ਪੰਜਾਬ

ਚੰਨੀ ਦੇ ਮੁੱਖ ਮੰਤਰੀ ਬਣਨ ‘ਤੇ ਸਫ਼ਾਈ ਮੁਲਾਜ਼ਮਾਂ ਨੇ ਵੰਡੇ ਲੱਡੂ

ਅਭੀਜੀਤ/ਕੌਮੀ ਮਾਰਗ ਬਿਊਰੋ | September 22, 2021 09:26 PM


ਜ਼ੀਰਕਪੁਰ- ਸਥਾਨਕ ਨਗਰ ਕੌਂਸਲ ਜ਼ੀਰਕਪੁਰ ਵਿਖੇ ਸਫ਼ਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪ੍ਰਦੀਪ ਸੂਦ ਤੇ ਨਗਰ ਕੌਂਸਲ ਠੇਕਾ ਅਧਾਰਤ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰਵਿੰਦਰਪਾਲ ਸਿੰਘ ਦੀ ਅਗਵਾਈ ‘ਚ ਸਮੁੱਚੇ ਠੇਕਾ ਅਧਾਰਤ ਕਰਮਚਾਰੀ ਯੁਨੀਅਨ ਦੇ ਭਾਈਚਾਰੇ ਵੱਲੋਂ ਪਹਿਲੀ ਵਾਰ ਅਨੁਸੂਚਿਤ ਜਾਤਿ ਵਰਗ ‘ਚੋਂ ਮੁੱਖ ਮੰਤਰੀ ਬਣਨ ‘ਤੇ ਲੰਡੂ ਵੰਡੇ ਗਏ ਅਤੇ ਨਗਰ ਕੌਂਸਲ ਦੇ ਪ੍ਰਧਾਨ ਉਦੇਵੀਰ ਸਿੰਘ ਢਿਲੋਂ ਦਾ ਮੂੰਹ ਮਿੱਠਾ ਕਰਵਾ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਪ੍ਰਦੀਪ ਸੂਦ ਤੇ ਰਵਿੰਦਰਪਾਲ ਸਿੰਘ ਨੇ ਕਿਹਾ ਕਿ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਆਸ ਬੱਝੀ ਹੈ ਕਿ ਪੰਜਾਬ ‘ਚ ਕੱਚੇ ਕਰਮਚਾਰੀਆਂ ਸਮੇਤ ਸਫ਼ਾਈ ਕਰਮਚਾਰੀ ਤੇ ਸੀਵਰਮੈਨਾਂ ਦੇ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣਗੇ ਤੇ ਉਨ੍ਹਾਂ ਨੂੰ ਜਲਦੀ ਹੀ ਪੱਕੇ ਕਰ ਦਿੱਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਠੇਕੇਦਾਰੀ ਪ੍ਰਥਾ ਪੂਰੀ ਤਰ੍ਹਾਂ ਖ਼ਤਮ ਕੀਤੀ ਜਾਵੇ। ਇੰਸ ਮੌਕੇ ਪ੍ਰਧਾਨ ਉਦੇਵੀਰ ਸਿੰਘ ਢਿੱਲੋਂ ਨੇ ਕਾਂਗਰਸ ਹਾਈ ਕਮਾਨ ਦੁਆਰਾ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੇ ਇਤਿਹਾਸਿਕ ਫ਼ੈਸਲੇ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਦੂਜੀਆਂ ਰਾਜਨੀਤਕ ਪਾਰਟੀਆਂ ਵਲੋਂ ਕੇਵਲ ਦਿਖਾਵੇ ਦੀ ਰਾਜਨੀਤੀ ਕਰਦੇ ਹੋਏ ਅਨੁਸੂਚਿਤ ਜਾਤਿ ਚਿਹਰੇ ਨੂੰ ਉਪ ਮੁੱਖ ਮੰਤਰੀ ਬਣਾਉਣ ਦੀ ਗੱਲ ਕੀਤੀ ਜਾਂਦੀ ਹੈ।ਇਸ ਮੌਕੇ ਮੀਤ ਪ੍ਰਧਾਨ ਸੰਤਰੇਸ਼, ਸਤੀਸ਼ ਕੁਮਾਰ ਬਟਲੀ, ਭਾਰਤ ਭੂਸ਼ਣ, ਰਵੀ, ਵਿਨੋਦ ਕੁਮਾਰ ਆਦੀ ਮੌਜੂਦ ਸਨ।

 

Have something to say? Post your comment

 

ਪੰਜਾਬ

ਸਰਕਾਰਾਂ ਦੀ ਢਿੱਲੀ ਨਿਆਂ ਪ੍ਰਣਾਲੀ ਕਾਰਨ ਬੇਅਦਬੀਆਂ ਨੂੰ ਠੱਲ੍ਹ ਨਹੀਂ ਪੈ ਰਹੀ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ : ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਬੋਹਰ ਅਨਾਜ ਮੰਡੀ ਦਾ ਦੌਰਾ, ਕਣਕ ਖਰੀਦ ਪ੍ਰਬੰਧਾਂ ਦਾ ਲਿਆ ਜਾਇਜਾ

ਰਾਜਸਥਾਨ ਵਿੱਚ ਮਤਦਾਨ ਦੇ ਦਿਨ ਪੰਜਾਬ ਵਾਲੇ ਪਾਸੇ ਰਹੀ ਪੂਰੀ ਚੌਕਸੀ - ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ

ਲੋਕ ਸਭਾ ਚੋਣਾਂ 2024 ਦੌਰਾਨ ਚੋਣ ਪ੍ਰਕਿਰਿਆ ਨੂੰ ਵਧੇਰੇ ਕੁਸ਼ਲ ਅਤੇ ਪਾਰਦਰਸ਼ੀ ਬਣਾਉਣ ਲਈ ਮੰਗੇ ਸੁਝਾਅ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ