ਦਿੱਤਾ ਜਾਵੇਗਾ।

Have something to say? Post your comment

 

ਹਰਿਆਣਾ

25 ਮਈ ਨੂੰ ਹੋਣ ਵਾਲੀਆਂ ਚੋਣਾਂ ਲਈ ਹਰਿਆਣਾ ਵਿੱਚ 19,812 ਪੋਲਿੰਗ ਸਟੇਸ਼ਨ ਹੋਣਗੇ

ਮਹਿਲਾ ਵੋਟਰਾਂ ਵਿਚ ਸਿਰਸਾ ਜਿਲ੍ਹੇ ਦੀ 117 ਸਾਲ ਦੀ ਬਲਬੀਰ ਕੌਰ ਹੈ ਸੱਭ ਤੋਂ ਬਜੁਰਗ ਵੋਟਰ

ਸੀਐਮ ਸੈਣੀ ਦੀ ਵਿਜੇ ਸੰਕਲਪ ਰੈਲੀ 21 ਅਤੇ 28 ਅਪ੍ਰੈਲ ਨੂੰ ਕਾਲਕਾ ਅਤੇ ਪੰਚਕੂਲਾ ਵਿਧਾਨ ਸਭਾ ਵਿੱਚ

ਹਰਿਆਣਾ ਕਮੇਟੀ ਧਰਮ ਪ੍ਰਚਾਰ ਦੇ ਚੇਅਰਮੈਨ ਜਥੇਦਾਰ ਦਾਦੂਵਾਲ ਨੇ ਕਮੇਟੀ ਦੇ ਪ੍ਰਚਾਰਕ ਜੱਥਿਆਂ ਨੂੰ ਕੀਤੀਆਂ ਹਦਾਇਤਾਂ ਜਾਰੀ

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੇ ਸੱਭਿਆਚਾਰ ਅਤੇ ਪਰੰਪਰਾਵਾਂ ਦੀ ਰੱਖਿਆ ਕੀਤੀ ਹੈ: ਨਾਇਬ ਸੈਣੀ

ਮੋਦੀ ਦੀ ਗਾਰੰਟੀ ਵਾਲਾ ਸੰਕਲਪ ਪੱਤਰ ਰਾਸ਼ਟਰ ਦੀ ਭਾਵਨਾ ਨਾਲ ਬਣਾਇਆ ਗਿਆ ਹੈ: ਮਨੋਹਰ ਲਾਲ

ਹਰ ਵੋਟਹੁੰਦੀ ਹੈ ਕੀਮਤੀ, ਕਦੀ-ਕਦੀ ਮਾਮੂਲੀ ਅੰਤਰ ਨਾਲ ਵੀ ਹੋ ਜਾਂਦੀ ਹੈ ਜਿੱਤ - ਅਨੁਰਾਗ ਅਗਰਵਾਲ

ਜੇ-ਫਾਰਮ ਕੱਟਣ ਦੇ ਬਾਅਦ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀ ਪੇਮੈਂਟ ਯਕੀਨੀ ਕੀਤੀ ਜਾਵੇ - ਮੁੱਖ ਸਕੱਤਰ

ਧਨਖੜ ਨੇ ਕਿਹਾ - ਦਿੱਲੀ ਦੇ ਲੋਕ ਮੋਦੀ ਜੀ ਦੇ ਨਾਲ ਹਨ, ਸਾਰੀਆਂ ਸੱਤ ਸੀਟਾਂ 'ਤੇ ਕਮਲ ਖਿੜੇਗਾ

ਜਥੇਦਾਰ ਅਕਾਲ ਤਖਤ ਸਾਹਿਬ ਵੱਲੋਂ ਸਿੱਖਾਂ ਨੂੰ ਘਰਾਂ ਉੱਪਰ ਵਿਸਾਖੀ ਵਾਲੇ ਦਿਨ ਕੇਸਰੀ ਨਿਸ਼ਾਨ ਸਾਹਿਬ ਝੁਲਾਉਣ ਦਾ ਆਦੇਸ਼ ਸਲਾਘਯੋਗ - ਜਥੇਦਾਰ ਦਾਦੂਵਾਲ