ਪੰਜਾਬ

ਖ਼ਾਲਸਾ ਕਾਲਜ ਵਿਖੇ ਖੁੰਭਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ ਦੀ ਸਮਾਪਤੀ ’ਤੇ ਵੰਡੇ ਸਰਟੀਫ਼ਿਕੇਟ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | September 22, 2021 09:29 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਕਿਸਾਨਾਂ ਤੇ ਕਿਸਾਨ ਔਰਤਾਂ ਲਈ ਖੁੰਭਾਂ ਦੀ ਕਾਸ਼ਤ ਸਬੰਧੀ ਚਲਾਇਆ ਜਾ ਰਿਹਾ ਸਿਖਲਾਈ ਕੋਰਸ ਬੀਤੇ ਦਿਨੀਂ ਸੰਪੰਨ ਹੋ ਗਿਆ। ਕਾਲਜ ਦੇ ਖੇਤੀਬਾੜੀ ਸੂਚਨਾ ਅਫ਼ਸਰ ਸ: ਜਸਵਿੰਦਰ ਸਿੰਘ ਭਾਟੀਆ ਦੀ ਅਗਵਾਈ ’ਚ ਸਿਖਲਾਈ ਕੇਂਦਰ ਵਿਖੇ ਆਯੋਜਿਤ ਇਸ ਪ੍ਰੋਗਰਾਮ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਅੰਮ੍ਰਿਤਸਰ ਡਾ. ਕੁਲਜੀਤ ਸਿੰਘ ਸੈਣੀ ਨੇ ਟੇ੍ਰਨਿੰਗ ਦੀ ਸਮਾਪਤੀ ’ਤੇ ਲਾਭਪਾਤਰੀ ਕਿਸਾਨਾਂ ਨੂੰ ਸਰਟੀਫ਼ਿਕੇਟ ਤਕਸੀਮ ਕੀਤੇ ਅਤੇ ਕਿਸਾਨਾਂ ਨੂੰ ਸਵੈ ਸੇਵਾ ਸਮੂਹ ਬਣਾ ਕੇ ਇਸ ਧੰਦੇ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਾ. ਮਸਤਿੰਦਰ ਸਿੰਘ ਵਿਸ਼ਾ ਵਸਤੂ ਮਾਹਿਰ ਨੇ ਤੂੜੀ ਅਤੇ ਪਰਾਲੀ ਸਾੜਣ ਨਾਲੋਂ ਕਿਸਾਨਾਂ ਨੂੰ ਖੁੰਭਾਂ ਦੀ ਖੇਤੀ ’ਚ ਵਰਤਣ ਦੀ ਸਲਾਹ ਦਿੱਤੀ। ਇਸ ਮੌਕੇ ਸ: ਭਾਟੀਆ ਨੇ ਇਸ ਕੋਰਸ ਦੌਰਾਨ ਬਟਨ ਖੂੰਭ ਦੀ ਕਾਸ਼ਤ ਸਬੰਧੀ ਕੰਪੋਸਟ ਦੀ ਤਿਆਰੀ, ਖੁੰਭਾਂ ਦੀ ਬਿਜਾਈ, ਕੇਸਿੰਗ ਸਾਇਲ, ਢੀਗਰੀ ਦੀ ਕਾਸ਼ਤ ਅਤੇ ਪਰਾਲੀ ਵਾਲੀਆਂ ਖੁੰਭਾਂ ਦੀ ਪੈਦਾਵਾਰ ਵਧਾਉਣ ਲਈ ਵਿਸਥਾਰ ’ਚ ਜਾਣਕਾਰੀ ਦਿੱਤੀ।

ਇਸ ਕੋਰਸ ਦੌਰਾਨ ਬਾਗਬਾਨੀ ਵਿਭਾਗ ਵਲੋਂ ਸ੍ਰੀਮਤੀ ਕਿਰਨਜੀਤ ਕੌਰ ਵਲੋਂ ਮਹਿਕਮੇ ਦੀ ਸਕੀਮਾਂ ਵਲੋਂ ਖੁੰਭਾਂ ’ਤੇ ਮਿਲਣ ਵਾਲੀ ਸਬਸਿਡੀ ਬਾਰੇ ਜਾਣਕਾਰੀ ਦਿੱਤੀ। ਸਹਾਇਕ ਮੰਡੀਕਰਨ ਅਫ਼ਸਰ ਨੇ ਖੁੰਭਾਂ ਦੇ ਸੁਚੱਜੇ ਮੰਡੀਕਰਨ ਸਬੰਧੀ ਜਾਣੂ ਕਰਵਾਇਆ। ਉਕਤ ਸਿਖਲਾਈ ਕੋਰਸ ਸਮੇਂ ਸ੍ਰੀਮਤੀ ਰੀਨੂੰ ਵਿਰਦੀ ਨੇ ਖੁੰਭਾਂ ’ਚ ਮੌਜ਼ੂਦ ਖੁਰਾਕੀ ਤੱਤਾਂ ਬਾਰੇ ਜਾਣਕਾਰੀ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਨਾਗਕਲਾਂ, ਅੰਮ੍ਰਿਤਸਰ ਤੋਂ ਆਏ ਐਸੋਸੀਏਟ ਡਾਇਰੈਕਟਰ ਡਾ. ਵਿਕਰਮਜੀਤ ਸਿੰਘ ਅਤੇ ਡਾ. ਆਸਥਾ ਵਲੋਂ ਕਿਸਾਨਾਂ ਨੂੰ ਖੁੰਭਾਂ ਦੀ ਕਾਸ਼ਤ ਦੇ ਨੁਕਤੇ ਅਤੇ ਖੁੰਭਾਂ ’ਚ ਕੀੜੇ‐ਮਕੌੜੇ ਤੇ ਬਿਮਾਰੀਆਂ ਬਾਰੇ ਜਾਣਕਾਰੀ ਦਿੱਤੀ ਗਈ।

 

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ