ਪੰਜਾਬ

ਲੈਂਡ ਸੀਲਿੰਗ ਐਕਟ ਲਾਗੂ ਕਰਾਉਣ ਲਈ ਸੈਂਕੜੇ ਔਰਤਾਂ ਵੱਲੋਂ ਰੋਸ ਪ੍ਰਦਰਸ਼ਨ , ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਮ ਭੇਜਿਆ ਗਿਆ ਮੰਗ ਪੱਤਰ

ਦਲਜੀਤ ਕੌਰ /ਕੌਮੀ ਮਾਰਗ ਬਿਊਰੋ | September 22, 2021 08:40 PM
 
 
ਪਟਿਆਲਾ- ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਔਰਤ ਵਿੰਗ ਵੱਲੋਂ ਸੈੰਕੜੇ ਔਰਤਾਂ ਨੇ ਅੱਜ ਇਕੱਠੇ ਹੋਕੇ ਲੈਂਡ ਸੀਲਿੰਗ ਐਕਟ ਮੁਤਾਬਿਕ 17 ਏਕੜ ਤੋਂ ਉੱਪਰਲੀ ਜਮੀਨ ਬੇਜ਼ਮੀਨੇ ਲੋਕਾਂ ਵਿੱਚ ਵੰਡਣ ਦੀ ਮੰਗ ਨੂੰ ਲੈ ਕੇ ਪਟਿਆਲਾ ਦੇ ਪੁੱਡਾ ਗਰਾਊਂਡ ਵਿੱਚ ਸੈਂਕੜੇ ਔਰਤਾਂ ਇਕੱਠੀਆਂ ਹੋਈਆਂ। ਇਸ ਤੋਂ ਬਾਅਦ ਰੋਸ ਮੁਜ਼ਾਹਰਾ ਕਰਦੇ ਹੋਏ ਡੀਸੀ ਦਫਤਰ ਸਾਹਮਣੇ ਧਰਨਾ ਲਗਾਇਆ ਗਿਆ।
 
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸੈਕਟਰੀ ਪਰਮਜੀਤ ਕੌਰ ਲੌਂਗੋਵਾਲ ਅਤੇ ਪਟਿਆਲਾ ਜ਼ੋਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਬੌੜਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ 1952 ਅਤੇ 1972 ਦੋ ਭੂਮੀ ਸੁਧਾਰ ਕਾਨੂੰਨ ਲਿਆਂਦੇ ਗਏ ਜਿਸ ਅਨੁਸਾਰ ਜਮੀਨਾਂ ਵੰਡੀਆਂ ਗਈਆ ਪਰ ਪੰਜਾਬ ਦੇ 35 ਪ੍ਰਤੀਸ਼ਤ ਦਲਿਤਾਂ ਦੇ ਹਿੱਸੇ ਸਿਰਫ ਡੇਢ ਤੋ ਦੋ ਪ੍ਰਤੀਸ਼ਤ ਜਮੀਨ ਹੀ ਆਈ, ਜਦੋਂ ਕਿ ਜਮੀਨਾਂ ਦੀਆਂ ਵੱਡੀਆਂ ਢੇਰੀਆਂ ਉੱਚ ਜਾਤੀ ਦੇ ਵਿੱਚ ਸ਼ਾਮਲ ਇੱਕ ਖਾਸ ਧਨਾਂਢ ਜਮਾਤ ਦੇ ਕੋਲ ਚਲੀਆਂ ਗਈਆਂ ਜੋ ਕਿ ਛੋਟੀ ਕਿਸਾਨੀ ਦੀਆਂ ਜਮੀਨਾਂ ਨੁੰ ਵੀ ਹੜੱਪ ਕਰ ਰਹੀਆਂ ਹਨ, ਜੋ ਕਿ 17 ਏਕੜ ਦੇ ਲੈੰਡ ਸੀਲਿੰਗ ਐਕਟ ਦੀ ਵੀ ਉਲੰਘਣਾ ਕਰਦੀ ਹੈ ਜੋ ਵੱਡੀਆਂ ਢੇਰੀਆਂ ਵਾਲਿਆਂ ਤੇ ਲਾਗੂ ਨਹੀਂ ਕੀਤਾ ਗਿਆ। 
 
ਉਨ੍ਹਾਂ ਕਿਹਾ ਕਿ ਜੇਕਰ ਮਹਿਕਮੇ ਤੋ ਆਰ ਟੀ ਆਈ ਰਾਹੀਂ ਧਨਾਢਾਂ ਦਾ ਰਿਕਾਰਡ ਮੰਗਿਆ ਜਾਂਦਾ ਹੈ ਤਾਂ ਇਸ ਦੀ ਜਾਣਕਾਰੀ ਮਹਿਕਮਾ ਨਹੀਂ ਉਪਲਬਧ ਕਰਵਾਉਂਦਾ। ਜਮੀਨ ਦੀ ਇਹ ਕਾਣੀ ਵੰਡ ਕਾਰਨ ਹੀ ਦਲਿਤ ਪਿੰਡਾਂ ਅੰਦਰ ਜਾਤੀ ਦਾਬੇ ਨੂੰ ਲਗਾਤਾਰ ਹੰਢਾ ਰਹੇ ਹਨ। ਜਮੀਨ ਦੀ ਬਰਾਬਰ ਵੰਡ ਹੀ ਦਲਿਤਾਂ ਨੂੰ ਸਮਾਜ ਵਿੱਚ ਬਰਾਬਰਤਾ ਦਿਲਾ ਸਕਦੀ ਹੈ। ਜਿਸ ਜਾਤੀ ਦਾਬੇ ਅਤੇ ਆਰਥਿਕ ਦਾਬੇ ਦੀਆਂ ਸਭ ਤੋ ਵੱਧ ਸ਼ਿਕਾਰ ਦਲਿਤ ਔਰਤਾਂ ਹੁੰਦੀਆ ਹਨ।
 
ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪਟਿਆਲਾ ਬਲਾਕ ਦੀ ਆਗੂ ਛਿੰਦਰਪਾਲ ਕੌਰ ਅਤੇ ਕੁਲਜੀਤ ਕੌਰ ਨੇ ਕਿਹਾ ਕਿ ਜਮੀਨਾਂ ਨਾ ਹੋਣ ਕਾਰਨ ਉਹਨਾਂ ਨੂੰ ਕਰਜੇ ਵੀ ਸਰਕਾਰੀ ਸੰਸਥਾਵਾਂ ਤੋਂ ਨਹੀ ਮਿਲਦੇ ਸਗੋ ਉੱਚ ਵਿਆਜ ਤੇ ਨਿੱਜੀ ਕਰਜੇ ਚੁਕਣੇ ਪੈਂਦੇ ਹਨ ਜਿਸ ਵਿੱਚ ਦਲਿਤ ਅਤੇ ਛੋਟਾ ਕਿਸਾਨ ਅਜੇ ਵੀ ਸਰਕਾਰੀ ਕਰਜੇ ਤੋਂ ਦੂਰ ਹਨ ਜਿਸ ਵਿੱਚ ਔਰਤਾਂ ਬਿਲਕੁਲ ਹੀ ਪ੍ਰੋਪਰਟੀ ਲੈੱਸ ਹੋਣ ਕਾਰਨ ਮਾਇਕਰੋਫਾਇਨਾਂਸ ਕੰਪਨੀਆਂ ਦੇ ਮੱਕੜਜਾਲ 'ਚ ਫਸ ਚੁੱਕੀਆਂ ਹਨ। 
 
ਅੱਜ ਦੇ ਧਰਨੇ ਵਿੱਚ ਇਸਤਰੀ ਜਾਗਰਿਤੀ ਮੰਚ ਦੀ ਸੂਬਾਈ ਆਗੂ ਅਮਨਦੀਪ ਕੌਰ ਦਿਓਲ ਨੇ ਵੀ ਸਬੋਧਨ ਕਰਦਿਆਂ ਜਮੀਨ ਤੇ ਕਰਜੇ ਦੀ ਮੰਗ ਨੂੰ ਔਰਤਾਂ ਦੀ ਮਾਣ ਸਨਮਾਨ ਦੀ ਲੜਾਈ ਦੱਸਿਆ। 
 
ਜਥੇਬੰਦੀ ਦੇ ਆਗੂ ਧਰਮਵੀਰ ਹਰੀਗਡ਼੍ਹ ਨੇ ਵੱਧ ਤੋਂ ਵੱਧ ਬੇਜਮੀਨੇ ਦਲਿਤ ਅਤੇ ਛੋਟੇ ਕਿਸਾਨਾਂ ਨੂੰ 17 ਏਕੜ ਦਾ ਜਮੀਨ ਹੱਦਬੰਦੀ ਕਾਨੂੰਨ ਲਾਗੂ ਕਰਾਉਣ ਲਈ ਘੋਲ ਨੂੰ ਤਿੱਖਾ ਕਰਨ ਦਾ ਸੱਦਾ ਦਿੱਤਾ। 
 
ਅੱਜ ਦੇ ਧਰਨੇ ਨੂੰ ਸੁਖਵਿੰਦਰ ਕੌਰ, ਮਨਦੀਪ ਕੌਰ, ਬੇਅੰਤ ਕੌਰ, ਅਮਰਜੀਤ ਕੌਰ, ਗੁਰਮੀਤ ਕੌਰ, ਬਿਮਲ ਆਦਿ ਨੇ ਵੀ ਸੰਬੋਧਨ ਕੀਤਾ।
 

Have something to say? Post your comment

 

ਪੰਜਾਬ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ-ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਐਡਵੋਕੇਟ ਧਾਮੀ ਨੇ 

ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ 'ਚ ਵਿਰੋਧ ਕਰਨ ਕਾਰਨ ਕੇਕੇਯੂ ਦੇ ਦਰਜਨਾਂ ਆਗੂ ਗ੍ਰਿਫਤਾਰ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ

ਖ਼ਾਲਸਾ ਕਾਲਜ ਐਜ਼ੂਕੇਸ਼ਨ, ਜੀ. ਟੀ. ਰੋਡ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਸ਼ਾਨਦਾਰ ਸਥਾਨ ਹਾਸਲ ਕੀਤੇ

ਬਾਬਾ ਚਰਨ ਸਿੰਘ ਨੇ ਗੁਰੂ ਕਾ ਬਾਗ ਵਿਖੇ ਚੱਲ ਰਹੀ ਕਾਰ ਸੇਵਾ ਬਾਰੇ ਜਾਣਕਾਰੀ ਦਿੱਤੀ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਨੂੰ