ਸੰਸਾਰ

ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਹਰਦਮ ਮਾਨ/ਕੌਮੀ ਮਾਰਗ ਬਿਊਰੋ | October 14, 2021 12:25 PM

 

 

ਸਰੀ- ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮੀਟਿੰਗ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂ ਸਮਰਪਿਤ ਰਹੀ। ਇਸ ਮੀਟਿੰਗ ਵਿਚ ਅੰਦੋਲਨ ਅਤੇ ਕਵਿਤਾ ਦੇ ਵਿਸ਼ੇ ਤੇ ਵਿਚਾਰ ਪੇਸ਼ ਕਰਨ ਲਈ ਪ੍ਰਸਿੱਧ ਲੇਖਕ, ਨਾਟਕਕਾਰ ਅਜਮੇਰ ਰੋਡੇ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਿਲ ਹੋਏ । ਆਰੰਭ ਵਿੱਚ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ ਨੇ ਅਜਮੇਰ ਰੋਡੇ ਅਤੇ ਨਵੇਂ ਜੁੜੇ ਮਹਿਮਾਨਾਂ ਦਾ ਸਵਾਗਤ ਕੀਤਾ। ਨਾਵਲਕਾਰ ਅਮਰਜੀਤ ਚਾਹਲ ਨੇ ਅਜਮੇਰ ਰੋਡੇ  ਦੀ ਜੀਵਨੀ ਅਤੇ ਸਾਹਿਤਕ ਸਫ਼ਰ ਬਾਰੇ ਜਾਣਕਾਰੀ ਦਿੱਤੀ। ਉਪਰੰਤ ਮੁੱਖ ਬੁਲਾਰੇ ਅਜਮੇਰ ਰੋਡੇ ਨੇ ਕਿਸਾਨ ਅੰਦੋਲਨ ਬਾਰੇ ਵਿਸਥਾਰ ਸਹਿਤ ਗੱਲਬਾਤ ਕਰਦਿਆਂ ਇਸ ਅੰਦੋਲਨ ਦੌਰਾਨ ਸਾਹਿਤਕਾਰਾਂ ਦੀ ਦੇਣ ਅਤੇ ਕਵਿਤਾ ਬਾਰੇ ਵਡਮੁੱਲੇ ਵਿਚਾਰ ਪੇਸ਼ ਕੀਤੇ।

       ਕਵੀ ਦਰਬਾਰ ਵਿੱਚ ਸਭਨਾਂ ਲੇਖਕਾਂ ਨੇ ਕਿਸਾਨ ਅੰਦੋਲਨ ਤੇ ਰਚਨਾਵਾਂ ਸਾਂਝੀਆਂ ਕੀਤੀਆਂ। ਸੁਰਜੀਤ ਸਿੰਘ ਮਾਧੋਪੁਰੀ ਨੇ ਤਰਨੰਮ ਵਿੱਚ ਗੀਤ ਪੇਸ਼ ਕੀਤਾ, ਰੂਪਿੰਦਰ ਖਹਿਰਾ ਰੂਪੀ ਨੇ ਗ਼ਜ਼ਲ ਪੇਸ਼ ਕੀਤੀ। ਦਰਸ਼ਨ ਸੰਘਾ, ਇੰਦਰਪਾਲ ਸਿੰਘ ਸੰਧੂ, ਹਰਸ਼ਰਨ ਕੌਰ, ਸ਼ਮਾਂ ਵਾਟਸ, ਇੰਦਰਜੀਤ  ਸਿੰਘ ਧਾਮੀ, ਸੁਰਜੀਤ ਕਲਸੀ, ਹਰਚੰਦ ਸਿੰਘ ਗਿੱਲ,   ਕੁਲਦੀਪ ਗਿੱਲ, ਪੰਜਾਬੀ ਲੇਖਕ ਸਭਾ ਸਿਆਟਲ ਦੇ ਬਲਿਹਾਰ ਸਿੰਘ ਲੇਲ੍ਹ, ਬਲਬੀਰ ਸਿੰਘ ਸੰਘਾ, ਨਰਿੰਦਰ ਬਾਹੀਆ, ਅਮਰੀਕ ਪਲਾਹੀ, ਸ਼ਾਹਗੀਰ ਸਿੰਘ ਗਿੱਲ, ਪਲਵਿੰਦਰ ਸਿੰਘ ਰੰਧਾਵਾ ਅਤੇ ਪ੍ਰਿਤਪਾਲ ਗਿੱਲ ਨੇ ਆਪਣੀਆਂ ਕਾਵਿ ਰਚਨਾਵਾਂ ਸਾਂਝੀਆਂ ਕੀਤੀਆਂ। ਮੀਟਿੰਗ ਦਾ ਸੰਚਾਲਨ ਸਕੱਤਰ ਪਲਵਿੰਦਰ ਸਿੰਘ ਰੰਧਾਵਾ ਨੇ ਕੀਤਾ।

Have something to say? Post your comment

 

ਸੰਸਾਰ

ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਕੈਨੇਡਾ ਵਿਖੇ ਕਿਤਾਬ ਤਵਾਰੀਖ ਬੱਬਰ ਖਾਲਸਾ ਭਾਗ ਤੀਜਾ ਕੀਤਾ ਗਿਆ ਰਿਲੀਜ਼

ਗ਼ਜ਼ਲ ਮੰਚ ਸਰੀ ਦੀ ਵਿਸ਼ੇਸ਼ ਮੀਟਿੰਗ ਵਿਚ ਚਾਰ ਸ਼ਾਇਰਾਂ ਦੀਆਂ ਕਿਤਾਬਾਂ ਰਿਲੀਜ਼

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮੈਡਮ ਮਰੀਅਮ ਨਵਾਜ ਸ਼ਰੀਫ਼ ਵੱਲੋਂ ਕਰਤਾਰਪੁਰ ਸਾਹਿਬ ਦੇ ਗੁਰੂਘਰ ਸਰਧਾ ਨਾਲ ਦਰਸ਼ਨ ਕਰਨ ਦਾ ਸਵਾਗਤ : ਮਾਨ

ਸਰੀ ਵਿਚ ਵਿਸਾਖੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ- ਲੱਖਾਂ ਸ਼ਰਧਾਲੂ ਹੋਏ ਸ਼ਾਮਲ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ