ਸੰਸਾਰ

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ੍ਰੀ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤ ਪੁਰਬ ਦੇ ਸਮਾਗਮਾਂ ਦੀ ਅਰੰਭਤਾ ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਏ ਅਰੰਭ

ਚਰਨਜੀਤ ਸਿੰਘ /ਕੌਮੀ ਮਾਰਗ ਬਿਊਰੋ | September 21, 2021 08:23 PM



ਅੰਮ੍ਰਿਤਸਰ-  ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ੍ਰੀ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤ ਪੁਰਬ ਦੇ ਸਮਾਗਮਾਂ ਦੀ ਅਰੰਭਤਾ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਅਰੰਭ ਹੋ ਗਏ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਹਾਜਰੀ ਵਿਚ ਇਨਾਂ ਸਮਾਗਮਾਂ ਦੀ ਸ਼ੁਰੂਆਤ ਹੋਈ। ਗਿਆਨੀ ਹਰਪ੍ਰੀਤ ਸਿੰਘ ਅੱਜ ਸਵੇਰ ਸਮੇ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਪੱੁਜੇ। ਜਿਥੇ ਸਥਾਨਕ ਸੰਗਤਾਂ ਨੇ ਉਨਾ ਤੇ ਫੁਲਾਂ ਦੀਆਂ ਪੱਤੀਆਂ ਦੀ ਵਰਖਾ ਕਰਕੇ ਉਨਾਂ ਦਾ ਸਵਾਗਤ ਕੀਤਾ।ਇਸ ਮੌਕੇ ਤੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੋਬਿੰਦ ਸਿੰਘ ਨੇ ਜਥੇਦਾਰ ਨੂੰ ਫੁੱਲਾਂ ਦਾ ਗਲਦਸਤਾ ਭੇਟ ਕਰਕੇ ਉਨਾਂ ਨੂੰ ਸ੍ਰੀ ਕਰਤਾਰਪੁਰ ‘ਸਾਹਿਬ ਦੀ ਧਰਤੀ ਤੇ ਆਉਣ ਤੇ ਜੀ ਆਇਆ ਕਿਹਾ। ਸ੍ਰੀ ਗੁਰੂ ਨਾਨਕ ਸਾਹਿਬ ਦੇ ਜੋਤੀ ਜ਼ੋਤ ਪੁਰਬ ਨੂੰ ਮਨਾਉਣ ਲਈ ਅੱਜ ਸ੍ਰੀ ਦਰਬਾਰ ਸਾਹਿਬ ਤੋ ਅਮਨ ਦੇ ਪੁਲ ਰਾਹੀ ਹੁੰਦਾ ਹੋਇਆ ਇਕ ਨਗਰ ਕੀਰਤਨ ਜੀਰੋ ਲਾਇਨ ਤਕ ਸਜਾਇਆ ਗਿਆ। ਇਸ ਨਗਰ ਕੀਰਤਨ ਵਿਚ ਗਤਕੇ ਦੀਆਂ ਟੀਮਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਗਤਕੇ ਦੇ ਜੋਹਰ ਦਿਖਾਏ, ਸ਼ਬਦੀ ਜੱਥਿਆ ਨੇ ਗੁਰਬਾਣੀ ਕੀਰਤਨ ਕੀਤੇ।ਇਸ ਮੌਕੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਅਮੀਰ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਤਾਰਾ ਸਿੰਘ, ਸਤਵੰਤ ਸਿੰਘ, ਜਰਨਨ ਸਕੱਤਰ ਸ੍ਰ ਵਿਕਾਸ ਸਿੰਘ, ਮੈਬਰ ਮੀਮਪਾਲ ਸਿੰਘ, ਐਮ ਐਨ ਏ ਸ੍ਰ ਰਮੇਸ਼ ਸਿੰਘ ਅਰੋੜਾ, ਮੁਹਿੰਦਰਪਾਲ ਸਿੰਘ, ਮੈਂਬਰ ਇੰਦਰਜੀਤ ਸਿੰਘ ਅਰੋੜਾ, ਸਰਬਤ ਸਿੰਘ ਆਦਿ ਹਾਜਰ ਸਨ। ਇਸ ਤੋ ਪਹਿਲਾਂ ਜਥੇਦਾਰ ਨੇ ਬੀਤੀ ਰਾਤ ਪਾਕਿਸਤਾਨੀ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨਾਲ ਗਵਰਨਰ ਹਾਉਸ ਲਾਹੌਰ ਵਿਚ ਰਾਤ ਦਾ ਖਾਣਾ ਖ਼ਾਦਾ। ਅੱਜ ਸਵੇਰੇ ਜਥੇਦਾਰ ਨੇ ਲਾਹੌਰ ਦੀ ਇਕ ਯੂਨੀਵਰਸਿਟੀ ਵਿਚ ਵਿਿਦਆਰਥੀਆਂ ਨੂੰ ਸੰਬੋਧਨ ਕੀਤਾ। ਜਿਸ ਤੋ ਬਾਅਦ ਜਥੇਦਾਰ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਪੁੱਜੇ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ