ਨੈਸ਼ਨਲ

ਜਥੇਦਾਰ ਅਕਾਲ ਤਖ਼ਤ ਨੇ ਸਾਡੀ ਗੱਲ ਮੰਨ ਕੇ ਸਰਸੇ ਉੱਪਰ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਕੌਮ ਨੂੰ ਨਮੋਸ਼ੀ ਨਾ ਝੱਲਣੀ ਪੈਂਦੀ:ਸਰਨਾ

ਮਨਪ੍ਰੀਤ ਸਿੰਘ ਖਾਲਸਾ / ਕੌਮੀ ਮਾਰਗ ਬਿਊਰੋ | September 22, 2021 08:26 PM

ਨਵੀਂ ਦਿੱਲੀ:  ਦਿੱਲੀ ਹਾਈ ਕੋਰਟ ਦੇ ਆਦੇਸ਼ 'ਤੇ ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋਂ ਲਈ ਗਈ ਪ੍ਰੀਖਿਆ 'ਚ ਮੌਜੂਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਗੁਰਮੁਖੀ ਪੜਨ-ਲਿਖਣ 'ਚ ਨਾਕਾਮ ਸਾਬਤ ਹੋਏ ਹਨ। ਇਸੇ ਮੁੱਦੇ 'ਤੇ ਸੱਦੀ ਗਈ ਪ੍ਰੈਸ ਕਾਨਫਰੰਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਕੌਮ ਵਾਸਤੇ ਇਸ ਤੋਂ ਵੱਡੀ ਨਮੋਸ਼ੀ ਦੀ ਗੱਲ ਕੀ ਹੋ ਸਕਦੀ ਹੈ ਕਿ 8 ਸਾਲ ਤੋਂ ਦਿੱਲੀ ਕਮੇਟੀ ਦਾ ਪ੍ਰਬੰਧ ਸੰਭਾਲ ਰਹੇ ਮਨਜਿੰਦਰ ਸਿੰਘ ਸਿਰਸਾ ਨੂੰ ਸਹੀ ਤਰੀਕੇ ਨਾਲ ਗੁਰਮੁਖੀ ਪੜ੍ਹਨੀ-ਲਿਖਣੀ ਵੀ ਨਹੀਂ ਆਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਕੌਮ ਨੂੰ ਬਹੁਤ ਜ਼ਿਆਦਾ ਸ਼ਰਮਸਾਰ ਹੋਣਾ ਪੈ ਰਿਹਾ ਹੈ ਜਿਸ ਦੇ ਕਸੂਰਵਾਰ ਸਿਰਸਾ ਤੇ ਬਾਦਲ ਪਰਿਵਾਰ ਹਨ ਅਤੇ ਹੁਣ ਇਨ੍ਹਾਂ ਨੂੰ ਆਪਣੀਆਂ ਗਲਤੀਆਂ ਲਈ ਸਮੁੱਚੀ ਕੌਮ ਤੋਂ ਮੁਆਫੀ ਮੰਗਣੀ ਚਾਹੀਦੀ ਹੈ।
ਦਿੱਲੀ ਗੁਰਦੁਆਰਾ ਚੋਣ ਡਾਇਰੈਕਟੋਰੇਟ ਵੱਲੋ ਕੋਰਟ 'ਚ ਦਾਖਿਲ ਕੀਤੀ ਗਈ ਸਿਰਸਾ ਦੇ ਗੁਰਮੁਖੀ ਟੈਸਟ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ ਸਰਨਾ ਨੇ ਕਿਹਾ ਕਿ ਸਹੀ ਸਮੇਂ 'ਤੇ ਸਹੀ ਫੈਸਲਾ ਆਇਆ ਹੈ ਅਤੇ ਇਸ ਫੈਸਲੇ ਨੇ ਅਜਿਹੇ ਵਿਅਕਤੀ ਨੂੰ ਮੈਂਬਰ ਬਣਨ ਤੋ ਰੋਕਿਆ ਹੈ ਜਿਹੜਾ ਦਿੱਲੀ ਕਮੇਟੀ ਦਾ ਮੈਂਬਰ ਬਣਨ ਦੀ ਯੋਗਤਾ ਹੀ ਪੂਰੀ ਨਹੀਂ ਕਰਦਾ।
ਸਰਨਾ ਨੇ ਕਿਹਾ ਕਿ ਸਿਰਸਾ ਪਿਛਲੇ ਲੰਮੇ ਸਮੇਂ ਤੋਂ ਲੱਛੇਦਾਰ ਭਾਸ਼ਣਾਂ ਰਾਹੀਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਗੁਮਰਾਹ ਕਰ ਰਿਹਾ ਹੈ ਜਦਕਿ ਇਸ ਨੂੰ ਗੁਰਬਾਣੀ ਤੇ ਗੁਰ ਇਤਿਹਾਸ ਦਾ ਬਿਲਕੁਲ ਵੀ ਗਿਆਨ ਨਹੀਂ। ਇਸੇ ਕਰਕੇ ਹੀ ਸਿਰਸਾ ਵੱਲੋਂ ਅਕਸਰ ਹੀ ਸਟੇਜਾਂ ਤੋਂ ਗਲਤ ਇਤਿਹਾਸ-ਗੁਰਬਾਣੀ ਪੜ੍ਹੀ ਜਾਂਦੀ ਰਹੀ ਹੈ। ਸਰਨਾ ਨੇ ਦੱਸਿਆ ਕਿ ਅਸੀਂ ਇਸ ਬਾਰੇ ਸ਼੍ਰੀ ਅਕਾਲ ਤਖਤ ਦੇ ਜੱਥੇਦਾਰ ਕੋਲ ਵੀ ਗੁਹਾਰ ਲਾਈ ਸੀ ਕਿ ਸਿਰਸਾ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਚੋਂ 4-5 ਅੰਗ ਪੜ੍ਹਾ ਕੇ ਵੇਖੋ ਪਰ ਸਾਡੀ ਗੱਲ ਨਹੀਂ ਮੰਨੀ ਗਈ ਅਤੇ ਅੱਜ ਗੁਰਮੁਖੀ ਟੈਸਟ 'ਚ ਫੇਲ ਹੋਏ ਸਿਰਸਾ ਕਾਰਨ ਕੌਮ ਦੀ ਹੇਠੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਉਸ ਸਮੇਂ ਜੱਥੇਦਾਰ ਨੇ ਸਾਡੀ ਗੱਲ ਮੰਨ ਕੇ ਕਾਰਵਾਈ ਕੀਤੀ ਹੁੰਦੀ ਤਾਂ ਅੱਜ ਕੌਮ ਨੂੰ ਨਮੋਸ਼ੀ ਭਰਿਆ ਦਿਨ ਨਹੀਂ ਵੇਖਣਾ ਪੈਣਾ ਸੀ।
ਸਰਨਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਨਿਜੀ ਤੇ ਸਿਆਸੀ ਸਵਾਰਥਾਂ ਕਾਰਨ ਸਿਰਸਾ ਵਰਗੇ ਵਿਅਕਤੀ ਨੂੰ ਦਿੱਲੀ ਕਮੇਟੀ ਪ੍ਰਬੰਧ 'ਤੇ ਥੋਪੀ ਰੱਖਿਆ ਤਾਂਕਿ ਕਮੇਟੀ ਦੀ ਗੋਲਕ ਨੂੰ ਆਪਣੇ ਸਵਾਰਥਾਂ ਵਾਸਤੇ ਵਰਤਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਮੇਟੀ ਦੀ ਆਰਥਿਕ ਮੰਦਹਾਲੀ ਲਈ ਵੀ ਮੁੱਖ ਤੌਰ 'ਤੇ ਇਹ ਹੀ ਕਸੂਰਵਾਰ ਹਨ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ 'ਚ ਕੌਮ ਨੂੰ ਇਸ ਗੱਲ ਲਈ ਸ਼ਰਮਸਾਰ ਹੋਣਾ ਪੈ ਰਿਹਾ ਹੈ ਕਿ ਬਾਦਲ ਨੇ ਜਿਹੜਾ ਪ੍ਰਧਾਨ ਬਣਾਇਆ ਉਸ ਨੂੰ ਗੁਰਬਾਣੀ ਪੜ੍ਹਨੀ-ਲਿਖਣੀ ਹੀ ਨਹੀਂ ਆਂਦੀ।

 

Have something to say? Post your comment

 

ਨੈਸ਼ਨਲ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ

ਪ੍ਰਧਾਨ ਮੰਤਰੀ ਮੋਦੀ ਭਾਰਤ ਨੂੰ ਵਿਕਸਤ ਰਾਸ਼ਟਰ ਬਣਾਉਣ ਲਈ ਕੰਮ ਕਰ ਰਹੇ ਹਨ: ਰਾਓ ਇੰਦਰਜੀਤ ਸਿੰਘ