ਨੈਸ਼ਨਲ

ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਚੱਲ ਰਹੇ ਇਕ ਧਾਰਮਕ ਸਮਾਗਮ ਦੌਰਾਨ ਪ੍ਰਧਾਨ ਅਵਤਾਰ ਸਿੰਘ ਹਿੱਤ ਮੈਂਬਰ ਰਾਜਾ ਸਿੰਘ ਦਰਮਿਆਨ ਹੋਇਆ ਬੇਹੱਦ ਸ਼ਰਮਨਾਕ

ਕੌਮੀ ਮਾਰਗ ਬਿਊਰੋ | October 16, 2021 09:02 PM


ਹਰਚੋਵਾਲ - ਤਖ਼ਤ ਸ੍ਰੀ ਪਟਨਾ ਸਾਹਿਬ ਚੱਲ ਰਹੇ ਸਮਾਗਮਾਂ ਦੌਰਾਨ ਪੰਥ ਦੀ ਮਹਾਨ ਸਿਰਮੌਰ ਸਟੇਜ ਉੱਪਰ ਉੱਥੋ ਦੇ ਮੌਜੂਦਾ ਪ੍ਰਧਾਨ ਅਵਤਾਰ ਸਿੰਘ ਹਿੱਤ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਮੈਂਬਰ ਰਾਜਾ ਸਿੰਘ ਵੱਲੋਂ ਝਗੜਾ ਕਰਨ ਦੀ ਘਟਨਾ ਬੇਹੱਦ ਦੁੱਖਦਾਈ ਖਬਰ ਹੈ ।ਇਸ ਮੰਦਭਾਗੀ ਘਟਨਾ ਨਾਲ ਸਿੱਖ ਕੌਮ ਦਾ ਮਜ਼ਾਕ ਇੱਕ ਵਾਰ ਫਿਰ ਪ੍ਰਬੰਧਕਾ ਨੇ ਉਡਾਇਆ ਹੈ ਇਸ ਘਟਨਾ ਦੀ ਨਿੰਦਿਆ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਸਖਤ ਨਿੰਦਿਆ ਕੀਤੀ ਹੈ । ਇਸੇ ਦੌਰਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਜਗਰੂਪ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਰਕਿੰਗ ਕਮੇਟੀ ਮੈਂਬਰ ਗਗਨਦੀਪ ਸਿੰਘ ਰਿਆੜ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਸਟੇਜ ਉੱਪਰ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆ ਕਰਦਾ ਆਖਿਆ ਕਿ ਸਿੱਖ ਧਰਮ ਦੇ ਪੰਜਵੇਂ ਤਖ਼ਤ ਪਟਨਾ ਸਾਹਿਬ ਦੀ ਮਹਾਨ ਸਟੇਜ ਚੱਲ ਰਹੀ ਹੋਵੇ ਧਾਰਮਿਕ ਸਮਾਗਮ ਨੂੰ ਸੰਬੋਧਨ ਕੀਤਾ ਜਾ ਰਿਹਾ ਹੋਵੇ ਤੇ ਦੋ ਦਸਤਾਰਧਾਰੀ ਸਿੱਖ ਆਪਸ ਵਿੱਚ ਲੜਨ ਇਹ ਬੇਹੱਦ ਸ਼ਰਮਨਾਕ ਕਾਰਾ ਹੈ ਉਨ੍ਹਾਂ ਦੇ ਹੀ ਮੈਂਬਰ ਰਾਜਾ ਸਿੰਘ ਵੱਲੋਂ ਸਟੇਟ ਉੱਪਰ ਚੜ੍ਹ ਕੇ ਪ੍ਰਧਾਨ ਅਵਤਾਰ ਸਿੰਘ ਹਿੱਤ ਪਾਸੋਂ ਜਬਰੀ ਮਾਈਕ ਖੋਹ ਕੇ ਪ੍ਰਧਾਨ ਨੂੰ ਧੱਕਾ ਮਾਰ ਕੇ ਹੇਠਾਂ ਸੁੱਟਣਾ ਤੇ ਉਨ੍ਹਾਂ ਨੂੰ ਗਾਲੀ ਗਲੋਚ ਕਰਨਾ ਬਹੁਤ ਨਿੰਦਣਯੋਗ ਮੰਦਭਾਗੀ ਘਟਨਾ ਹੈ। ਸਰਦਾਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਖਿਆ ਕਿ ਇਸ ਤਰ੍ਹਾਂ ਸਟੇਜ ਤੇ ਹੀ ਮੰਦਭਾਗੀ ਘਟਨਾ ਵਾਪਰਨ ਨਾਲ ਪੂਰੀ ਸਿੱਖ ਕੌਮ ਦਾ ਸਿਰ ਨੀਵਾਂ ਹੋਇਆ ਇਸ ਤਰ੍ਹਾਂ ਦੀ ਘਟਨਾ ਵਾਪਰਨ ਨਾਲ ਦੂਸਰੇ ਧਰਮਾਂ ਦੇ ਲੋਕ ਵੀ ਸਾਡਾ ਮਜ਼ਾਕ ਉਡਾਉਂਦੇ ਨੇ ਜਿਸ ਨਾਲ ਦੇਸ਼ਾਂ ਵਿਦੇਸਾ ਵਿੱਚ ਵੱਸਦੇ ਸਮੂਹ ਸਿੱਖਾਂ ਦੀ ਸਿੱਖ ਕੌਮ ਦੀ ਕਦਰ ਵੀ ਘੱਟਦੀ ਹੈ ਲਗਾਤਾਰ ਇਸ ਤਰ੍ਹਾਂ ਦੀ ਇਹ ਘਟਨਾ ਵਾਪਰ ਨਾਲ ਸਾਡੇ ਨਾਲੋਂ ਆਉਣ ਵਾਲੀ ਪੀੜ੍ਹੀ ਵੱਖ ਹੁੰਦੀ ਜਾ ਰਹੀ ਹੈ ਇਸ ਦੀ ਘਟਨਾ ਦੇਖ ਕੇ ਆਉਣ ਵਾਲੀ ਪੀਡ਼੍ਹੀ ਦੂਰ ਹੁੰਦੀ ਜਾ ਰਹੀ ਹੈ ਇਸ ਤਰ੍ਹਾਂ ਘਟਨਾ ਨਾਲ ਸਾਡੇ ਕੌਮ ਸਿਰ ਨੀਵਾਂ ਹੁੰਦਾ ਹੈ ਤਖ਼ਤ ਪਟਨਾ ਸਾਹਿਬ ਚ ਵਾਪਰੀ ਘਟਨਾ ਦੀ ਜਿੰਨੇ ਜ਼ਿਆਦਾ ਸਖ਼ਤ ਸ਼ਬਦਾਂ ਚ ਨਿੰਦਿਆਂ ਕੀਤੀ ਜਾਵੇ ਉਹ ਵੀ ਘੱਟ ਹੈ । ਉਹਨਾ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ ਗਹੌਰ ਜੋ ਘਟਨਾਕ੍ਰਮ ਸਮੇ ਮੌਜੂਦ ਸਨ ਨੂੰ ਅਪੀਲ ਕੀਤੀ ਕਿ ਸਥਿਤੀ ਸਪੱਸ਼ਟ ਕਰਨ ਤੇ ਜੋ ਵੀ ਧਿਰ ਦੌਸੀ ਹੋਵੇ ਉਸਨੂੰ ਸਖਤ ਧਾਰਮਿਕ ਸਜਾ ਲਗਾਈ ਜਾਵੇ ।

 

Have something to say? Post your comment

 

ਨੈਸ਼ਨਲ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ

ਕਾਂਗਰਸ ਦਾ 'ਸ਼ਾਹੀ ਪਰਿਵਾਰ' ਪਹਿਲੀ ਵਾਰ ਆਪਣੀ ਪਾਰਟੀ ਨੂੰ ਹੀ ਵੋਟ ਨਹੀਂ ਦੇਵੇਗਾ: ਪ੍ਰਧਾਨ ਮੰਤਰੀ ਮੋਦੀ ਦੀ ਤਿੱਖੀ ਚੁਟਕੀ

ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ 'ਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਸਖ਼ਤ ਨਿਖੇਧੀ : ਕਰਤਾਰ ਸਿੰਘ ਚਾਵਲਾ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ