ਨੈਸ਼ਨਲ

ਕਿਸਾਨ ਅੰਦੋਲਨ ਦੀ ਮਜਬੂਤੀ ਲਈ ਕਿਸਾਨਾਂ ਵਲੋਂ ਦਿੱਲੀ ਦੀਆਂ ਸਰਹੱਦਾਂ ਤੇ ਭਲਕ ਤੋਂ ਕਬੱਡੀ ਲੀਗ ਮੈਚ ਹੋਣਗੇ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | September 21, 2021 06:40 PM

ਨਵੀਂ ਦਿੱਲੀ : ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੇ ਘੱਟੋ-ਘੱਟ ਸਮਰਥਨ ਮੁੱਲ ਸਬੰਧੀ ਨਵੇਂ ਕਾਨੂੰਨ ਲਈ ਅੰਦੋਲਨ ਕਰ ਰਹੇ ਕਿਸਾਨ ਹੁਣ ਅੰਦੋਲਨ ਵਿੱਚ ਸੰਗਤ ਵਧਾਉਣ ਲਈ ਕਬੱਡੀ ਲੀਗ ਕਰਵਾਉਣ ਜਾ ਰਹੇ ਹਨ। ਕਬੱਡੀ ਮੈਚ 22 ਤੋਂ 23 ਸਤੰਬਰ ਤੱਕ ਟਿੱਕਰੀ ਬਾਰਡਰ 'ਤੇ ਹੋਣਗੇ।
ਕਬੱਡੀ ਲੀਗ ਦਾ ਉਦਘਾਟਨ 22 ਸਤੰਬਰ ਨੂੰ ਬਹਾਦਰਗੜ੍ਹ ਦੇ ਡਾ. ਭੀਮ ਰਾਓ ਅੰਬੇਡਕਰ ਸਟੇਡੀਅਮ ਵਿੱਚ ਹੋਵੇਗਾ। ਇਸ ਮੁਕਾਬਲੇ 'ਚ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਕਬੱਡੀ ਖਿਡਾਰੀ ਸ਼ਾਮਲ ਹੋ ਕੇ ਕਿਸਾਨ ਅੰਦੋਲਨ ਨੂੰ ਆਪਣਾ ਸਮਰਥਨ ਦੇਣਗੇ। ਇਸ ਕਬੱਡੀ ਲੀਗ ਨੂੰ ਸਫਲ ਬਣਾਉਣ ਲਈ ਕਿਸਾਨ ਆਗੂਆਂ ਤੇ ਖਾਪ ਪੰਚਾਇਤਾਂ ਨੇ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। 22 ਤੇ 23 ਸਤੰਬਰ ਨੂੰ ਇਹ ਲੀਗ ਦਿੱਲੀ ਮੋਰਚਾ ਵੱਲੋਂ ਬਹਾਦਰਗੜ੍ਹ ਵਿੱਚ ਕਰਵਾਈ ਜਾਵੇਗੀ ਤੇ 24 ਤੋਂ 26 ਸਤੰਬਰ ਤੱਕ ਇਹ ਲੀਗ ਸਿੰਘੂ ਸਰਹੱਦ 'ਤੇ ਚੱਲੇਗੀ। ਇਸ ਮੁਕਾਬਲੇ ਵਿੱਚ ਸਰਬੋਤਮ ਰੇਡਰ ਤੇ ਕੈਚਰ ਨੂੰ ਇੱਕ ਬੁਲੇਟ ਮੋਟਰਸਾਈਕਲ ਦਿੱਤਾ ਜਾਵੇਗਾ ਤੇ ਜੇਤੂ ਟੀਮਾਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਕਬੱਡੀ ਲੀਗ ਨੂੰ ਦੇਖਣ ਲਈ ਹਰਿਆਣਾ ਤੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਦੇ ਆਉਣ ਦੀ ਉਮੀਦ ਹੈ।
ਇਸ ਲੀਗ ਦੇ ਖ਼ਤਮ ਹੋਣ ਦੇ ਅਗਲੇ ਦਿਨ ਯਾਨੀ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਵੱਲੋਂ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਭਾਰਤ ਬੰਦ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਕਿਸਾਨ ਆਗੂਆਂ ਤੇ ਖਾਪ ਪੰਚਾਇਤਾਂ ਦੀ ਡਿਊਟੀਆਂ ਲਾਈਆਂ ਗਈਆਂ ਹਨ।

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ