ਸੰਸਾਰ

ਬ੍ਰਿਟਿਸ਼ ਸਾਂਸਦ ਮੈਂਬਰ ਤਨਮਨਜੀਤ ਢੇਸੀ ਅਤੇ ਪ੍ਰੀਤ ਕੌਰ ਗਿਲ ਨੇ ਕਿਸਾਨਾਂ ਵਲੋਂ ਚਲਾਏ ਜਾ ਰਹੇ ਅੰਦੋਲਨ ਨੂੰ ਸਮਰਥਨ ਦੇਂਦਿਆਂ ਸ਼ਾਂਤੀਪੂਰਨ ਮੁਹਿੰਮ ਜਾਰੀ ਰੱਖਣ ਦੀ ਕੀਤੀ ਅਪੀਲ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | October 07, 2021 06:19 PM

ਨਵੀਂ ਦਿੱਲੀ :  ਭਾਰਤ ਦੇ ਲਖੀਮਪੁਰ ਖੇੜੀ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਕਰ ਰਹੇ ਕਿਸਾਨਾਂ ਦੀ ਮੌਤ ਦੇ ਬਾਰੇ ਵਿੱਚ ਜਾਣ ਕੇ ਬਹੁਤ ਦੁਖ ਹੋਇਆ ਸੀ। ”
ਇਹ ਗੱਲ ਸਲੋਹ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਅਤੇ ਲੇਬਰ ਪਾਰਟੀ ਦੀ ਮੇਂਬਰ ਪ੍ਰੀਤ ਕੌਰ ਗਿਲ ਨੇ ਕਹੀ ਉਨ੍ਹਾਂ ਨੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਕਿਸਾਨ ਮੋਰਚੇ ਦੇ ਪ੍ਰਚਾਰਕਾਂ ਨੂੰ ਸ਼ਾਂਤੀਪੂਰਵਕ ਵਿਰੋਧ ਜਾਰੀ ਰੱਖਣ ਦੀ ਅਪੀਲ ਕੀਤੀ ।
ਜਿਕਰਯੋਗ ਹੈ ਕਿ ਐਤਵਾਰ, 3 ਅਕਤੂਬਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿਖੇ ਇੱਕ ਜੀਪ ਦੇ ਹੇਠਾਂ ਆਉਣ ਨਾਲ ਚਾਰ ਕਿਸਾਨਾਂ ਸਮੇਤ ਘੱਟੋ ਘੱਟ ਅੱਠ ਲੋਕਾਂ ਦੀ ਮੌਤ ਹੋ ਗਈ ਸੀ -ਕੀਤੇ ਜਾ ਰਹੇ ਦਾਅਵਿਆਂ ਮੁਤਾਬਿਕ ਇਹ ਵਾਹਨ ਕੇਂਦਰੀ ਮੰਤਰੀ ਅਜੇ ਕੁਮਾਰ ਮਿਸ਼ਰਾ ਦੇ ਬੇਟੇ ਆਸ਼ੀਸ਼ ਮਿਸ਼ਰਾ ਚਲਾ ਰਿਹਾ ਸੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜੋ ਕੁਝ ਵਾਪਰਿਆ ਹੈ ਉਸ ਤੋਂ ਉਹ "ਦੁੱਖੀ" ਹਨ, ਉਨ੍ਹਾਂ ਨੇ ਹਿੰਦੁਸਤਾਨੀ ਕਿਸਾਨਾਂ ਵਲੋਂ ਚਲਾਏ ਜਾ ਰਹੇ ਅੰਦੋਲਨ ਨੂੰ ਆਪਣਾ ਸਮਰਥਨ ਦੇਂਦਿਆਂ ਆਪਣੀ ਸ਼ਾਂਤੀਪੂਰਨ ਮੁਹਿੰਮ ਜਾਰੀ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੀੜਿਤ ਪਰਿਵਾਰਾਂ ਨੂੰ ਜਲਦ ਤੋਂ ਜਲਦ ਇਨਸਾਫ਼ ਮਿਲਣਾ ਚਾਹੀਦਾ ਹੈ ਜਿਸਦੇ ਓਹ ਹਕ਼ਦਾਰ ਹਨ ।
ਉਨ੍ਹਾਂ ਕਿਹਾ ਕਿ ਅਸੀ ਵੀ ਕਿਸਾਨ ਪਰਿਵਾਰਾਂ ਵਿੱਚੋਂ ਹਾਂ, ਇਸ ਲਈ ਜਦੋਂ ਅਜਿਹਾ ਕੁਝ ਵਾਪਰਦਾ ਹੈ ਤਾਂ ਇਹ ਸਾਨੂੰ ਅਤਿਅੰਤ ਦੁਖੀ ਕਰਦਾ ਹੈ ।

 

Have something to say? Post your comment

 

ਸੰਸਾਰ

ਬੈਲਜੀਅਮ ਵਿਖੇ ਪਹਿਲੇ ਸੰਸਾਰ ਜੰਗ ਵਿੱਚ ਸ਼ਹੀਦ ਹੋਏ ਸਿੱਖ ਫੌਜੀਆਂ ਦੀ ਯਾਦ ਵਿੱਚ ਕਰਵਾਏ ਜਾਣਗੇ ਅਖੰਡ ਪਾਠ ਸਾਹਿਬ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ