ਸੰਸਾਰ

ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਵੱਲੋਂ ਲਖੀਮਪੁਰ ਘਟਨਾ ਦੀ ਸਖਤ ਨਿਖੇਧੀ

ਹਰਦਮ ਮਾਨ/ਕੌਮੀ ਮਾਰਗ ਬਿਊਰੋ | October 07, 2021 02:04 PM

 

 

ਸਰੀ-ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਵੱਲੋਂ ਬੀਤੇ ਦਿਨ ਸਰੀ ਵਿਚ ਕੀਤੀ ਗਈ ਮਹੀਨਾਵਾਰ ਮੀਟਿੰਗ ਦੌਰਾਨ ਪਾਸ ਕੀਤੇ ਇਕ ਮਤੇ ਰਾਹੀਂ ਲਖੀਮਪੁਰ (ਯੂ ਪੀ) ਵਿਚ ਹੋਏ ਪੱਤਰਕਾਰ ਰਮਨ ਕਸ਼ਿਅਪ ਦੇ ਕਤਲ ਅਤੇ ਹਿੰਸਾ ਵਿਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਇਜ਼ਹਾਰ ਕਰਦਿਆਂ ਇਸ ਘਟਨਾ ਦੀ ਸਖਤ ਨਿਖੇਧੀ ਕੀਤੀ ਗਈ।

ਇਹ ਜਾਣਕਾਰੀ ਦਿੰਦਿਆਂ ਪ੍ਰੈਸ ਕਲੱਬ ਦੇ ਸਕੱਤਰ ਗੁਰਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਹੈ ਕਿ ਇਸ ਮੌਕੇ 'ਤੇ ਕੈਨੇਡਾ ਦੀ ਫੈਡਰਲ ਸਰਕਾਰ ਅਤੇ ਸੂਬਾਈ ਸਰਕਾਰਾਂ ਵੱਲੋਂ ਅਜਿਹੇ ਜਬਰ ਖ਼ਿਲਾਫ਼ ਖ਼ਾਮੋਸ਼ੀ ਧਾਰਨ ਕੀਤੇ ਜਾਣ ਦੀ ਵੀ ਨਿਖੇਧੀ ਕੀਤੀ ਗਈ। ਪ੍ਰੈੱਸ ਕਲੱਬ ਦੀ ਇਕੱਤਰਤਾ ਵਿਚ ਪੱਤਰਕਾਰ ਅਤੇ ਕਿਸਾਨ ਮ੍ਰਿਤਕਾਂ ਨੂੰ ਯਾਦ ਕਰਦਿਆਂ ਇਕ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

ਇਕ ਹੋਰ ਮਤੇ ਰਾਹੀਂ ਦਲੇਰ, ਬੇਬਾਕ ਪੱਤਰਕਾਰਾ ਅਤੇ ਮਨੁੱਖੀ ਅਧਿਕਾਰਾਂ ਦੀ ਕਾਰਕੁੰਨ ਗੌਰੀ ਲੰਕੇਸ਼ ਦੀ ਯਾਦ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਬਰਨਬੀ ਦੀ ਸਿਟੀ ਕੌਂਸਲ ਵੱਲੋਂ ਐਲਾਨਨਾਮਾ ਜਾਰੀ ਕਰਨ ਅਤੇ ਉਸ ਨੇ ਨਾਂ 'ਤੇ 'ਗੌਰੀ ਲੰਕੇਸ਼ ਦਿਹਾੜਾਐਲਾਨੇ ਜਾਣ 'ਤੇ ਵੀ ਪੰਜਾਬੀ ਪ੍ਰੈੱਸ ਕਲੱਬ ਬੀਸੀ ਵੱਲੋਂ ਧੰਨਵਾਦ ਕੀਤਾ ਗਿਆ।

 ਪੰਜਾਬੀ ਪ੍ਰੈੱਸ ਕਲੱਬ ਆਫ ਬੀਸੀ ਕੈਨੇਡਾ ਵੱਲੋਂ ਸੰਸਾਰ ਪੱਧਰ 'ਤੇ ਪੱਤਰਕਾਰਾਂ ਦੀ ਆਜ਼ਾਦੀ 'ਤੇ ਹੋ ਰਹੇ ਹਮਲਿਆਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ