ਸੰਸਾਰ

ਕੈਨੇਡਾ ਦੇ ਮੌਂਟੀਰੀਅਲ ਗੁਰਦੁਆਰਾ ਵਿਖੇ ਤਿੰਨ ਅਕਤੂਬਰ ਨੂੰ ਤਖਤ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਮਾਮਲੇ ਨੂੰ ਲੈ ਕੇ ਹੋਵੇਗੀ ਰੈਲੀ

ਮਨਪ੍ਰੀਤ ਸਿੰਘ ਖਾਲਸਾ / ਕੌਮੀ ਮਾਰਗ ਬਿਊਰੋ | September 28, 2021 06:59 PM

ਨਵੀਂ ਦਿੱਲੀ -  ਪਿਛਲੇ ਲੰਮੇ ਅਰਸੇ ਤੋਂ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਜੋ ਕਿ ਭਾਰਤੀ ਹਕੂਮਤ ਦੀ ਸ਼ਹਿ ਤੇ ਆਮ ਰੂਪ ਅਖਤਿਆਰ ਕਰਦੀਆਂ ਜਾ ਰਹੀਆਂ ਹਨ ਅਤੇ ਦੋਸ਼ੀਆਂ ਤੇ ਢੁੱਕਵੀਂ ਕਾਰਵਾਈ ਨਾ ਹੋ ਸਕਣ ਦੇ ਕਾਰਣ ਇਹ ਬੱਜਰ ਅਪਰਾਧ ਖਾਲਸੇ ਦੀ ਜਨਮ ਭੂਮੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਤੱਕ ਆਉਣ ਪੁੱਜਾ ਹੈ । ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਭਾਈ ਮਨਵੀਰ ਸਿੰਘ ਅਤੇ ਭਾਈ ਪਰਮਿੰਦਰ ਸਿੰਘ ਪਾਂਗਲੀ ਨੇ ਦਸਿਆ ਕਿ ਇਸ ਘਨੋਣੇ ਅਪਰਾਧ ਨੂੰ ਠੱਲ ਪਾਉਣ ਅਤੇ ਇਸ ਅਪਰਾਧ ਦੇ ਖਿਲਾਫ ਲੜ੍ਹ ਰਹੇ ਕੌਮੀ ਜੂਝਾਰੂਆਂ ਦੇ ਕਾਰਜ ਦੇ ਸਮਰਥਨ ਹਿੱਤ ਵਿਚਾਰਾਂ ਕਰਨ ਲਈ ਇਕ ਰੈਲੀ ਉਲੀਕੀ ਗਈ ਹੈ ਜੋ ਕਿ ਆਉਣ ਵਾਲੇ ਐਤਵਾਰ ਮਿਤੀ 3 ਅਕਤੂਬਰ ਨੂੰ ਦੁਪਹਿਰ 12 ਵਜੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਮੌਂਟੀਰੀਅਲ ਦੇ ਪਾਰਕਿੰਗ ਲਾਟ ਵਿੱਚ ਹੋਵੇਗੀ । ਉਨ੍ਹਾਂ ਸੰਗਤਾਂ ਨੂੰ ਇਸ ਵਿਚ ਭਰਵੀਂ ਹਾਜ਼ਿਰੀ ਭਰਨ ਦੀ ਅਪੀਲ ਕੀਤੀ ਜਿਸ ਨਾਲ ਇਸ ਗੰਭੀਰ ਵਿਸ਼ੇ ਤੇ ਸਿਰਜੋੜ ਕੇ ਬੈਠ ਕੇ ਵਿਚਾਰਾਂ ਕਰਕੇ ਇਸਦਾ ਕੋਈ ਸਥਾਈ ਹੱਲ ਲਭਿਆ ਜਾ ਸਕੇ ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ