ਪੰਜਾਬ

ਇਕਬਾਲਪ੍ਰੀਤ ਸਹੋਤਾ ਦੀ ਪੁਲਿਸ ਮੁੱਖੀ ਦੀ ਤਾਇਨਾਤੀ ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋਂ ਪੁਰਜੋਰ ਸਵਾਗਤ

ਕੌਮੀ ਮਾਰਗ ਬਿਊਰੋ | September 25, 2021 06:33 PM

ਚੰਡੀਗੜ੍ਹ:    ਪੁਲਿਸ ਪ੍ਰਸ਼ਾਸਨ 'ਚ ਸਰਬ-ਉਚ ਪਦਵੀ ਦੇ ਲਈ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਤਿਹਾਸਕ ਫੈਸਲਾਕੁੰਨ ਐਲਾਨ ਕਰਦਿਆਂ ਇੰਡੀਆ ਪੁਲਿਸ ਸਰਵਿਸਸ਼ ਦੇ ਸੀਨੀਅਰ ਅਧਿਕਾਰੀ ਸ੍ਰ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਡਾਇਰੈਕਟਰ ਜਰਨਲ ਆਫ ਪੁਲਿਸ ਦਾ ਮੁੱਖੀ ਭਵਿੱਖ ਲਈ ਤਾਇਨਾਤ ਕੀਤਾ ਗਿਆ ਹੈ ਮਹੱਤਵਪੂਰਨ ਫੈਸਲੇ ਦਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਪੁਰਜੋਰ ਸਵਾਗਤ ਕਰਦਾ ਹੈ।
ਪੁਲਿਸ ਪ੍ਰਸ਼ਾਸਨ ਵਿਚ ਜੱਦੋਜਹਿਦ ਤੋ ਬਾਅਦ ਸੀਨੀਅਰਤਾ ਦੀ ਕਦਰ ਹੋਈ ਹੈ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ  ਪੰਜਾਬ ਸਰਕਾਰ 'ਚ  ਮੈਰਿਟ ਦੇ ਆਧਾਰ ਉਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਿਚ ਫੇਰਬਦਲ ਲਈ ਹਮੇਸ਼ਾ ਯਤਨਸ਼ੀਲ ਰਹੇ ਹਾ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਲਗਾਤਾਰ ਜੋਰ ਨਾਲ ਆਵਾਜ ਉਠਾਈ ਕਿ ਅਨੁਸੂਚਿਤ ਜਾਤੀ ਸਮਾਜ ਨੂੰ ਅਣਗੌਲਿਆ ਨਾ ਕੀਤਾ ਜਾਵੇ। ਭਾਰਤ ਵਿਚੋ ਪੰਜਾਬ ਇਕ ਅਜਿਹਾ ਰਾਜ ਹੈ ਕਿ ਜਿੱਥੇ ਅਨੁਸੂਚਿਤ ਜਾਤੀ ਵਰਗ ਦੀ 35 ਪ੍ਰਤੀਸ਼ਤ ਤੋ ਵੱਧ ਆਬਾਦੀ ਹੈ। ਨਵੇਂ ਪੰਜਾਬ ਦੇ ਪੁਲਿਸ ਮੁੱਖੀ ਸ੍ਰ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਰ ਵਰਗ ਨੂੰ ਨਿਆਂ ਮਿਲੇ ਅਤੇ ਉਨ੍ਹਾ ਦੇ ਜਾਨ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਦੀ ਅਮਨ ਕਾਨੂੰਨ ਕਾਇਮ ਰੱਖਣ ਵਿਚ ਕਾਮਯਾਬ ਹੋਣਗੇ।

 

Have something to say? Post your comment

 

ਪੰਜਾਬ

ਸਰਕਾਰਾਂ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨਾਲ ਘਟਨਾਵਾਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ: ਬਾਬਾ ਬਲਬੀਰ ਸਿੰਘ

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ

ਜਾਖੜ ਦੀ ਅਗਵਾਈ 'ਚ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ ਹੋਏ  ਸ਼ਾਮਲ

ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀ ਸਿਹਤ ਸਾਡਾ ਹੱਕ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ-ਚੋਣਾਂ 2024 ਨਾਲ ਜੁੜੇ ਸਵਾਲਾਂ ਦੇ ਦੇਣਗੇ ਜਵਾਬ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਐਡਵੋਕੇਟ ਧਾਮੀ ਨੇ 

ਬੀਜੇਪੀ ਉਮੀਦਵਾਰ ਹੰਸ ਰਾਜ ਹੰਸ ਦਾ ਬਾਘਾਪੁਰਾਣਾ 'ਚ ਵਿਰੋਧ ਕਰਨ ਕਾਰਨ ਕੇਕੇਯੂ ਦੇ ਦਰਜਨਾਂ ਆਗੂ ਗ੍ਰਿਫਤਾਰ

ਸੁਖਬੀਰ ਵੱਲੋਂ ਅਕਾਲੀ ਸਰਕਾਰ ਬਣਨ ’ਤੇ ਘੜਾਮ ਵਿਖੇ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਦੀ ਇਤਿਹਾਸਕ ਯਾਦਗਾਰ ਬਣਾਉਣ ਦਾ ਐਲਾਨ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ