ਸੰਸਾਰ

ਤਰਕਸ਼ੀਲ ਸੁਸਾਇਟੀ ਕੈਨੇਡਾ ਨੇ ਵੀ ਅਖੌਤੀ ਜੋਤਸ਼ੀਆਂ ਤਾਂਤਰਿਕਾਂ ਦੇ ਕਥਿਤ ਝੂਠੇ ਇਸ਼ਤਿਹਾਰਾਂ ਦੇ ਵਿਰੁੱਧ ਲਾਮਬੰਦ

ਹਰਦਮ ਮਾਨ/ਕੌਮੀ ਮਾਰਗ ਬਿਊਰੋ | October 12, 2021 07:22 PM

 

 

ਸਰੀ-ਤਰਕਸ਼ੀਲ ਸੁਸਾਇਟੀ ਆਫ ਕੈਨੇਡਾ ਦੀ ਇਕ ਜ਼ਰੂਰੀ ਮੀਟਿੰਗ ਬਾਈ ਅਵਤਾਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕੈਨੇਡਾ ਸਮੇਤ ਭਾਰਤ ਵਿਚਲੇ ਚਲੰਤ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਗਈ। ਕੈਨੇਡਾ ਵਿਚ ਹਰ ਰੋਜ਼ ਅੰਧਵਿਸ਼ਵਾਸ਼ ਫੈਲਾਉਣ ਵਾਲੇ ਠੱਗਾਂ ਦੇ ਵਧ ਰਹੇ ਅੱਡਿਆਂ ਤੇ ਚਿੰਤਾ ਜ਼ਾਹਰ ਕੀਤੀ ਗਈ ਅਤੇ ਅਜਿਹੇ ਗੈਰ-ਕਾਨੂੰਨੀ ਅਤੇ ਗ਼ੈਰ-ਵਿਗਿਆਨਿਕ ਅਨਸਰਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਸਭ ਪੱਧਰ ਦੀਆਂ ਸਰਕਾਰਾਂ ਤੋਂ ਮੰਗ ਕੀਤੀ ਗਈ ਕਿ ਇਨ੍ਹਾਂ ਅਖੌਤੀ ਜੋਤਿਸ਼ੀਆਂ,  ਤਾਂਤਰਿਕਾਂ ਦੇ ਕਥਿਤ ਝੂਠੇ ਇਸ਼ਤਿਹਾਰਾਂ ਤੇ ਮੁਕੰਮਲ ਪਬੰਦੀ ਲਾਈ ਜਾਵੇ। ਸੁਸਾਇਟੀ ਇਹ ਮੰਗ ਪਿਛਲੇ 20 ਸਾਲਾਂ ਤੋਂ ਕਰਦੀ ਆ ਰਹੀ ਹੈ ਅਤੇ ਲੋਕਾਂ ਨੂੰ ਰੇਡੀਓ,  ਟੀ ਵੀ,  ਸੋਸ਼ਲ ਮੀਡੀਆ ਤੋਂ ਇਲਾਵਾ ਸਮਾਜਿਕ ਸਮਾਗਮਾਂ ਰਾਹੀਂ ਜਾਗਰੂਕ ਕਰਦੀ ਆ ਰਹੀ ਹੈ।

     ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਹਿ ਸਕੱਤਰ ਨਿਰਮਲ ਸਿੰਘ ਕਿੰਗਰਾ ਨੇ ਦੱਸਿਆ ਹੈ ਕਿ

ਭਾਰਤ ਵਿਚਲੇ ਕਿਸਾਨ ਸੰਘਰਸ਼ ਬਾਰੇ ਵਿਚਾਰ ਕਰਦਿਆਂ ਤਰਕਸ਼ੀਲ ਆਗੂਆਂ ਨੇ ਕਿਹਾ ਕਿ ਲਖੀਮਪੁਰ ਵਿਖੇ ਕਿਸਾਨਾਂ ਉਪਰ ਇਕ ਗਿਣੀ ਮਿਥੀ ਸਾਜਿਸ਼ ਤਹਿਤ ਹਮਲਾ ਕੀਤਾ ਗਿਆ ਹੈ ਜਿਸ ਵਿਚ ਕਿਸਾਨਾਂ ਸਮੇਤ ਕੁੱਲ ਜਾਨਾਂ ਜਾ ਚੁੱਕੀਆਂ ਹਨ। ਸੁਸਾਇਟੀ ਨੇ ਇਨ੍ਹਾਂ ਮੌਤਾਂ ਲਈ ਮੋਦੀ ਹਕੂਮਤ ਅਤੇ ਬੀ ਜੇ ਪੀ ਨੂੰ ਜ਼ਿੰਮੇਵਾਰ ਦਸਦਿਆਂ ਇਸ ਦੀ ਸਖਤ ਨਿੰਦਿਆ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਦੋਸ਼ੀ ਤੁਰੰਤ ਗ੍ਰਿਫ਼ਤਾਰ ਕੀਤੇ ਜਾਣ  ਅਤੇ ਉਨ੍ਹਾਂ ਨੂੰ ਸਖਤ ਸਜ਼ਾਵਾਂ ਦਿੱਤੀਆਂ ਜਾਣ।

ਸੁਸਾਇਟੀ ਨੇ ਇਹ ਵੀ ਮੰਗ ਕੀਤੀ ਗਈ ਕਿ ਮੋਦੀ ਸਰਕਾਰ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਤੁਰੰਤ ਬਰਖਾਸਤ ਕਰੇ ਅਤੇ ਮੁੱਖ ਮੰਤਰੀ ਹਰਿਆਣਾ ਵੱਲੋਂ ਦਿੱਤੇ ਭੜਕਾਊ ਬਿਆਨ ਕਰਕੇ ਉਸ ਤੋਂ ਅਸਤੀਫਾ ਲਿਆ ਜਾਵੇ। ਕਿਸਾਨ ਵਿਰੋਧੀ ਤਿੰਨੇ ਖੇਤੀ ਕਾਨੂੰਨ ਵਾਪਿਸ ਲੈਣ ਅਤੇ ਐੱਮ ਐੱਸ ਪੀ ਸਾਰੇ ਦੇਸ਼  ਵਿੱਚ ਲਾਗੂ ਕਰਨ ਲਈ ਕਾਨੂੰਨ ਪਾਸ ਕਰਨ ਅਤੇ ਕਿਸਾਨ ਸੰਘਰਸ਼ ਨੂੰ ਸਮਾਪਤ ਕਰਕੇ ਦੇਸ਼ ਦੇ ਲੋਕਾਂ ਵਿਚ ਫੈਲੀ ਅਸੰਤੁਸ਼ਟੀ ਦੀ ਭਾਵਨਾ ਨੂੰ ਖਤਮ ਕਰਨ ਦੀ ਮੰਗ ਕੀਤੀ ਗਈ।

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ