ਸੰਸਾਰ

ਹਾਰਪ ਢਿੱਲੋਂ ਬਣੇ ਸਰੀ ਹਸਪਤਾਲ ਫਾਊਂਡੇਸ਼ਨ ਦੇ ਬੋਰਡ ਚੇਅਰਮੈਨ

ਹਰਦਮ ਮਾਨ/ਕੌਮੀ ਮਾਰਗ ਬਿਊਰੋ | September 28, 2021 12:07 PM

ਸਰੀ - ਸਰੀ ਹਸਪਤਾਲ ਫਾਊਂਡੇਸ਼ਨ ਵੱਲੋਂ ਹਾਰਪ ਢਿੱਲੋਂ ਨੂੰ ਬੋਰਡ ਆਫ ਡਾਇਰੈਕਟਰਜ਼ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਚੋਣ ਪਿਛਲੇ ਹਫਤੇ ਹੋਈ ਸਾਲਾਨਾ ਜਨਰਲ ਮੀਟਿੰਗ ਵਿੱਚ ਬੋਰਡ ਆਫ਼ ਡਾਇਰੈਕਟਰਜ਼ ਦੁਆਰਾ ਕੀਤੀ ਗਈ ਸੀ।

ਹਾਰਪ ਢਿੱਲੋਂ ਪਿਛਲੇ ਚੇਅਰਮੈਨ ਰੋਨ ਨਾਈਟ ਦੀ ਜਗ੍ਹਾ ਲੈਣਗੇ,  ਜੋ 2010 ਤੋਂ ਬੋਰਡ ਦੇ ਚੇਅਰਮੈਨ ਵਜੋਂ ਸੇਵਾ ਨਿਭਾ ਰਹੇ ਸਨ। ਹਾਰਪ ਢਿੱਲੋਂ 2014 ਤੋਂ ਫਾਊਂਡੇਸ਼ਨ ਦੇ ਬੋਰਡ ਆਫ਼ ਡਾਇਰੈਕਟਰਜ਼ ਵਿਚ ਹਨ ਅਤੇ ਉਹ ਪਿਛਲੇ ਸਾਲ ਤੋਂ ਵਾਈਸ ਚੇਅਰਮੈਨ ਵਜੋਂ ਸੇਵਾ ਨਿਭਾ ਰਹੇ ਸਨ।

ਇਸ ਨਿਯੁਕਤੀ ਦੇ ਐਲਾਨ ਉਪਰੰਤ ਸਰੀ ਹਸਪਤਾਲ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਸੀਈਓ ਜੇਨ ਐਡਮਜ਼ ਨੇ ਕਿਹਾ ਹੇ ਕਿ ਹਾਰਪ ਨਿਪੁੰਨ ਲੀਡਰ ਅਤੇ ਵਿੱਤੀ ਮਾਹਰ ਹਨ ਜਿਨ੍ਹਾਂ ਨੂੰ ਨਿਵੇਸ਼ ਅਤੇ ਵਿਤੀ ਪ੍ਰਬੰਧ ਵਿਚ ਵਿਸ਼ੇਸ਼ ਮੁਹਾਰਤ ਹਾਸਲ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹਾਰਪ ਢਿੱਲੋਂ ਦੀ ਅਗਵਾਈ ਸਥਾਨਕ ਭਾਈਚਾਰਿਆਂ ਦੀ ਸਿਹਤ ਸੰਭਾਲ 'ਤੇ ਸਕਾਰਾਤਮਕ ਪ੍ਰਭਾਵ ਪਾਉਣ ਲਈ ਫੰਡ ਇਕੱਠਾ ਕਰਨ ਦੇ ਯਤਨਾਂ ਨੂੰ ਉਤਸ਼ਾਹਿਤ ਕਰਕੇ ਅੱਗੇ ਵਧਾਏਗੀ।

 

Have something to say? Post your comment

 

ਸੰਸਾਰ

ਕੈਨੇਡਾ: ਵੈਨਕੂਵਰ ਵਿਚਾਰ ਮੰਚ ਵੱਲੋਂ ਸੁੱਚਾ ਸਿੰਘ ਕਲੇਰ ਨਾਲ ਵਿਸ਼ੇਸ਼ ਮਿਲਣੀ

ਵਾਈਟ ਰੌਕ ਵਿਚ ਵਾਪਰੀਆਂ ਦੋ ਘਟਨਾਵਾਂ ਵਿਚ ਇਕ ਪੰਜਾਬੀ ਨੌਜਵਾਨ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ