ਖੇਡ

ਭੋਪਾਲ ਵਿਖੇ ਹੋ ਰਹੀਆਂ ਨੈਸ਼ਨਲ ਖੇਡਾਂ ਦੌਰਾਨ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਕੁਆਟਰ ਫਾਈਨਲ ’ਚ ਪੁੱਜੀ

ਕੌਮੀ ਮਾਰਗ ਬਿਊਰੋ/ਚਰਨਜੀਤ ਸਿੰਘ | October 09, 2021 07:09 PM
 
 
ਅੰਮ੍ਰਿਤਸਰ,  
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹਾਕੀ ਟੀਮ ਨੇ ਭੋਪਾਲ (ਮੱਧ ਪ੍ਰਦੇਸ਼) ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਵਿਚ ਮਾਲਵਾ ਹਾਕੀ ਅਕੈਡਮੀ ਹਨੂਮਾਨਗੜ੍ਹ ਨੂੰ ਵੱਡੇ ਫ਼ਰਕ 7-0 ਨਾਲ ਹਰਾ ਕੇ ਕੁਆਟਰ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ। ਕੁਆਟਰ ਫਾਈਨਲ ਵਿਚ ਪੁੱਜੀ ਹਾਕੀ ਟੀਮ ਨੂੰ ਇਸ ਜਿੱਤ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਜਿਥੇ ਹਾਕੀ ਦੀਆਂ ਟੀਮਾਂ ਦੀ ਤਿਆਰੀ ਕਰਵਾਈ ਜਾ ਰਹੀ ਹੈ, ਉਥੇ ਹੋਰ ਖੇਡਾਂ ਵਿਚ ਵੀ ਖਿਡਾਰੀਆਂ ਨੂੰ ਤਿਆਰ ਕੀਤਾ ਜਾ ਰਿਹਾ ਹੈ, ਜਿਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਖੇਡ ਵਿਭਾਗ ਲਗਾਤਾਰ ਕਾਰਜਸ਼ੀਲ ਹੈ। ਇਸੇ ਦੌਰਾਨ ਸ. ਤੇਜਿੰਦਰ ਸਿੰਘ ਪੱਡਾ ਸਕੱਤਰ ਖੇਡ ਵਿਭਾਗ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭੋਪਾਲ ਵਿਚ ਹੋ ਰਹੀਆਂ ਨੈਸ਼ਨਲ ਖੇਡਾਂ ਵਿਚ ਸ਼੍ਰੋਮਣੀ ਕਮੇਟੀ ਦੇ ਖਿਡਾਰੀ ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਹਾਕੀ ਟੀਮ ਆਪਣੇ ਪੂਲ ਵਿਚ ਖੇਡਦਿਆਂ ਕੁਆਟਰ ਫਾਈਨਲ ਵਿਚ ਪੁੱਜ ਚੁੱਕੀ ਹੈ ਅਤੇ ਹੁਣ ਇਸ ਦਾ ਮੁਕਾਬਲਾ ਦੂਸਰੇ ਪੂਲ ’ਚ ਕੁਆਟਰ ਫਾਈਨਲ ਵਿਚ ਪੁੱਜਣ ਵਾਲੀ ਟੀਮ ਨਾਲ ਹੋਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਦੀ ਹਾਕੀ ਟੀਮ ਜਿੱਤ ਪ੍ਰਾਪਤ ਕਰਕੇ ਸੰਸਥਾ ਦਾ ਮਾਣ ਵਧਾਏਗੀ।
 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ