ਧਰਮ

ਕੇਜਰੀਵਾਲ ਗੁਰਦੁਆਰਾ ਬੰਗਲਾ ਸਾਹਿਬ ਆਉਣ ਵਾਲਿਆਂ 'ਤੇ ਰੋਕ ਦਾ ਹੁਕਮ ਵਾਪਸ ਲੈਣ: ਸਿਰਸਾ

ਮਨਪ੍ਰੀਤ ਸਿੰਘ ਖਾਲਸਾ / ਕੌਮੀ ਮਾਰਗ ਬਿਊਰੋ | September 18, 2021 07:47 PM

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਾ ਬੰਗਲਾ ਸਾਹਿਬ ਵਿਚ ਸ਼ਰਧਾਨੁਆਂ ਦੇ ਆਉਣ 'ਤੇ ਪਾਬੰਦੀ ਬਾਰੇ ਜਾਰੀ ਕੀਤੇ ਗਏ ਹੁਕਮ ਵਾਪਸ ਲਏ ਜਾਣ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਸਿਰਸਾ ਨੇ ਕਿਹਾ ਕਿ ਐਸ ਡੀ ਐਮ ਚਾਣਕਯਾਪੁਰੀ ਨੇ ਆਪਣੇ ਇਕ ਹੁਕਮ ਰਾਹੀਂ ਗੁਰਦੁਆਰਾ ਬੰਗਲਾ ਸਾਹਿਬ ਨਵੀਂ ਦਿੱਲੀ ਨੂੰ ਸ਼ਰਧਾਲੂਆਂ ਲਈ ਕੋਰੋਨਾ ਨਿਯਮਾਂ ਦੀ ਉਲੰਘਣਾ ਦਾ ਬਹਾਨਾ ਲਾ ਕੇ ਬੰਦ ਕਰਨ ਵਾਸਤੇ ਕਿਹਾ ਹੈ। ਉਹਨਾਂ ਕਿਹਾ ਕਿ ਇਹ ਹੁਕਮ ਗੈਰ ਵਾਜਬ ਹੈ ਤੇ ਤਾਨਾਸ਼ਾਹੀ ਹੈ ਜਿਸਨੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੁੰ ਸਿੱਧੇ ਤੌਰ 'ਤੇ ਸੱਟ ਮਾਰੀ ਹੈ।
ਉਹਨਾਂ ਨੇ ਦਿੱਲੀ ਦੇ ਮੁੱਖ ਮੰਤਰੀ ਨੁੰ ਚੇਤੇ ਕਰਵਾਇਆ ਕਿ ਇਹ ਉਹੀ ਗੁਰਦੁਆਰਾ ਬੰਗਲਾ ਸਾਹਿਬ ਹੈ ਜਿਸਨੇ ਵੱਖ ਵੱਖ ਐਸ ਡੀ ਐਮਜ਼ ਤੇ ਦਿੱਲੀ ਸਰਕਾਰ ਦੇ ਹੋਰ ਅਧਿਕਾਰੀਆਂ ਦੀਆਂ ਬੇਨਤੀਆਂ 'ਤੇ ਹਜ਼ਾਰਾਂ ਲੋੜਵੰਦਾਂ ਨੂੰ ਲੰਗਰ ਘਰ ਘਰ ਜਾ ਕੇ ਤੇ ਸੜਕਾਂ 'ਤੇ ਛਕਾਇਆ। ਇਸ ਸੇਵਾ ਵਾਸਤੇ ਦਿੱਲੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੀ ਸਾਇਰਨ ਪਰਕਰਮਾ ਕੀਤੀ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਕੌਮੀ ਮੀਡੀਆ ਨੇ ਗੁਰਦੁਆਰਾ ਸਾਹਿਬ ਵੱਲੋਂ ਮਨੁੱਖਤਾ ਲਈ ਕੀਤੀ ਸੇਵਾ ਦੀ ਵੱਡੀ ਪੱਧਰ 'ਤੇ ਕਵਰੇਜ ਕੀਤੀ।
ਉਹਨਾਂ ਹੈਰਾਨੀ ਪ੍ਰਗਟ ਕੀਤੀ ਕਿ ਇਕ ਪਾਸੇ ਦਿੱਲੀ ਸਰਕਾਰ ਨੇ ਸਿਨੇਮਾ ਹਾਲ, ਰੈਸਟੋਰੈਂਟ, ਜਿੰਮ, ਮਾਲ, ਮਾਰਕੀਟ, ਦੁਕਾਨਾਂ, ਜਨਤਕ ਪਾਰਕ, ਗਾਰਡਨ ਤੇ ਹੋਰ ਥਾਵਾਂ ਕੁਝ ਰੋਕਾਂ ਨਾਲ ਖੋਲ ਦਿੱਤੇ ਹਨ ਪਰ ਧਾਰਮਿਕ ਥਾਵਾਂ 'ਤੇ ਸਖ਼ਤ ਪਾਬੰਦੀਆਂ ਲਗਾ ਰਹੀ ਹੈ।
ਉਹਨਾਂ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਇਤਿਹਾਸਕ ਗੁਰਦੁਆਰਾ ਹੈ ਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਗੁਰਦੁਆਰਾ ਸਾਹਿਬ ਨਾਲ ਜੁੜੀਆਂ ਹਨ। ਉਹਨਾਂ ਕਿਹਾ ਕਿ ਸਿੱਖ ਭਾਈਚਾਰੇ ਵਿਚ ਇਸ ਤਾਨਾਸ਼ਾਹੀ ਹੁਕਮ ਖਿਲਾਫ ਬਹੁਤ ਰੋਹ ਹੈ।
ਉਹਨਾਂ ਨੇ ਮੁੱਖ ਮੰਤਰੀ ਨੁੰ ਅਪੀਲ ਕੀਤੀ ਕਿ ਉਹ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਐਸ ਡੀ ਐਮ ਨੁੰ ਇਹ ਹੁਕਮ ਤੁਰੰਤ ਵਾਪ ਲੈਣ ਦੇ ਹੁਕਮ ਦੇਣ ਤੇ ਜੇਕਰ ਅਜਿਹਾ ਨਾ ਕੀਤਾ ਤਾਂ ਫਿਰ ਸਿੱਖਾਂ ਕੋਲ ਇਸ ਤਾਨਾਸ਼ਾਹੀ ਹੁਕਮ ਦੇ ਖਿਲਾਫ ਵੱਡੀ ਪੱਧਰ 'ਤੇ ਪ੍ਰਦਰਸ਼ਨ ਕਰਨ ਤੋਂ ਇਲਾਵਾ ਕੋਈ ਰਾਹ ਨਹੀਂ ਰਹਿ ਜਾਵੇਗਾ।

 

Have something to say? Post your comment

 

ਧਰਮ

ਪੰਜਾਬ ਦੇ ਰਾਜਪਾਲ ਨੇ ਗੁੱਡ ਫਰਾਈਡੇ ਮੌਕੇ ਯਿਸੂ ਮਸੀਹ ਨੂੰ ਕੀਤਾ ਯਾਦ

ਨਕਲੀ ਸ਼ਰਾਬ ਪੀਣ ਕਾਰਨ ਬਿਮਾਰ ਹੋਏ 27 ਮਰੀਜ਼ ਸਿਹਤਯਾਬ ਹੋ ਕੇ ਘਰਾਂ ਨੂੰ ਪਰਤੇ : ਡਿਪਟੀ ਕਮਿਸ਼ਨਰ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਆਰੰਭ

ਰਾਜਪਾਲ ਨੇ ਮਹਾਂ ਸ਼ਿਵਰਾਤਰੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਦਿੱਤੀ ਵਧਾਈ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਚੰਡੀਗੜ੍ਹ ਸਥਿਤ ਕਰਮਚਾਰੀਆਂ ਨੂੰ ਅੱਧੇ ਦਿਨ ਛੁੱਟੀ ਐਲਾਨੀ ਹਰਿਆਣਾ ਸਰਕਾਰ ਨੇ

ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ ਮਹੀਨੇ ’ਚ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ-  ਸ਼੍ਰੋਮਣੀ ਕਮੇਟੀ

ਜੋੜ-ਮੇਲਾ ਮਾਘੀ ’ਤੇ ਵਿਸ਼ੇਸ਼-ਲਾਲ ਲਹੂ ਵਿੱਚ ਭਿੱਜੀ ਸ੍ਰੀ ਮੁਕਤਸਰ ਸਾਹਿਬ ਦੀ ਨਿਵੇਕਲੀ ਦਾਸਤਾਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ 10 ਜਨਵਰੀ ਨੂੰ ਆਰੰਭ ਹੋਵੇਗਾ ‘ਆਪੇ ਗੁਰੁ ਚੇਲਾ’ ਨਗਰ ਕੀਰਤਨ