ਨੈਸ਼ਨਲ

ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਦਰਬਾਰ ਸਾਹਿਬ ਦਰਸ਼ਨਾਂ ਨੂੰ ਜਾ ਰਹੇ ਸਿਕਲੀਗਰ ਪਰਿਵਾਰਾਂ ਨੂੰ ਪਹੁੰਚਾਇਆ ਲੰਗਰ

ਮਨਪ੍ਰੀਤ ਸਿੰਘ ਖਾਲਸਾ / ਕੌਮੀ ਮਾਰਗ ਬਿਊਰੋ | September 24, 2021 06:24 PM

ਨਵੀਂ ਦਿੱਲੀ- ਸਿੱਖ ਕੌਮ ਦੀ ਸਿਰਮੌਰ ਜਥੇਬੰਦੀ ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਐਮ ਪੀ ਵਿਚ ਰਹਿਣ ਵਾਲੇ ਸਿੱਖ ਸਿਕਲੀਗਰ ਪਰਿਵਾਰ ਜੋ ਕਿ ਸ੍ਰੀ ਦਰਬਾਰ ਸਾਹਿਬ ਅਤੇ ਹੋਰ ਵੱਖ ਵੱਖ ਗੁਰਦੁਆਰਿਆਂ ਦੇ ਦਰਸ਼ਨ ਦੀਦਾਰੇ ਕਰਨ ਜਾ ਰਹੇ ਹਨ, ਨੂੰ ਦਿੱਲੀ ਦੇ ਨਿਜ਼ਾਮੂਦੀਨ ਰੇਲਵੇ ਸਟੇਸ਼ਨ ਤੇ ਲੰਗਰ ਪਾਣੀ ਅਤੇ ਫਲ ਪਹੁੰਚਾ ਕੇ ਸੇਵਾ ਕੀਤੀ ਗਈ ਹੈ । ਸਿਕਲੀਗਰ ਪਰਿਵਾਰ ਜੋ ਕਿ ਅੱਤ ਗਰੀਬੀ ਵਿਚ ਰਹਿੰਦੇ ਹਨ ਅਤੇ ਜੀਵਨ ਯਾਪਨ ਲਈ ਉਨ੍ਹਾਂ ਦਾ ਗੁਜ਼ਾਰਾ ਵੀ ਬਹੁਤ ਔਖਾ ਹੁੰਦਾ ਹੈ, ਇਨ੍ਹਾਂ ਬਾਰੇ ਪਤਾ ਲਗਣ ਤੇ ਜੱਥੇ ਦੇ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਜੱਥੇ ਦੇ ਸਿੰਘਾਂ ਦੀ ਮਦਦ ਨਾਲ ਲੰਗਰ ਪਾਣੀ ਸਟੇਸ਼ਨ ਤੇ ਪਹੁੰਚਾ ਦਿਤਾ । ਭਾਈ ਰਾਜਾ ਨੇ ਦਸਿਆ ਕਿ ਹਰਿਆਣਾ ਦੇ ਸਮਾਲਖਾ ਵਿਖੇ ਵੀ ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਓਥੇ ਰਹਿ ਰਹੇ ਸਿਕਲੀਗਰ ਸਿੱਖ ਪਰਿਵਾਰ ਜਿਨ੍ਹਾਂ ਦੇ ਮਕਾਨ ਬਹੁਤ ਖਸਤਾ ਹਾਲਾਤ ਵਿਚ ਸਨ ਅਤੇ ਕੁਝ ਗਿਰ ਵੀ ਗਏ ਸਨ ਦੀ ਮੁੜ ਉਸਾਰੀ ਕਰਵਾ ਕੇ ਉਨ੍ਹਾਂ ਦੇ ਰਹਿਣ ਲਈ ਸੇਵਾ ਚਲ ਰਹੀ ਹੈ । ਭਾਈ ਰਾਜਾ ਦੇ ਨਾਲ ਭਾਈ ਮਲਕੀਤ ਸਿੰਘ, ਭਾਈ ਜਗਤਾਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਦਲਜੀਤ ਸਿੰਘ ਅਤੇ ਅਨੂ ਹਾਜ਼ਿਰ ਸਨ ।

 

Have something to say? Post your comment

 

ਨੈਸ਼ਨਲ

ਭਾਜਪਾ ਦੇ ਮਾੜੇ ਸ਼ਾਸਨ ਕਾਰਨ ਪੀਜੀਆਈ ਨੂੰ ਵੀ ਝਲਣੀ ਪੈ ਰਹੀ ਸਟਾਫ਼ ਦੀ ਕਮੀ , ਮਰੀਜਾਂ ਦੀਆਂ ਆਸਾਂ 'ਤੇ ਪਾਣੀ ਫੇਰਿਆ - ਬਾਂਸਲ

ਸੁਖਵਿੰਦਰ ਸਿੰਘ ਫ਼ੌਜੀ ਦੀ ਮੌਤ ਸੱਕੀ, ਨਿਰਪੱਖਤਾ ਨਾਲ ਕੀਤੀ ਜਾਏ ਜਾਂਚ : ਮਾਨ

ਕਿਸਾਨੀ ਅੰਦੋਲਨ ਅਤੇ ਸਿਧਾਤਾਂ ਨੂੰ ਲੈ ਕੇ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ: ਬੀਬੀ ਰਣਜੀਤ ਕੌਰ

ਦਿੱਲੀ ਵਿਧਾਨ ਸਭਾ ਸੋਮਵਾਰ ਤੱਕ ਮੁਲਤਵੀ

ਕਾਂਗਰਸ ਦੀ ਸੁਪ੍ਰਿਆ ਸ਼੍ਰੀਨਾਤੇ ਅਤੇ ਭਾਜਪਾ ਦੇ ਦਿਲੀਪ ਘੋਸ਼ ਨੂੰ ਔਰਤਾਂ ਵਿਰੁੱਧ ਅਪਮਾਨਜਨਕ ਟਿੱਪਣੀ ਲਈ ਚੋਣ ਕਮਿਸ਼ਨ ਦਾ ਨੋਟਿਸ

ਆਪ ਨੂੰ ਵੱਡਾ ਸਿਆਸੀ ਝਟਕਾ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਭਾਜਪਾ 'ਚ ਹੋ ਗਏ ਸ਼ਾਮਲ

ਦੇਸ਼ ਵਿਦੇਸ਼ ਅੰਦਰ ਸਿੱਖਾਂ ਦੀ ਜਾਨ ਨੂੰ ਖਤਰਾ ਦੇਖਦਿਆਂ ਚੋਣਾਂ ਦੌਰਾਨ ਸਿੱਖ ਉਮੀਦਵਾਰ ਨੂੰ ਹਥਿਆਰ ਰੱਖਣ ਦੀ ਦਿੱਤੀ ਜਾਵੇ ਛੋਟ : ਮਾਨ

ਆਪ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਪੁਲਿਸ ਨੇ ਪ੍ਰਧਾਨ ਮੰਤਰੀ ਨਿਵਾਸ ਦੇ ਬਾਹਰ ਸੁਰੱਖਿਆ ਦਿੱਤੀ ਵਧਾ

ਓੲਸਿਸ ਅਕੈਡਮੀ ਯੂਕੇ ਵੱਲੋਂ ਸਿੱਖਾਂ ਨੂੰ ਤਾਲਿਬਾਨ ਜਾਂ ਕੁ ਕਲੈਕਸ ਕਲੇਨ ਨਾਲ ਤੁਲਨਾ ਕਰਨਾ ਬਦਨਾਮ ਕਰਨ ਦੀ ਡੂੰਘੀ ਸਾਜਿਸ : ਮਾਨ

'ਆਪ' ਵੱਲੋਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਰੋਸ ਪ੍ਰਦਰਸ਼ਨ