ਸੰਸਾਰ

ਯੂਕੇ ਅਦਾਲਤ ਨੇ ਤਿੰਨ ਸਿੰਘਾਂ ਨੂੰ ਰਿਹਾ ਕਰ ਹਿੰਦੁਸਤਾਨ ਹਵਾਲੇ ਕਰਣ ਤੋਂ ਕੀਤੀ ਨਾਂਹ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | September 22, 2021 08:28 PM

ਨਵੀਂ ਦਿੱਲੀ :  ਯੂਕੇ ਅੰਦਰ ਸਾਲ 2009 ਵਿਚ ਹਿੰਦ ਸਰਕਾਰ ਦੇ ਕਹਿਣ ਤੇ ਰੁਲਦਾ ਕੇਸ ਵਿਚ ਨਾਮਜਦ ਕੀਤੇ ਗਏ ਗੁਰਸ਼ਰਨ ਸਿੰਘ, ਅੰਮ੍ਰਿਤਵੀਰ ਸਿੰਘ ਅਤੇ ਪਿਆਰਾ ਸਿੰਘ ਜੋ ਕਿ ਪਿਛਲੇ ਕੁਝ ਮਹੀਨੇ ਪਹਿਲਾ ਯੂਕੇ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਵਲੋਂ ਮੁੜ ਇਨ੍ਹਾਂ ਨੂੰ ਹਿੰਦੁਸਤਾਨ ਹਵਾਲੇ ਕਰਣ ਦਾ ਕੇਸ ਚਲਵਾਇਆ ਗਿਆ ਸੀ ਜਿਸ ਕਰਕੇ ਇਨ੍ਹਾਂ ਨੂੰ ਯੂਕੇ ਪੁਲਿਸ ਵਲੋਂ ਗ੍ਰਿਫਤਾਰ ਕਰਕੇ ਜੇਲ੍ਹ ਬੰਦ ਕੀਤਾ ਗਿਆ ਸੀ, ਅਜ ਅਦਾਲਤ ਵਲੋਂ ਕੇਸ ਖਾਰਿਜ਼ ਕਰਦਿਆਂ ਉਨ੍ਹਾਂ ਨੂੰ ਰਿਹਾ ਕਰ ਦਿਤਾ ਹੈ । ਮਾਮਲੇ ਦੀ ਜਾਣਕਾਰੀ ਦੇਂਦਿਆਂ ਭਾਈ ਅਮਰੀਕ ਸਿੰਘ ਨੇ ਦਸਿਆ ਕਿ 2011 ਵਿਚ ਵੀ ਇਨ੍ਹਾਂ ਨੂੰ ਅਦਾਲਤ ਵਲੋਂ ਕੇਸ ਚਲਣ ਲਾਇਕ ਨਹੀਂ ਹੈ ਕਹਿ ਕੇ ਛਡਿਆ ਗਿਆ ਸੀ ਤੇ ਜਦੋ ਡੋਮੋਨਿਕ ਰਾਬ ਹਿੰਦੁਸਤਾਨ ਫੇਰੀ ਤੇ ਗਿਆ ਸੀ ਤਦ ਹਿੰਦ ਸਰਕਾਰ ਵਲੋਂ ਮੁੜ ਇਨ੍ਹਾਂ ਨੂੰ ਹਿੰਦੁਸਤਾਨ ਭੇਜਣ ਦੀ ਮੰਗ ਕੀਤੀ ਗਈ ਸੀ ਜਿਸ ਤੇ ਕਾਰਵਾਈ ਕਰਦਿਆਂ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਮੁੜ ਕੇਸ ਚਲਵਾਇਆ ਸੀ । ਅਦਾਲਤ ਵਲੋਂ ਮਾਮਲੇ ਨੂੰ ਹਰ ਪੱਖੋਂ ਦੇਖਣ ਤੋਂ ਬਾਅਦ ਇਹ ਕੇਸ ਖਾਰਿਜ਼ ਕਰ ਦਿਤਾ ਹੈ ਜਿਸ ਨਾਲ ਸਿੱਖ ਕੌਮ ਅਤੇ ਇਨ੍ਹਾਂ ਦੇ ਪਰਿਵਾਰ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ । ਭਾਈ ਅਮਰੀਕ ਸਿੰਘ ਅਤੇ ਹੋਰ ਸਮੂਹ ਸਿੰਘਾਂ ਨੇ ਯੂਕੇ ਦੇ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਦੇ ਅਸਤੀਫੇ ਦੀ ਮੰਗ ਕੀਤੀ ਹੈ ।
ਅਜ ਅਦਾਲਤ ਅੰਦਰ ਕੇਸ ਦਾ ਫ਼ੈਸਲਾ ਸੁਣਾਇਆ ਜਾਣਾ ਸੀ ਜਿਸ ਕਰਕੇ ਅਦਾਲਤ ਦੇ ਬਾਹਰ ਬਹੁਤ ਵਡੀ ਗਿਣਤੀ ਵਿਚ ਸੰਗਤ ਹਾਜ਼ਿਰ ਸੀ ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ