ਖੇਡ

ਖ਼ਾਲਸਾ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ’ਚ ਜਿੱਤੇ 4 ਤਗਮੇ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | October 08, 2021 08:00 PM

ਅੰਮ੍ਰਿਤਸਰ-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੇ ਖਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਮੁਕਾਬਲੇ ’ਚ 4 ਤਮਗੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਹਰਲੀਨ ਕੌਰ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਵਿੱਦਿਆ ਦੇ ਨਾਲ ਇਸੇ ਤਰ੍ਹਾਂ ਉਕਤ ਗਤੀਵਿਧੀ ’ਚ ਵੱਧ ਚੜ੍ਹ ਕੇ ਉਤਸ਼ਾਹ ਨਾਲ ਹਿੱਸਾ ਲੈਣ ਲਈ ਪੇ੍ਰਰਿਤ ਕੀਤਾ।

ਪ੍ਰਿੰ: ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9ਵੀਂ ਜਮਾਤ ਦੀ ਹਰਲੀਨ ਕੌਰ ਨੇ ਪੰਜਾਬ ਸਵੀਮਿੰਗ ਐਸੋਸੀਏਸ਼ਨ ਵਲੋਂ ਮੋਹਾਲੀ ਸਪੋਰਟਸ ਕੰਪਲੈਕਸ ਵਿਖੇ ਕਰਵਾਏ ਗਏ ਤੈਰਾਕੀ ਦੇ 43ਵੇਂ ਸੀਨੀਅਰ ਅਤੇ 44ਵੇਂ ਜੂਨੀਅਰ ਓਪਨ ਪੰਜਾਬ ਸਵੀਮਿੰਗ ਪ੍ਰਤੀਯੋਗਤਾ ’ਚ 50 ਮੀਟਰ ਬ੍ਰੀਸਟ ਸਟ੍ਰੋਕ ਜੂਨੀਅਰ ’ਚ ਕਾਂਸੇ ਦਾ, 100 ਅਤੇ 200 ਮੀਟਰ ਬ੍ਰੀਸਟ ਸਟ੍ਰੋਕ ਜੂਨੀਅਰ ’ਚ ਚਾਂਦੀ ਦੇ ਤਮਗੇ ਪ੍ਰਾਪਤ ਕੀਤੇ। ਉਕਤ ਵਿਦਿਆਰਥਣ ਨੇ 200 ਮੀਟਰ ਬ੍ਰੀਸਟ ਸਟ੍ਰੋਕ ਸੀਨੀਅਰ ਮੁਕਾਬਲੇ ’ਚ ਵੀ ਚਾਂਦੀ ਦਾ ਤਮਗਾ ਹਾਸਲ ਕੀਤਾ ਹੈ।

ਉਨ੍ਹਾਂ ਇਸ ਮੌਕੇ ਮੈਨੇਜ਼ਮੈਂਟ ਖਾਸਕਰ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਿੰ: ਗਿੱਲ ਨੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ ਹੋਰਨਾਂ ਖੇਤਰਾਂ ’ਚ ਰੁਚੀ ਰੱਖਣ ਲਈ ਉਤਸ਼ਾਹਿਤ ਕੀਤਾ ਅਤੇ ਉਕਤ ਵਿਦਿਆਰਥਣ ਨੂੰ ਕਰਵਾਏ ਗਏ ਸਖ਼ਤ ਅਭਿਆਸ ਲਈ ਸਬੰਧਿਤ ਸਵੀਮਿੰਗ ਕੋਚ ਵਿਨੋਦ ਸਾਗਵਾਨ ਅਤੇ ਗੁਰਪ੍ਰੀਤ ਸਿੰਘ (ਡੀ. ਪੀ. ਈ.) ਦੀ ਸ਼ਲਾਘਾ ਕੀਤੀ।

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ