ਮਨੋਰੰਜਨ

ਮੂਸਾਜੱਟ ਪੰਜਾਬੀ ਫ਼ਿਲਮ ਤੇ ਸੈਂਸਰ ਬੋਰਡ ਨੇ ਲਗਾਈ ਰੋਕ ਹੁਣ ਹੋਵੇਗੀ ਵਿਦੇਸ਼ਾਂ ਵਿੱਚ ਰਿਲੀਜ਼

ਕੌਮੀ ਮਾਰਗ ਬਿਊਰੋ | September 29, 2021 07:33 PM


ਚੰਡੀਗੜ੍ਹ :  ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬਤੌਰ ਹੀਰੋ ਪਹਿਲੀ ਪੰਜਾਬੀ ਫ਼ਿਲਮ ਮੂਸਾ ਜੱਟ ਨੂੰ ਭਾਰਤੀ ਸੈਂਸਰ ਬੋਰਡ ਨੇ ਮਨਜ਼ੂਰੀ ਦੇਣ ਤੋਂ ਨਾਂਹ ਕਰ ਦਿੱਤੀ ਹੈ। ਇਹ ਫ਼ਿਲਮ ਦੋ ਦਿਨ ਬਾਅਦ 1 ਅਕਤੂਬਰ ਨੂੰ ਦੁਨੀਆਂ ਭਰ ਵਿੱਚ ਰਿਲੀਜ਼ ਹੋਣੀ ਸੀ। ਪਰ ਹੁਣ ਇਹ ਮਿਥੇ ਸਮੇਂ ਤੇ ਭਾਰਤ ਵਿੱਚ ਰਿਲੀਜ਼ ਨਹੀਂ ਹੋ ਸਕੇਗੀ। ਸੈਂਸਰ ਬੋਰਡ ਦੀ ਇਸ ਕਾਰਵਾਈ ਨੂੰ ਲੈ ਕੇ ਫ਼ਿਲਮ ਦੀ ਟੀਮ ਵੱਲੋਂ ਚੰਡੀਗੜ੍ਹ ਦੇ ਪ੍ਰੈਸ ਕਲੱਬ ਵਿਖੇ ਮੀਡੀਆ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਫ਼ਿਲਮ ਦੇ ਨਿਰਮਾਤਾ ਰੂਪਾਲੀ ਗੁਪਤਾ, ਫ਼ਿਲਮ ਦੀ ਹੀਰੋਇਨ ਸਵਿਤਾਜ ਬਰਾੜ, ਅਦਾਕਾਰ ਭਾਨਾ ਸਿੱਧੂ, ਲੇਖਕ ਗੁਰਿੰਦਰ ਡਿੰਪੀ ਅਤੇ ਫ਼ਿਲਮ ਦੇ ਨਿਰਦੇਸ਼ਕ ਦਿਲਸ਼ੇਰ ਸਿੰਘ ਅਤੇ ਖੁਸ਼ਪਾਲ ਸਿੰਘ ਹਾਜ਼ਰ ਸੀ।
ਇਸ ਮੌਕੇ ਫ਼ਿਲਮ ਦੀ ਨਿਰਮਾਤਾ ਰੁਪਾਲੀ ਗੁਪਤਾ ਨੇ ਦੱਸਿਆ ਕਿ ਉਹ ਇਸ ਤੋਂ ਪਹਿਲਾਂ ਵੀ ਅੱਧੀ ਦਰਜਨ ਦੇ ਨੇੜੇ ਫ਼ਿਲਮਾਂ ਦਾ ਨਿਰਮਾਣ ਕਰ ਚੁੱਕੇ ਹਨ। ਉਨ੍ਹਾਂ ਦੀ ਇਹ ਫ਼ਿਲਮ ਜੋ ਫਰਾਈਡੇਅ ਰਸ਼ ਮੋਸ਼ਨ ਪਿਕਚਰ ਦੇ ਬੈਨਰ ਹੇਠ 1 ਅਕਤੂਬਰ ਨੂੰ ਰਿਲੀਜ਼ ਹੋ ਰਹੀ ਸੀ, ਨੂੰ ਸੈਂਸਰ ਬੋਰਡ ਨੇ ਰੋਕ ਦਿੱਤਾ ਹੈ। ਉਹਨਾਂ ਕਿਹਾ ਕਿ ਇਹ ਫ਼ਿਲਮ ਇਕ ਕਿਸਾਨ ਦੀ ਜ਼ਿੰਦਗੀ ਦੁਆਲੇ ਘੁੰਮਦੀ ਹੈ। ਫਿਲਮ ਵਿੱਚ ਕਿਸਾਨਾਂ ਦੀ ਜ਼ਿੰਦਗੀ ਦੀਆਂ ਮੁਸ਼ਕਲਾਂ, ਆਪਸੀ ਸਾਂਝ ਅਤੇ ਸ਼ਰੀਕੇਬਾਜ਼ੀ ਤੋਂ ਇਲਾਵਾ ਪਿੰਡਾਂ ਦੀ ਜ਼ਿੰਦਗੀ ਅਤੇ ਖੇਤੀਬਾੜੀ ਜਨ ਜੀਵਨ ਦੀ ਗੱਲ ਕੀਤੀ ਗਈ ਹੈ।
ਫਿਲਮ ਵਿੱਚ ਦਿਖਾਇਆ ਗਿਆ ਹੈ ਕਿ ਕਿਸਾਨ ਦੇ ਘਰ ਜਦੋਂ ਜੁਆਕ ਜੰਮਦਾ ਹੈ ਤਾਂ ਉਸਦਾ ਸੰਘਰਸ਼ ਤੇ ਜ਼ੁੰਮੇਵਾਰੀ ਪਹਿਲੇ ਦਿਨ ਤੋਂ ਹੀ ਸ਼ੁਰੂ ਹੋ ਜਾਂਦੀ ਹੈ। ਇਕ ਪਾਸੇ ਦੇਸ਼ ਵਿੱਚ ਕਿਸਾਨ ਆਪਣੇ ਹੱਕਾਂ ਨੂੰ ਲੈ ਕੇ ਲੰਮੇ ਸਮੇਂ ਤੋਂ ਸੜਕਾਂ ਤੇ ਹਨ ਅਤੇ ਹੁਣ ਦੂਜੇ ਪਾਸੇ ਫ਼ਿਲਮ ਮੇਕਰਾਂ ਨੂੰ ਵੀ ਆਪਣੀ ਗੱਲ ਤੇ ਸਿਨਮਾ ਲੋਕਾਂ ਤੱਕ ਲੈ ਕੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਜੋ ਕਿ ਕਲਾ ਅਤੇ ਕਲਾ ਦੇ ਕਦਰਦਾਨਾਂ ਨਾਲ ਸ਼ਰੇਆਮ ਵਧੀਕੀ ਹੈ। ਉਹ ਇਸ ਫ਼ਿਲਮ ਤੇ ਕਰੋੜਾਂ ਰੁਪਏ ਖ਼ਰਚ ਕਰ ਚੁੱਕੇ ਹਨ। ਫ਼ਿਲਮ ਦਾ ਪ੍ਰਚਾਰ ਪਿਛਲੇ ਇਕ ਮਹੀਨੇ ਤੋਂ ਲਗਾਤਾਰ ਜਾਰੀ ਹੈ। ਅਜਿਹੇ ਵਿੱਚ ਸੈਂਸਰ ਬੋਰਡ ਦੀ ਇਸ ਕਾਰਵਾਈ ਨੂੰ ਉਨ੍ਹਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋਵੇਗਾ। ਫ਼ਿਲਮ ਦੇ ਲੇਖਕ ਅਤੇ ਨਿਰਦੇਸ਼ਕ ਨੇ ਵੀ ਸੈਂਸਰ ਬੋਰਡ ਪ੍ਰਤੀ ਆਪਣਾ ਰੋਸ ਜਾਹਰ ਕਰਦਿਆਂ ਕਿਹਾ ਕਿ ਫ਼ਿਲਮ ਵਿੱਚ ਕੁਝ ਵੀ ਅਜਿਹਾ ਨਹੀਂ ਹੈ ਜਿਸ ਨੂੰ ਲੈ ਕੇ ਫ਼ਿਲਮ ਤੇ ਰੋਕ ਜਾਂ ਬੈਨ ਲਗਾਇਆ ਜਾ ਸਕਦਾ ਹੋਵੇ। ਉਨ੍ਹਾਂ ਨੇ ਇਹ ਫ਼ਿਲਮ ਭਾਰਤੀ ਸੈਂਸਰ ਬੋਰਡ ਦੀਆਂ ਹਦਾਇਤਾ ਅਤੇ ਪੰਜਾਬੀ ਦਰਸ਼ਕਾਂ ਨੂੰ ਧਿਆਨ ਵਿੱਚ ਰੱਖਕੇ ਹੀ ਬਣਾਈ ਹੈ। ਇਸ ਦੇ ਬਾਵਜੂਦ ਸੈਂਸਰ ਬੋਰਡ ਵੱਲੋਂ ਫ਼ਿਲਮ ਨੂੰ ਬਿਨਾਂ ਕਿਸੇ ਠੋਸ ਕਾਰਨ ਦੇ ਰੋਕੇ ਜਾਣਾ ਸ਼ਰੇਆਮ ਧੱਕਾ ਹੈ। ਫ਼ਿਲਮ ਵਿੱਚ ਕਿਸਾਨਾਂ ਦੀ ਗੱਲ ਕਰਨਾ ਕੋਈ ਗੁਨਾਹ ਨਹੀਂ ਹੈ ਅਤੇ ਕਿਸਾਨਾਂ ਦੇ ਇਸੇ ਮੁੱਦੇ ਨੂੰ ਦੁਨੀਆ ਸਾਹਮਣੇ ਦਬਾਉਣ ਲਈ ਇਸ ਫਿਲਮ ਨੂੰ ਬੈਨ ਕੀਤਾ ਜਾ ਰਿਹਾ | 
ਉਹ ਇਸ ਵਧੀਕੀ ਨੂੰ ਲੈ ਕੇ ਉਹ ਆਪਣੀ ਆਵਾਜ਼ ਬੁਲੰਦ ਕਰਨਗੇ। ਫ਼ਿਲਮ ਦੀ ਟੀਮ ਨੇ ਕਿਹਾ ਕਿ ਇਹ ਕਿਸੇ ਵੱਡੀ ਵਧੀਕੀ ਤੋਂ ਘੱਟ ਨਹੀਂ ਹੈ। ਦਰਸ਼ਕ ਅਤੇ ਮੀਡੀਆ ਵੀ ਫ਼ਿਲਮ ਦਾ ਟ੍ਰੇਲਰ ਦੇਖ ਚੁੱਕਾ ਹੈ ਜਿਸ ਤੋਂ ਫ਼ਿਲਮ ਦੀ ਕਹਾਣੀ ਸਬੰਧੀ ਸਾਫ਼ ਅੰਦਾਜ਼ਾ ਲਗਾਇਆ ਜਾ ਸਕਦਾ ਹੈ।  ਇਸ ਮੌਕੇ ਫ਼ਿਲਮ ਦੀ ਟੀਮ ਨੇ ਫ਼ਿਲਮ ਨੂੰ ਲੈ ਕੇ ਅਦਾਲਤ ਦਾ ਦਰਵਾਜਾ ਖੜਕਾਉਣ ਦੀ ਵੀ ਗੱਲ ਆਖੀ।

 

Have something to say? Post your comment

 

ਮਨੋਰੰਜਨ

ਪਦਮਸ਼੍ਰੀ ਪੁਰਸਕਾਰ ਮਿਲਣ 'ਤੇ ਨਿਰਮਲ ਰਿਸ਼ੀ ਦਾ ਅੱਖਰਾਂ ਨਾਲ ਸਨਮਾਨ,ਅਦਾਕਾਰਾ ਸੋਨਮ ਬਾਜਵਾ,ਐਮੀ ਵਿਰਕ ਨੂੰ ਵੀ 41 ਅੱਖਰੀ ਫੱਟੀ ਭੇਂਟ

ਪੰਜਾਬੀ ਫਿਲਮ ਸ਼ਾਇਰ ਦੇ ਅੱਜ ਸਾਰੇ ਹੀ ਸ਼ੋ ਹੋਏ ਰੱਦ

ਦਿਗਾਂਗਨਾ ਸੂਰਜਵੰਸ਼ੀ 'ਕ੍ਰਿਸ਼ਨਾ ਫਰਾਮ ਬ੍ਰਿੰਦਾਵਨਮ' ਲਈ ਤਿਆਰ

ਖਾਲਸਾ ਕਾਲਜ ਵਿਖੇ ‘ਪਰਵਾਜ਼—2024’ ਕਰਵਾਇਆ ਗਿਆ

ਯੋਗਾ ਨੇ ਮੇਰੀ ਜ਼ਿੰਦਗੀ ਬਦਲ ਦਿੱਤੀ - ਸਮਾਇਰਾ ਸੰਧੂ

ਸਲਮਾਨ ਖਾਨ ਦੀ 'ਸਿਕੰਦਰ' ਦੇ ਨਾਂ 'ਤੇ ਹੋਵੇਗੀ ਈਦ 2025

ਸੰਨੀ ਲਿਓਨ ਹਿਮੇਸ਼ ਰੇਸ਼ਮੀਆ ਅਤੇ ਪ੍ਰਭੂਦੇਵਾ ਨਾਲ ਆਪਣੀ ਅਗਲੀ ਫਿਲਮ ਦੀ ਸ਼ੂਟਿੰਗ ਲਈ ਮਸਕਟ ਪਹੁੰਚੀ

 ਸ਼ਰਧਾ ਕਪੂਰ ਅਤੇ ਕ੍ਰਿਤੀ ਸੈਨਨ ਨਾਲ 'ਨੋ ਐਂਟਰੀ' ਦੇ ਸੀਕਵਲ 'ਚ ਸ਼ਾਮਲ ਹੋਵੇਗੀ ਮਾਨੁਸ਼ੀ ਛਿੱਲਰ

ਕਿਹੜੀਆਂ ਫਿਲਮਾਂ ਨੇ ਦਿਸ਼ਾ ਪਟਾਨੀ ਨੂੰ ਐਕਸ਼ਨ ਕਵੀਨ ਬਣਾਇਆ?

ਪੇਂਡੂ ਪੰਜਾਬ ਦੀ ਬਾਤ ਪਾਉਂਦੀ ਫਿਲਮ "ਢੀਠ ਜਵਾਈ ਸੁਹਰੇ ਘਰ ਸਦਾਈ"