ਸੰਸਾਰ

16 ਪੰਜਾਬੀਆਂ ਸਣੇ 18 ਭਾਰਤੀ ਉਮੀਦਵਾਰਾਂ ਦੀ ਕੈਨੇਡਾ ਚੋਣਾਂ ਵਿਚ ਜਿੱਤ , ਜਸਟਿਨ ਟਰੂਡੋ ਤੀਜੀ ਵਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨਗੇ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | September 21, 2021 06:39 PM

ਨਵੀਂ ਦਿੱਲੀ : ਜਸਟਿਨ ਟਰੂਡੋ ਲਗਾਤਾਰ ਤੀਜੀ ਵਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਬਣਨ ਜਾ ਰਹੇ ਹਨ ਪਰ ਬਹੁਮਤ ਸਰਕਾਰ ਬਣਾਉਣ ਦਾ ਉਨ੍ਹਾਂ ਦਾ ਸੁਪਨਾ ਪੂਰਾ ਨਾ ਹੋ ਸਕਿਆ। 2019 ਦੀ ਤਰਜ਼ ’ਤੇ ਇਸ ਵਾਰ ਵੀ ਉਨ੍ਹਾਂ ਨੂੰ ਜਗਮੀਤ ਸਿੰਘ ਦੀ ਅਗਵਾਈ ਵਾਲੀ ਐਨ.ਡੀ.ਪੀ. ਦੇ ਸਹਾਰੇ ਦੀ ਜ਼ਰੂਰਤ ਹੋਵੇਗੀ। ਕੰਜ਼ਰਵੇਟਿਵ ਪਾਰਟੀ ਦੇ ਨਵੇਂ ਨਕੋਰ ਆਗੂ ਐਰਿਨ ਓ ਟੂਲ ਤੋਂ ਮਿਲੀ ਸਖ਼ਤ ਟੱਕਰ ਟਰੂਡੋ ਦੇ ਰਾਹ ਦਾ ਅੜਿੱਕਾ ਬਣ ਗਈ ਅਤੇ ਫਸਵੇਂ ਮੁਕਾਬਲੇ ਦੌਰਾਨ ਲਿਬਰਲ ਪਾਰਟੀ 158 ਸੀਟਾਂ ਹੀ ਜਿੱਤ ਸਕੀ ਜਦਕਿ ਪੂਰਨ ਬਹੁਮਤ ਵਾਸਤੇ 170 ਸੀਟਾਂ ਲੋੜੀਂਦੀਆਂ ਸਨ।
ਕੰਜ਼ਰਵੇਟਿਵ ਪਾਰਟੀ ਨੂੰ 119 ਸੀਟਾਂ ਮਿਲੀਆਂ ਜਦਕਿ ਬਲਾਕ ਕਿਊਬੈਕ 34 ਅਤੇ ਐਨ.ਡੀ.ਪੀ. 25 ਸੀਟਾਂ ’ਤੇ ਜੇਤੂ ਰਹੀ। ਕੈਨੇਡਾ ਦੀਆਂ ਆਮ ਚੋਣਾਂ ਦੌਰਾਨ ਇਸ ਵਾਰ 15 ਪੰਜਾਬੀਆਂ ਸਣੇ ਭਾਰਤੀ ਮੂਲ ਦੇ 17 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ।
ਕੈਨੇਡਾ ਦੀਆਂ ਮੱਧਕਾਲੀ ਚੋਣਾਂ ਦੌਰਾਨ 16 ਪੰਜਾਬੀਆਂ ਸਣੇ ਭਾਰਤੀ ਮੂਲ ਦੇ 18 ਉਮੀਦਵਾਰਾਂ ਨੇ ਜਿੱਤ ਦੇ ਝੰਡੇ ਲਹਿਰਾਏ ਅਤੇ ਖ਼ਾਸ ਗੱਲ ਇਹ ਰਹੀ ਕਿ ਟਰੂਡੋ ਦੀ ਕੈਬਨਿਟ ਵਿਚ ਸ਼ਾਮਲ ਸਾਰੇ ਪੰਜਾਬੀ ਮੰਤਰੀ ਜੇਤੂ ਰਹੇ ਜਿਸ ਨਾਲ ਨਵੀਂ ਸਰਕਾਰ ਵਿਚ ਵੀ ਪੰਜਾਬੀਆਂ ਨੂੰ ਢੁਕਵੀਂ ਨੁਮਾਇੰਦਗੀ ਮਿਲਣ ਦੇ ਆਸਾਰ ਹਨ।
ਕਨੈਡੀਅਨ ਮੀਡੀਆ ਵਿਚ ਜਾਰੀ ਹੋਈ ਖ਼ਬਰ ਮੁਤਾਬਿਕ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਨੇ ਵੈਨਕੂਵਰ ਸਾਊਥ ਪਾਰਲੀਮਾਨੀ ਹਲਕੇ ਵਿਚ 18 ਹਜ਼ਾਰ ਤੋਂ ਵੱਧ ਵੋਟਾਂ ਹਾਸਲ ਕਰਕੇ ਐਨ.ਡੀ.ਪੀ. ਦੇ ਸ਼ੌਨ ਮੈਕੁਈਲਨ ਨੂੰ 9 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ। ਕੈਬਨਿਟ ਮੰਤਰੀ ਬਰਦੀਸ਼ ਚੱਗੜ ਨੇ ਵਾਟਰਲੂ ਹਲਕੇ ਵਿਚ 24 ਹਜ਼ਾਰ 802 ਵੋਟਾਂ ਹਾਸਲ ਕਰਦਿਆਂ ਵੱਡੀ ਜਿੱਤ ਦਰਜ ਕੀਤੀ ਅਤੇ ਮੁੱਖ ਵਿਰੋਧੀ ਕੰਜ਼ਰਵੇਟਿਵ ਪਾਰਟੀ ਦੇ ਮੇਘਨ ਸ਼ੈਨਨ ਨੂੰ 9 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਹਰਾਇਆ ।
ਉਨ੍ਹਾਂ ਨੇ ਕੰਜ਼ਰਵੇਟਿਵ ਪਾਰਟੀ ਦੀ ਕੈਰੀ ਕੌਲਬਰਨ ਨੂੰ ਹਰਾਇਆ ਜਿਨ੍ਹਾਂ ਨੂੰ ਤਕਰੀਬਨ 23 ਹਜ਼ਾਰ ਵੋਟਾਂ ਮਿਲੀਆਂ।
ਦੂਜੇ ਪਾਸੇ ਐਨ.ਡੀ.ਪੀ. ਦੇ ਆਗੂ ਜਗਮੀਤ ਸਿੰਘ ਲੇ ਬਰਨਬੀ ਸਾਊਥ ਹਲਕੇ ਵਿਚ 15 ਹਜ਼ਾਰ ਤੋਂ ਵੱਧ ਵੋਟਾਂ ਹਾਸਲ ਕੀਤੀਆਂ ਜਦਕਿ ਉਨ੍ਹਾਂ ਦੇ ਨਜ਼ਦੀਕੀ ਵਿਰੋਧੀ ਲਿਬਰਲ ਪਾਰਟੀ ਦੀ ਬਰੀਆ ਹੁਐਂਗ ਸਾਮੀ ਨੂੰ 11, 560 ਵੋਟਾਂ ਮਿਲੀਆਂ । ਬਰੈਂਪਟਨ ਈਸਟ ਤੋਂ ਮਨਿੰਦਰ ਸਿੱਧੂ 21, 518 ਵੋਟਾਂ ਲੈ ਕੇ ਜੇਤੂ ਰਹੇ। ਉਨ੍ਹਾਂ ਨੇ ਕੰਜ਼ਰਵੇਟਿਵ ਪਾਰਟੀ ਦੇ ਨਵਲ ਬਜਾਜ ਨੂੰ ਹਰਾਇਆ ਜੋ 10, 757 ਵੋਟਾਂ ਹੀ ਹਾਸਲ ਕਰ ਸਕੇ। ਬਰੈਂਪਟਨ ਸਾਊਥ ਤੋਂ ਲਿਬਰਲ ਉਮੀਦਵਾਰ ਸੋਨੀਆ ਸਿੱਧੂ ਨੇ 19, 837 ਵੋਟਾਂ ਹਾਸਲ ਕਰਦਿਆਂ ਕੰਜ਼ਰਵੇਟਿਵ ਪਾਰਟੀ ਦੇ ਰਮਨਦੀਪ ਬਰਾੜ ਨੂੰ ਹਰਾਇਆ ਜੋ 11, 836 ਵੋਟਾਂ ਹੀ ਹਾਸਲ ਕਰ ਸਕੇ।

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ