ਧਰਮ

ਕੇਜਰੀਵਾਲ ਗੁਰਦੁਆਰਾ ਬੰਗਲਾ ਸਾਹਿਬ ਆਉਣ ਵਾਲਿਆਂ 'ਤੇ ਰੋਕ ਦਾ ਹੁਕਮ ਵਾਪਸ ਲੈਣ: ਸਿਰਸਾ

ਮਨਪ੍ਰੀਤ ਸਿੰਘ ਖਾਲਸਾ / ਕੌਮੀ ਮਾਰਗ ਬਿਊਰੋ | September 18, 2021 07:47 PM

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਬੰਗਲਾ ਸਾਹਿਬ ਵਿਚ ਸ਼ਰਧਾਨੁਆਂ ਦੇ ਆਉਣ 'ਤੇ ਪਾਬੰਦੀ ਬਾਰੇ ਜਾਰੀ ਕੀਤੇ ਗਏ ਹੁਕਮ ਵਾਪਸ ਲਏ ਜਾਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਐਸ ਡੀ ਐਮ ਚਾਣਕਯਾਪੁਰੀ ਨੇ ਆਪਣੇ ਇਕ ਹੁਕਮ ਰਾਹੀਂ ਗੁਰਦੁਆਰਾ ਬੰਗਲਾ ਸਾਹਿਬ ਨਵੀਂ ਦਿੱਲੀ ਨੂੰ ਸ਼ਰਧਾਲੂਆਂ ਲਈ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਬਹਾਨਾ ਲਾ ਕੇ ਬੰਦ ਕਰਨ ਵਾਸਤੇ ਕਿਹਾ ਹੈ। ਉਹਨਾਂ ਕਿਹਾ ਕਿ ਇਹ ਹੁਕਮ ਗੈਰ ਵਾਜਬ ਹੈ ਤੇ ਤਾਨਾਸ਼ਾਹੀ ਹੈ ਜਿਸਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੁੰ ਸਿੱਧੇ ਤੌਰ 'ਤੇ ਸੱਟ ਮਾਰੀ ਹੈ।
ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੁੰ ਚੇਤੇ ਕਰਵਾਇਆ ਕਿ ਇਹ ਉਹੀ ਗੁਰਦੁਆਰਾ ਬੰਗਲਾ ਸਾਹਿਬ ਹੈ ਜਿਸਨੇ ਵੱਖ ਵੱਖ ਐਸ ਡੀ ਐਮਜ਼ ਤੇ ਦਿੱਲੀ ਸਰਕਾਰ ਦੇ ਹੋਰ ਅਧਿਕਾਰੀਆਂ ਦੀਆਂ ਬੇਨਤੀਆਂ 'ਤੇ ਹਜ਼ਾਰਾਂ ਲੋੜਵੰਦਾਂ ਨੂੰ ਲੰਗਰ ਘਰ ਘਰ ਜਾ ਕੇ ਤੇ ਸੜਕਾਂ 'ਤੇ ਛਕਾਇਆ। ਇਸ ਸੇਵਾ ਵਾਸਤੇ ਦਿੱਲੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਸਾਇਰਨ ਪਰਕਰਮਾ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕੌਮੀ ਮੀਡੀਆ ਨੇ ਗੁਰਦੁਆਰਾ ਸਾਹਿਬ ਵੱਲੋਂ ਮਨੁੱਖਤਾ ਲਈ ਕੀਤੀ ਸੇਵਾ ਦੀ ਵੱਡੀ ਪੱਧਰ 'ਤੇ ਕਵਰੇਜ ਕੀਤੀ।
ਉਹਨਾਂ ਹੈਰਾਨੀ ਪ੍ਰਗਟ ਕੀਤੀ ਕਿ ਇਕ ਪਾਸੇ ਦਿੱਲੀ ਸਰਕਾਰ ਨੇ ਸਿਨੇਮਾ ਹਾਲ, ਰੈਸਟੋਰੈਂਟ, ਜਿੰਮ, ਮਾਲ, ਮਾਰਕੀਟ, ਦੁਕਾਨਾਂ, ਜਨਤਕ ਪਾਰਕ, ਗਾਰਡਨ ਤੇ ਹੋਰ ਥਾਵਾਂ ਕੁਝ ਰੋਕਾਂ ਨਾਲ ਖੋਲ ਦਿੱਤੇ ਹਨ ਪਰ ਧਾਰਮਿਕ ਥਾਵਾਂ 'ਤੇ ਸਖ਼ਤ ਪਾਬੰਦੀਆਂ ਲਗਾ ਰਹੀ ਹੈ।
ਉਹਨਾਂ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਇਤਿਹਾਸਕ ਗੁਰਦੁਆਰਾ ਹੈ ਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਗੁਰਦੁਆਰਾ ਸਾਹਿਬ ਨਾਲ ਜੁੜੀਆਂ ਹਨ। ਉਹਨਾਂ ਕਿਹਾ ਕਿ ਸਿੱਖ ਭਾਈਚਾਰੇ ਵਿਚ ਇਸ ਤਾਨਾਸ਼ਾਹੀ ਹੁਕਮ ਖਿਲਾਫ ਬਹੁਤ ਰੋਹ ਹੈ।
ਉਹਨਾਂ ਨੇ ਮੁੱਖ ਮੰਤਰੀ ਨੁੰ ਅਪੀਲ ਕੀਤੀ ਕਿ ਉਹ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਐਸ ਡੀ ਐਮ ਨੁੰ ਇਹ ਹੁਕਮ ਤੁਰੰਤ ਵਾਪ ਲੈਣ ਦੇ ਹੁਕਮ ਦੇਣ ਤੇ ਜੇਕਰ ਅਜਿਹਾ ਨਾ ਕੀਤਾ ਤਾਂ ਫਿਰ ਸਿੱਖਾਂ ਕੋਲ ਇਸ ਤਾਨਾਸ਼ਾਹੀ ਹੁਕਮ ਦੇ ਖਿਲਾਫ ਵੱਡੀ ਪੱਧਰ 'ਤੇ ਪ੍ਰਦਰਸ਼ਨ ਕਰਨ ਤੋਂ ਇਲਾਵਾ ਕੋਈ ਰਾਹ ਨਹੀਂ ਰਹਿ ਜਾਵੇਗਾ।

 

Have something to say? Post your comment

 

ਧਰਮ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਅੰਮਿ੍ਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਤੀ ਵਧਾਈ

ਨਹੀ ਹੈ ਸ੍ਰੀ ਦਰਬਾਰ ਸਾਹਿਬ ਜਾਣ ਲਈ ਕੋਈ ਵੀ ਸਿੱਧਾ ਰਾਹ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਕੈਬਨਿਟ ਵੱਲੋਂ 3 ਸਤੰਬਰ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਸੱਦਣ ਦਾ ਫੈਸਲਾ

ਪਹਿਲੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਸ਼੍ਰੋਮਣੀ ਕਮੇਟੀ ਨੇ 25 ਅਗਸਤ ਤੱਕ ਮੰਗੇ ਪਾਸਪੋਰਟ

ਲੋਕਪਾਲ ਪੰਜਾਬ ਨੇ 400 ਸਾਲਾਂ ਨੂੰ ਸਮਰਪਿਤ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਅਧਿਆਤਮਕ ਯਾਤਰਾ“ ਨੂੰ ਦਰਸਾਉਂਦੀ ਕਾਫ਼ੀ ਟੇਬਲ ਬੁੱਕ ਕੀਤੀ ਲੋਕ ਅਰਪਣ

ਦਿੱਲੀ ਕਮੇਟੀ ਨੇ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

"ਈਦ ਉਲ ਜੂਹਾ" ਦੇ ਪਵਿੱਤਰ ਮੌਕੇ ਉਤੇ ਮੁਸਲਿਮ ਕੌਮ ਤੇ ਸਮੁੱਚੀ ਮਨੁੱਖਤਾ ਨੂੰ ਮੁਬਾਰਕਬਾਦ : ਮਾਨ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁੜ ਆਰੰਭੇ ਜਾਣਗੇ- ਬੀਬੀ ਜਗੀਰ ਕੌਰ