ਪੰਜਾਬ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਪੰਜਾਬ `ਚ ਪੈਦਾ ਹੋਏ ਬਿਜਲੀ ਸੰਕਟ ਲਈ ਜਿੰਮੇਵਾਰ ਸੂਬਾ ਸਰਕਾਰ ਵਿਰੁੱਧ ਪਾਵਰਕੌਮ ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਕੌਮੀ ਮਾਰਗ ਬਿਊਰੋ | October 13, 2021 08:16 PM

ਪਟਿਆਲਾ: ਪੰਜਾਬ ਵਿੱਚ ਕੋਲੇ ਦੀ ਤੋਟ ਕਾਰਨ ਲਗਾਤਾਰ ਗਹਿਰਾ ਰਹੇ ਬਿਜਲੀ ਸੰਕਟ ਲਈ ਪੂਰਨ ਤੌਰ `ਤੇ ਜਿੰਮੇਵਾਰ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ਦੇ ਆਦੇਸ਼ਾਂ ਅਨੁਸਾਰ ਬੁੱਧਵਾਰ ਪਟਿਆਲਾ ਸਥਿਤ ਪਾਵਰਕੌਮ ਦੇ ਮੁੱਖ ਦਫ਼ਤਰ ਅੱਗੇ ਪਾਰਟੀ ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ: ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਜੋਰਦਾਰ ਧਰਨਾ ਦਿੱਤਾ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਸੂਬਾ ਸਰਕਾਰ ਦੇ ਇਸ ਗੈਰ-ਜਿੰਮੇਵਾਰਾਨਾ ਵਤੀਰੇ ਦੀ ਵਜ੍ਹਾ ਕਾਰਨ ਪੈਦਾ ਹੋਏ ਬਿਜਲੀ ਸੰਕਟ ਦੇ ਵਿਰੋਧ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ `ਤੇ ਪਰਮਿੰਦਰ ਸਿੰਘ ਢੀਂਡਸਾ ਨੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਆੜੇ ਹੱਥੀ ਲੈਂਦਿਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦੀ ਕਾਂਗਰਸ ਸਰਕਾਰ ਵਿੱਚ ਕੁਰਸੀ ਲਈ ਚੱਲ ਰਹੀ ਲੜਾਈ ਦਰਮਿਆਨ ਸਰਕਾਰ ਸੂਬੇ ਦੇ ਅਸਲ ਮੁੱਦਿਆਂ ਨੂੰ ਪੂਰੀ ਤਰ੍ਹਾਂ ਭੁੱਲ ਚੁੱਕੀ ਹੈ ਅਤੇ ਪੰਜਾਬ ਵਿੱਚ ਹਾਲ ਹੀ ਵਿੱਚ ਕੋਲੇ ਦੀ ਘਾਟ ਕਾਰਨ ਪੈਦਾ ਹੋਇਆ ਬਿਜਲੀ ਸੰਕਟ ਵੀ ਸੂਬਾ ਸਰਕਾਰ ਦੀ ਲਾਪਰਵਾਹੀ ਦਾ ਹੀ ਨਤੀਜਾ ਹੈ। ਜਿਸ ਕਾਰਨ ਅੱਜ ਪੰਜਾਬ ਦੇ ਲੋਕਾਂ ਨੂੰ ਰੋਜ਼ਾਨਾ ਲੰਮੇ-ਲੰਮੇ ਬਿਜਲੀ ਕੱਟਾਂ ਨਾਲ ਜੂਝਣਾ ਪੈ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਸੰਕਟ ਹੋਰ ਗਹਿਰਾਉਣ ਦਾ ਵੀ ਖਦਸ਼ਾ ਹੈ।
ਸ: ਢੀਂਡਸਾ ਨੇ ਕਿਹਾ ਬਿਜਲੀ ਉਤਪਾਦਨ ਲਈ ਕੋਲੇ ਦਾ ਲੋੜੀਂਦਾ ਭੰਡਾਰ ਨਾ ਰੱਖ ਕੇ ਸੂਬਾ ਸਰਕਾਰ ਦਾ ਲੋਕਾਂ ਪ੍ਰਤੀ ਲਾਪਰਵਾਹ ਅਤੇ ਗੈਰ-ਜਿੰਮੇਵਾਰਾਨਾ ਵਤੀਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸਦੇ ਲਈ ਪਹਿਲਾਂ ਤੋਂ ਹੀ ਪੂਰੀ ਤਿਆਰੀ ਰੱਖਣੀ ਚਾਹੀਦੀ ਸੀ। ਜਿਸ ਨਾਲ ਕਿਸਾਨਾਂ ਅਤੇ ਘਰੇਲੂ ਖਪਤਕਾਰਾਂ ਨੂੰ ਹੋ ਰਹੀ ਪੇ੍ਰਸ਼ਾਨੀ ਤੋਂ ਬਚਾਇਆ ਜਾ ਸਕਦਾ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਾਸੀਆਂ ਨੂੰ ਲਾਵਾਰਸ ਛੱਡ ਕੇ ਦਿੱਲੀ ਦਰਬਾਰ ਵਿੱਚ ਹਾਜਰੀਆਂ ਭਰਨ ਵਿੱਚ ਹੀ ਮਸ਼ਰੂਫ਼ ਰਹੇ।ਇਸ ਦੌਰਾਨ ਪਾਰਟੀ ਦੇ ਸਕੱਤਰ ਜਨਰਲ ਜਥੇਦਾਰ ਰਣਜੀਤ ਸਿੰਘ ਤਲਵੰਡੀ, ਸ: ਨਿਧੜਕ ਸਿੰਘ ਬਰਾੜ, ਸ: ਹਰਸੁਖਇੰਦਰ ਸਿੰਘ ਬੱਬੀ ਬਾਦਲ, ਸ: ਕਰਨੈਲ ਸਿੰਘ ਪੀਰ ਮੁਹੰਮਦ, ਸ: ਮਨਜੀਤ ਸਿੰਘ ਭੋਮਾ, ਸ: ਰਣਧੀਰ ਸਿੰਘ ਰੱਖੜਾ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਅਨੁਪਿੰਦਰ ਕੌਰ ਸੰਧੂ, ਬੀਬੀ ਦਿਵਿਆ ਪ੍ਰਿਆ, ਬੀਬੀ ਸਵਰਾਜ ਕੌਰ ਘੁੰਮਣ, ਸ: ਰਣਧੀਰ ਸਿੰਘ ਨਲੀਮਾ, ਸ: ਰਵਿੰਦਰ ਸਿੰਘ ਸ਼ਾਹਪੁਰ, ਸ: ਗੁਰਬਚਨ ਸਿੰਘ ਬਚੀ, ਸ:ਸੁਖਵੰਤ ਸਿੰਘ ਸਰਾਓ, ਸ: ਨਾਹਰ ਸਿੰਘ, ਸ: ਮਹਿੰਦਰਪਾਲ ਸਿੰਘ, ਸ: ਪਰਮਜੀਤ ਸਿੰਘ, ਸ: ਰਜਿੰਦਰ ਸਿੰਘ ਰਾਜਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਅਤੇ ਵਰਕਰ ਮੌਜੂਦ ਸਨ।

 

Have something to say? Post your comment

 

ਪੰਜਾਬ

ਬੀ.ਐਸ.ਐਫ. ਦਾ ਅਧਿਕਾਰ ਖੇਤਰ ਵਧਾਉਣ ਬਾਰੇ ਨੋਟੀਫਿਕੇਸ਼ਨ ਨੂੰ ਮੁੜ ਵਿਚਾਰਿਆ ਜਾਵੇ-ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੀਤੀ ਮੰਗ

ਵਿਸ਼ੇਸ ਅਧਿਆਪਕ ਆਈ.ਈ.ਆਰ.ਟੀ. ਵਲੋਂ ਖਰੜ ਸਥਿਤ ਮੁੱਖ ਮੰਤਰੀ ਦੀ ਰਹਾਇਸ਼ ਨੂੰ ਜਾਂਦੇ ਰਸਤੇ ਤੇ ਦਿੱਤਾ ਰੋਸ ਧਰਨਾ

ਤਾਪਮਾਨ ਘਟ ਜਾਣ ਦੇ ਮੱਦੇਨਜ਼ਰ, ਝੋਨੇ 'ਚ ਨਮੀ ਦੀ ਮਾਤਰਾ ਵਧਾ ਕੇ 20 % ਕੀਤੀ ਜਾਵੇ: ਕਿਸਾਨ ਆਗੂ 

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਲਖੀਮਪੁਰ ਕਾਂਡ ਦੇ 5 ਸ਼ਹੀਦਾਂ ਦੀਆਂ ਅਸਥੀਆਂ ਹੁਸੈਨੀਵਾਲਾ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ

'ਆਪ' ਨੂੰ ਰੋਕਣ ਲਈ ਕਾਂਗਰਸ, ਬਾਦਲ ਅਤੇ ਭਾਜਪਾ ਦੀ ਸਾਂਝੀ ਸਾਜ਼ਿਸ਼ ਸੀ ਮੌੜ ਬੰਬ ਧਮਾਕਾ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ ਵਿਚ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਨੂੰ ਅਹੁਦੇ ਦਾ ਹਲਫ਼ ਦਿਵਾਇਆ

ਹਾਈ ਕੋਰਟ ਵੱਲੋਂ ਟੈਕਸ ਡਿਫ਼ਾਲਟਰ ਪ੍ਰਾਈਵੇਟ ਬੱਸ ਕੰਪਨੀ ਦੀ ਪਟੀਸ਼ਨ ਰੱਦ

ਪੰਜਾਬ ਸਰਕਾਰ ਅਮਰਿੰਦਰ ਦੀ ਪਾਕਿ ਮਹਿਲਾ ਦੋਸਤ ਅਰੂਸਾ ਆਲਮ ਦੇ ਆਈਐਸਆਈ ਲਿੰਕਾਂ ਦੀ ਜਾਂਚ ਕਰੇਗੀ

ਉਪ ਮੁੱਖ ਮੰਤਰੀ ਵੱਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ

ਏਬੀਪੀ ਗਰੁੱਪ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 11 ਲੱਖ ਰੁਪਏ ਦਾ ਚੈੱਕ ਭੇਟ