ਨੈਸ਼ਨਲ

27 ਦੇ ਭਾਰਤ ਬੰਦ ਲਈ ਕਿਸਾਨ ਆਗੂਆਂ ਵੱਲੋਂ ਹਦਾਇਤਾਂ ਜਾਰੀ

ਕੌਮੀ ਮਾਰਗ ਬਿਊਰੋ /ਦਲਜੀਤ ਕੌਰ | September 22, 2021 08:44 PM
 
ਚੰਡੀਗੜ੍ਹ- ਕਿਸਾਨ-ਜਥੇਬੰਦੀਆਂ ਵੱਲੋਂ 27 ਸਤੰਬਰ ਦੇ ਭਾਰਤ-ਬੰਦ ਨੂੰ ਸਫਲ ਬਣਾਉਣ ਲਈ ਹਰੇਕ ਤਬਕੇ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ।  ਵਪਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ, ਔਰਤਾਂ, ਸਬਜ਼ੀ-ਵਿਕ੍ਰੇਤਾਵਾਂ, ਦੋਧੀਆਂ ਸਮੇਤ ਸਾਰੇ ਵਰਗਾਂ ਵੱਲੋਂ ਬੰਦ ਨੂੰ ਸਫਲ ਬਣਾਉਣ ਲਈ ਅਪੀਲ ਕੀਤੀ ਗਈ ਹੈ।
 
ਕਿਸਾਨ ਆਗੂਆਂ ਬੋਘ ਸਿੰਘ ਮਾਨਸਾ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਠੋਸ ਹਿਦਾਇਤਾਂ ਬਾਰੇ ਜਾਣਕਾਰੀ ਦਿੱਤੀ। ਉਸ ਦਿਨ ਬੰਦ 6 ਵਜੇ ਸਵੇਰੇ ਤੋਂ 4 ਵਜੇ ਸ਼ਾਮ ਤੱਕ ਰੱਖਿਆ ਜਾਵੇਗਾ। ਇਸ ਅਰਸੇ ਦੌਰਾਨ ਹਰ ਤਰ੍ਹਾਂ ਦੀਆਂ ਸਰਵ-ਜਨਤਕ ਗਤੀਵਿਧੀਆਂ ਬੰਦ ਰਹਿਣਗੀਆਂ, ਜਿਸ ਵਿੱਚ ਕੇਂਦਰੀ ਤੇ ਸੂਬਾਈ ਸਰਕਾਰਾਂ, ਸਕੂਲ, ਕਾਲਜ, ਯੂਨੀਵਰਸਿਟੀਆਂ ਆਦਿ ਸਾਰੇ ਦਫਤਰ ਵੀ ਸ਼ਾਮਲ ਹਨ। ਹਸਪਤਾਲਾਂ, ਦਵਾਈਆਂ ਦੀਆਂ ਦੁਕਾਨਾਂ, ਐਂਬੂਲੈਂਸਾਂ ਤੇ ਫਾਇਰ ਬ੍ਰਿਗੇਡ ਜਿਹੀਆਂ ਐਮਰਜੈਂਸੀ ਸੇਵਾਵਾਂ ਨੂੰ ਛੋਟ ਹੋਵੇਗੀ। ਵਿਅਕਤੀਗੱਤ ਐਮਰਜੈਂਸੀ ਜਿਵੇਂ ਕੇ ਸ਼ਾਦੀ, ਮੌਤ ਤੇ ਹੋਰ ਜਰੂਰੀ ਸਮਾਗਮਾਂ ਨੂੰ ਵੀ ਛੋਟ ਰਹੇਗੀ। ਸੰਯੁਕਤ ਮੋਰਚੇ ਵੱਲੋਂ ਕਾਰਕੁੰਨਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਹਰ ਕੋਸ਼ਿਸ਼ ਕੀਤੀ ਜਾਵੇ ਕਿ ਆਮ ਲੋਕਾਂ ਨੂੰ ਘੱਟ ਤੋਂ ਘੱਟ ਪ੍ਰੇਸ਼ਾਨੀ ਹੋਵੇ। ਅਸੀਂ ਸਰਕਾਰ ਦਾ ਵਿਰੋਧ ਕਰਨਾ ਹੈ, ਲੋਕਾਂ ਦਾ ਨਹੀਂ।
 
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਹੀ ਨਹੀਂ, ਸਗੋਂ ਦੇਸ਼ ਭਰ ਦੇ ਕਿਸਾਨ ਸਮਝਦੇ ਹਨ ਕਿ ਤਿੰਨ ਖੇਤੀ ਕਾਨੂੰਨ ਅਤੇ ਬਿਜਲੀ ਬਿੱਲ-2019 ਸਮੇਤ ਪਰਾਲੀ ਆਰਡੀਨੈਂਸ ਕਿਸਾਨਾਂ ਲਈ ਘਾਤਕ ਹਨ। ਇਹ ਕਾਨੂੰਨ ਉਹਨਾਂ ਦੀ ਜ਼ਿੰਦਗੀ ਨੂੰ ਹਨੇਰੀ ਗੁਫਾ ਵੱਲ ਧੱਕ ਦੇਣਗੇ। ਇਹ ਸੰਘਰਸ਼ ਉਹਨਾਂ ਦੇ ਬੱਚਿਆਂ ਦੇ ਭਵਿੱਖ ਦਾ ਸੁਆਲ ਬਣਿਆ ਹੋਇਆ ਹੈ, ਇਸ ਲਈ ਇਹਨਾਂ ਕਾਨੂੰਨਾਂ ਦਾ ਰੱਦ ਹੋਣਾ ਜਰੂਰੀ ਹੈ। ਦਿੱਲੀ ਦੇ ਕਿਸਾਨ-ਮੋਰਚੇ ਸਾਡੀਆਂ ਪੀੜ੍ਹੀਆਂ ਭਵਿੱਖ ਤੈਅ ਕਰਨਗੇ। ਇਸ ਲਈ ਸਾਡਾ ਸਾਰਿਆਂ ਦਾ ਯਤਨ ਹੋਣਾ ਚਾਹੀਦਾ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰੀਏ।
 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ