ਪੰਜਾਬ

ਕੈਨੇਡਾ ਸੰਸਦੀ ਚੋਣਾਂ ’ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | September 22, 2021 08:41 PM
 
 
ਅੰਮ੍ਰਿਤਸਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ ’ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਖ਼ਾਸਕਰ ਸਿੱਖ ਅੱਜ ਪੂਰੀ ਦੁਨੀਆਂ ਅੰਦਰ ਆਪਣੀ ਮਿਹਨਤ ਅਤੇ ਲਿਆਕਤ ਨਾਲ ਅੱਗੇ ਆ ਰਹੇ ਹਨ। ਕੈਨੇਡਾ ਵਿਚ ਵੀ ਪੰਜਾਬੀਆਂ ਨੇ ਆਪਣੀ ਹੋਂਦ ਪੁਖਤਾ ਰੂਪ ਵਿਚ ਦਰਜ ਕਰਵਾਈ ਹੈ। ਇਸੇ ਤਹਿਤ ਹੀ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀ ਜਿੱਤੇ ਹਨ। ਉਨ੍ਹਾਂ ਜਸਟਿਨ ਟਰੂਡੋ ਨੂੰ ਵੱਡੀ ਧਿਰ ਵਜੋਂ ਮੁੜ ਉਭਰਨ ਲਈ ਵੀ ਮੁਬਾਰਕਬਾਦ ਦਿੱਤੀ। ਬੀਬੀ ਜਗੀਰ ਕੌਰ ਨੇ ਆਖਿਆ ਕਿ ਕੈਨੇਡਾ ਅੰਦਰ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ ਅਤੇ ਉਥੋਂ ਦੀ ਤਰੱਕੀ ਲਈ ਸਿੱਖਾਂ ਦੇ ਯੋਗਦਾਨ ਨੂੰ ਮਨਫ਼ੀ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਸ ਪ੍ਰਗਟਾਈ ਕਿ ਕੈਨੇਡਾ ਦੀ ਨਵੀਂ ਸਰਕਾਰ ਸਿੱਖਾਂ ਦੇ ਮਸਲਿਆਂ ਦੇ ਹੱਲ ਅਤੇ ਸਿੱਖ ਪਛਾਣ ਨੂੰ ਫੈਲਾਉਣ ਵਿਚ ਸੁਹਿਰਦ ਭੂਮਿਕਾ ਨਿਭਾਵੇਗੀ।
 

Have something to say? Post your comment

 

ਪੰਜਾਬ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ 'ਤੇ ਮੁਕੱਦਮਾ ਚਲਾਉਣ ਤੇ ਦੀ ਕੀਤੀ ਮੰਗ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 10ਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ

ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ

ਆਪ ਨੇ ਅਰਵਿੰਦ ਕੇਜਰੀਵਾਲ ਦੀ ਸਿਹਤ ਦੀ ਜਾਂਚ ਲਈ ਏਮਜ਼ ਦੇ ਡਾਕਟਰਾਂ ਦਾ ਪੈਨਲ ਬਣਾਉਣ ਦੇ ਆਦੇਸ਼ ਲਈ ਅਦਾਲਤ ਦਾ ਕੀਤਾ ਧੰਨਵਾਦ

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿੱਚ ਸ਼ਾਮਲ,ਜਲੰਧਰ ਤੋਂ ਚੋਣ ਮੈਦਾਨ 'ਚ

ਭਾਜਪਾ ਨੂੰ ਹਰਾਓ ਅਤੇ ਭਜਾਓ, ਵਿਰੋਧੀ ਧਿਰ ਪਾਰਟੀਆਂ ਨੂੰ ਸੁਆਲ ਕਰੋ: ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ

ਫ਼ਰੀਦਕੋਟ  ਤੇ ਖਡੂਰ ਸਾਹਿਬ 'ਚ 'ਆਪ' ਨੂੰ ਮਿਲੀ ਮਜ਼ਬੂਤੀ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਲੱਗਿਆ ਵੱਡਾ ਝਟਕਾ

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ