ਖੇਡ

ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਨੂੰ ਨੈਸ਼ਨਲ ਖੇਡਾਂ ਵਿਚ ਜਿੱਤ ਪ੍ਰਾਪਤ ਕਰਨ ’ਤੇ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | October 05, 2021 07:59 PM
 
 
ਅੰਮ੍ਰਿਤਸਰ,  
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਭੋਪਾਲ (ਮੱਧ ਪ੍ਰਦੇਸ਼) ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਵਿਚ ਘੁੰਮਣਹੇਰਾ ਰਾਈਸਰਜ਼ ਨੂੰ 1-4 ਦੇ ਵੱਡੇ ਫ਼ਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ ਹੈ। ਹਾਕੀ ਟੀਮ ਦੀ ਇਸ ਜਿੱਤ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਾਕੀ ਖਿਡਾਰੀਆਂ ਤੇ ਸ਼੍ਰੋਮਣੀ ਕਮੇਟੀ ਦੇ ਖੇਡ ਵਿਭਾਗ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਇਸੇ ਤਰ੍ਹਾਂ ਮੱਲ੍ਹਾਂ ਮਾਰਦੇ ਰਹਿਣਗੇ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਜਿਥੇ ਹਾਕੀ ਦੀਆਂ ਟੀਮਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ, ਉਥੇ ਹੋਰ ਖੇਡਾਂ ਵਿਚ ਵੀ ਖਿਡਾਰੀਆਂ ਨੂੰ ਤਿਆਰ ਕੀਤਾ ਜਾ ਰਿਹਾ ਹੈ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਖੇਡ ਵਿਭਾਗ ਲਗਾਤਾਰ ਕਾਰਜਸ਼ੀਲ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ ਜੋ ਖੇਡ ਵਿਭਾਗ ਦੀ ਦੇਖ ਰੇਖ ਕਰ ਰਹੇ ਹਨ, ਉਨ੍ਹਾਂ ਨੇ ਵੀ ਹਾਕੀ ਟੀਮ ਦੀ ਜਿੱਤ ’ਤੇ ਖਿਡਾਰੀਆਂ ਨੂੰ ਵਧਾਈ ਦਿੱਤੀ।
 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ