ਪੰਜਾਬ

ਬਸਪਾ 9 ਅਕਤੂਬਰ ਨੁੰ ਜਲੰਧਰ ਵਿਖੇ ਕਰੇਗੀ "ਭੁੱਲ ਸੁਧਾਰ ਰੈਲੀ"

ਕੌਮੀ ਮਾਰਗ ਬਿਊਰੋ | September 25, 2021 06:35 PM
 
 
ਜਲੰਧਰ  
ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਅੱਜ ਪੰਜਾਬ ਦੇ ਰਾਜਨੀਤਿਕ ਹਾਲਾਤਾਂ ਦੇ ਮੱਦੇਨਜ਼ਰ ਵਿਸ਼ੇਸ਼ ਮੰਥਨ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਜੀ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ਵਿੱਚ ਸ੍ਰੀ ਰਣਧੀਰ ਸਿੰਘ ਬੈਨੀਵਾਲ ਇੰਚਾਰਜ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਮੂਲੀਅਤ ਕੀਤੀ। ਵਿਚਾਰ ਮੰਥਨ ਤੋ ਬਾਅਦ ਬਾਮਸੈਫ ਡੀਐਸਫੋਰ ਬਸਪਾ ਬਾਨੀ ਸਾਹਿਬ ਕਾਂਸ਼ੀਰਾਮ ਜੀ ਦੇ ਬਰਸੀ ਸਮਾਗਮ ਪਰੀਨਿਰਵਾਣ ਦਿਵਸ 9 ਅਕਤੂਬਰ ਨੂੰ ਭੁੱਲ ਸੁਧਾਰ ਰੈਲੀ ਦੇ ਤੌਰ ਤੇ ਜਲੰਧਰ ਵਿਖੇ ਮਨਾਉਣ ਦਾ ਐਲਾਨ ਕੀਤਾ। ਇਸੇ ਲੜੀ ਵਿੱਚ ਭਗਵਾਨ ਵਾਲਮੀਕ ਜੀ ਦੇ ਪਰਗਟ ਦਿਵਸ ਅਤੇ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਅਮ੍ਰਿਤਸਰ ਵਿਖੇ 30 ਅਕਤੂਬਰ ਨੂੰ ਮਨਾਉਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਤੇ ਬੋਲਦੇ ਹੋਏ ਸ੍ਰੀ ਰਣਧੀਰ ਸਿੰਘ ਬੈਨੀਵਾਲ ਜੀ ਨੇ ਬੋਲਦੇ ਹੋਏ ਕਿਹਾ ਇਹ ਸਮਾਗਮ ਬਸਪਾ ਅਤੇ ਸ਼ਿਰੋਮਣੀ ਅਕਾਲੀ ਦਲ ਦੇ ਗਠਜੋੜ ਵਲੋਂ ਸਾਂਝੇ ਤੌਰ ਤੇ ਆਯੋਜਿਤ ਕੀਤੀਆ ਜਾਣਗੀਆਂ ਜਿਸ ਵਿਚ ਪੰਜਾਬੀਆਂ ਦਾ ਨੀਲਾ ਅਤੇ ਪੀਲਾ ਸਮੰਦਰ ਉਮੜੇਗਾ ਜੋ ਕਾਂਗਰਸ ਅਤੇ ਪੂਨਾ ਪੈਕਟ ਦੇ ਪੈਦਾ ਕੀਤੇ ਨਕਲੀ ਲੀਡਰਾਂ ਦੇ ਪਰਖੱਚੇ ਉਡਾਣ ਦਾ ਕੰਮ ਕਰੇਗਾ। 
ਇਸ ਮੌਕੇ ਤੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਹੁਜਨ ਅੰਦੋਲਨ ਦੀ ਸੁਨਾਮੀ ਪੰਜਾਬ ਵਿੱਚ ਆ ਚੁੱਕੀ ਹੈ ਜਿਸ ਦੀਆਂ ਉੱਚੀਆਂ ਲਹਿਰਾਂ ਤੋਂ ਘਬਰਾਕੇ ਕਾਂਗਰਸ ਦਲਿਤਾ-ਪਛੜੀਆਂ ਸ਼੍ਰੇਣੀਆਂ ਵਿੱਚ ਨਕਲੀ ਨੇਤਾ ਪੈਦਾ ਕਰਕੇ ਬਹੁਜਨ ਸੁਨਾਮੀ ਠੱਲਣ ਦੀ ਅਸਫਲ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸੀ ਮੁੱਖ ਮੰਤਰੀ ਅਨਸੂਚਿਤ ਜਾਤੀ ਵਰਗਾਂ ਦੇ ਸੱਚੇ ਤੇ ਹਿਤੈਸ਼ੀ ਹਨ ਤਾਂ ਮੁੱਖ ਮੰਤਰੀ ਸ਼੍ਰੀ ਚਰਨਜੀਤ ਸਿੰਘ ਚੰਨੀ ਜੀ ਨੂੰ ਕਾਂਗਰਸੀ ਸਾਂਸਦ ਰਵਨੀਤ ਬਿੱਟੂ, ਸਾਬਕਾ ਕਾਂਗਰਸੀ ਵਿਧਾਇਕ ਅਜੀਤਇੰਦਰ ਮੌਫਰ ਅਤੇ  ਕੇਂਦਰੀ ਮੰਤਰੀ ਹਰਜੀਤ ਪੁਰੀ ਖਿਲਾਫ ਪਵਿੱਤਰ ਅਪਵਿੱਤਰ ਤੇ ਜਾਤੀਸੂਚਕ ਸ਼ਬਦਾ ਦੀ ਵਰਤੋਂ ਕਰਨ ਦੇ ਦੋਸ਼ ਹੇਠ ਪੁਲਿਸ ਕੇਸ ਦਰਜ  ਕਰਕੇ ਇਹਨਾਂ ਅਨੁਸੂਚਿਤ ਜਾਤੀ ਵਿਰੋਧੀਆਂ ਨੂੰ ਸਲਾਖਾਂ ਪਿੱਛੇ ਭੇਜਣਾ ਚਾਹੀਦਾ ਹੈ। 
ਇਸ ਮੌਕੇ ਸੂਬਾ ਮੀਤ ਪ੍ਰਧਾਨ ਸ੍ਰੀ ਹਰਜੀਤ ਸਿੰਘ ਲੋੰਗਿਆ, ਸੂਬਾ ਜਨਰਲ ਸਕੱਤਰ ਸ੍ਰੀ ਨਛੱਤਰ ਪਾਲ ਜੀ, ਗੁਰਲਾਲ ਸੈਲਾ, ਰਜਿੰਦਰ ਰੀਹਲ, ਬਲਦੇਵ ਸਿੰਘ ਮੇਹਰਾ , ਕੁਲਦੀਪ ਸਰਦੂਲਗੜ੍ਹ, ਐਡਵੋਕੇਟ ਰਣਜੀਤ ਕੁਮਾਰ, ਰਾਜਾ ਰਾਜਿੰਦਰ ਸਿੰਘ, ਚਮਕੌਰ ਸਿੰਘ ਵੀਰ, ਰਾਮੇਸ਼ ਕੌਲ, ਬਲਵਿੰਦਰ  ਕੁਮਾਰ, ਮਨਜੀਤ ਸਿੰਘ ਅਟਵਾਲ, ਗੁਰਮੇਲ ਚੁੰਬਰ, ਸਵਿੰਦਰ ਸਿੰਘ, ਲਾਲ ਸਿੰਘ ਸੁਲਹਾਣੀ, ਰੋਹਿਤ ਖੋਖਰ, ਬਲਜੀਤ ਸਿੰਘ ਭਾਰਾਪੁਰ, ਪ੍ਰਵੀਨ ਬੰਗਾ, ਹਰਬੰਸ ਲਾਲ ਚੰਣਕੋਆ, ਰਾਮ ਸਿੰਘ ਗੋਗੀ, ਵਿਜੈ ਬੱਧਣ, ਜਸਵੰਤ ਰਾਏ, ਦਰਸ਼ਨ ਝਲੂਰ, ਪੀਡੀ ਸ਼ਾਂਤ ਅਤੇ ਪਰਮਜੀਤ ਮੱਲ ਆਦਿ ਸਮੇਤ ਵੱਡੀ ਗਿਣਤੀ ਵਿਚ ਲੀਡਰਸ਼ਿਪ ਹਾਜਿਰ ਸੀ।
 
 

Have something to say? Post your comment

 

ਪੰਜਾਬ

ਆਮ ਆਦਮੀ ਪਾਰਟੀ ਦਾ ਚੰਨੀ 'ਤੇ ਜਵਾਬੀ ਹਮਲਾ: 1 ਜੂਨ ਤੋਂ ਬਾਅਦ ਹੋਵੇਗੀ ਗ੍ਰਿਫ਼ਤਾਰੀ

ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ- ਐਡਵੋਕੇਟ ਧਾਮੀ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ