ਨੈਸ਼ਨਲ

ਸਾਡੇ ਸਬਰ ਦੀ ਪਰਖ ਨਾ ਕਰੋ, ਸਹਿਣਸ਼ੀਲਤਾ ਦੀ ਇੱਕ ਹੱਦ ਹੁੰਦੀ ਹੈ: ਗੁਰਨਾਮ ਸਿੰਘ ਚਢੂਨੀ

ਮਨਪ੍ਰੀਤ ਸਿੰਘ ਖਾਲਸਾ / ਕੌਮੀ ਮਾਰਗ ਬਿਊਰੋ | October 17, 2021 06:11 PM

ਨਵੀਂ ਦਿੱਲੀ -ਕੇਂਦਰ ਸਰਕਾਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਈ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨ ਸੋਮਵਾਰ 18 ਅਕਤੂਬਰ ਨੂੰ ਰੇਲ ਰੋਕੋ ਅੰਦੋਲਨ ਚਲਾਉਣਗੇ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚਢੂਨੀ ਨੇ ਕਿਹਾ ਕਿ ਸਾਰੇ ਕਿਸਾਨ ਭਾਈਆਂ ਨੂੰ ਆਪਣੇ ਹਕਾਂ ਦੀ ਪ੍ਰਾਪਤੀ ਕਰਨ ਲਈ ਸਟੇਸ਼ਨਾਂ ਤੇ ਜਾ ਕੇ ਰੇਲ ਗੱਡੀਆਂ ਰੋਕਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਰੇਲ ਰੋਕੋ ਅੰਦੋਲਨ ਤਿੰਨੋ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ, ਐਮਐਸਪੀ 'ਤੇ ਫਸਲਾਂ ਦੀ ਖਰੀਦ ਦੀ ਗਰੰਟੀ ਦੇਣ ਵਾਲਾ ਕਾਨੂੰਨ ਅਤੇ ਲਖੀਮਪੁਰ ਖੇੜੀ ਕਤਲ ਕੇਸ ਵਿੱਚ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਹੈ। ਇਸ ਨੂੰ ਸਫਲ ਬਣਾਉਣ ਲਈ, ਹਰ ਜਗ੍ਹਾ ਕਿਸਾਨਾਂ ਨੂੰ ਅੱਗੇ ਆਉਣਾ ਚਾਹੀਦਾ ਹੈ ।
ਹਰਿਆਣਾ ਦੇ ਰੋਹਤਕ ਵਿੱਚ ਆਯੋਜਿਤ ਕਿਸਾਨ ਮਹਾਪੰਚਾਇਤ ਵਿੱਚ, ਭਾਰਤੀ ਕਿਸਾਨ ਯੂਨੀਅਨ, ਹਰਿਆਣਾ ਦੇ ਪ੍ਰਧਾਨ ਗੁਰਨਾਮ ਸਿੰਘ ਚਢੂਨੀ ਨੇ ਸਰਕਾਰ ਨੂੰ ਚਿਤਾਵਨੀ ਦੇਂਦਿਆਂ ਕਿਹਾ ਕਿ ਸਹਿਣਸ਼ੀਲਤਾ ਦੀ ਇੱਕ ਹੱਦ ਹੁੰਦੀ ਹੈ, ਸਾਡੇ ਸਬਰ ਦੀ ਪਰਖ ਨਾ ਕਰੋ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਸਾਨੂੰ ਹਿੰਸਾ ਨਹੀਂ ਕਰਨੀ ਚਾਹੀਦੀ। ਸਰਕਾਰ ਕੋਲ ਅਜੇ ਵੀ ਇਸ ਮੁੱਦੇ ਨੂੰ ਸੁਲਝਾਉਣ ਦਾ ਸਮਾਂ ਹੈ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਗੁਰਨਾਮ ਸਿੰਘ ਚਢੂਨੀ ਨੇ 26 ਜਨਵਰੀ ਦੀ ਘਟਨਾ ਵਲ ਇਸ਼ਾਰਾ ਕਰਦਿਆਂ ਕਿਹਾ ਕਿ, '' ਸਰਕਾਰ ਨੂੰ ਸੋਚਣਾ ਚਾਹੀਦਾ ਹੈ ਕਿ ਅਸੀ ਡਰ ਕੇ ਬੈਠੇ ਹਾਂ ਅਤੇ ਧਰਨੇ 'ਤੇ ਅੱਗੇ ਨਹੀਂ ਵਧ ਰਹੇ ਹਾਂ ਤਾਂ 26 ਜਨਵਰੀ ਦੀ ਘਟਨਾ ਵਲ ਉਨ੍ਹਾਂ ਨੂੰ ਇਕ ਝਾਤ ਮਾਰ ਲੈਣੀ ਚਾਹੀਦੀ ਹੈ । ਸਭ ਕੁਝ ਕਿਵੇਂ ਕਰਨਾ ਹੈ ਅਸੀ ਜਾਣਦੇ ਹਾਂ, ਅਸੀਂ ਸਿਰਫ ਸ਼ਾਂਤੀ ਬਣਾਈ ਰੱਖਣਾ ਚਾਹੁੰਦੇ ਹਾਂ ।
ਇਸ ਦੇ ਨਾਲ ਹੀ ਚਢੂਨੀ ਨੇ ਹਰਿਆਣਾ ਸਰਕਾਰ 'ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਹਰਿਆਣਾ ਸਰਕਾਰ ਨੇ ਕਈ ਲੋਕਾਂ ਦੇ ਸਿਰ ਤੋੜ ਦਿੱਤੇ ਅਤੇ ਕਈ ਲੋਕਾਂ ਦੀਆਂ ਹੱਡੀਆਂ ਤੋੜਭੰਨ ਦਿੱਤੀਆਂ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਕਈ ਸੌ ਲੋਕਾਂ ਵਿਰੁੱਧ ਕੇਸ ਬਣਾਏ ਹਨ।
ਹਰਿਆਣਾ ਸਰਕਾਰ ਦੇ ਮੁੱਖ ਮੰਤਰੀ ਖੱਟਰ ਕਹਿੰਦੇ ਹਨ ਕਿ ਲੱਠ ਚੁੱਕੋ ਅਤੇ ਵੈਸੇ ਵੀ ਇਹ ਇਤਫ਼ਾਕ ਨਹੀਂ ਹੈ, ਇਹ ਅਚਾਨਕ ਨਹੀਂ ਹੈ ਕਿਉਂਕਿ ਓਹ ਉਸੇ ਦਿਨ ਕਹਿੰਦੇ ਹਨ ਜਦੋ ਉੱਤਰ ਪ੍ਰਦੇਸ਼ ਵਿੱਚ ਉਸੇ ਦਿਨ ਸਰਕਾਰੀ ਗੁੰਡਿਆਂ ਰਾਹੀਂ ਕਿਸਾਨਾਂ ਨੂੰ ਕੁਚਲ ਦਿੱਤਾ ਜਾਂਦਾ ਹੈ। ਉਸਨੇ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ, "ਸਾਡੇ ਸਬਰ ਦੀ ਪਰਖ ਨਾ ਕਰੋ, ਪਰ ਫਿਰ ਵੀ ਅਸੀਂ ਆਪਣੇ ਭਰਾਵਾਂ ਨੂੰ ਸਮਝਾਉਣਾ ਚਾਹੁੰਦੇ ਹਾਂ ਕਿ ਸਾਨੂੰ ਆਪਣੇ ਹੱਥ ਉਠਾਉਣੇ ਨਹੀਂ ਚਾਹੀਦੇ। ਸਰਕਾਰ ਦੇ ਹਰ ਜ਼ੁਲਮ ਨੂੰ ਬਰਦਾਸ਼ਤ ਕਰਾਂਗੇ। ਜੇ ਅਸੀਂ ਆਪਣੇ ਹੱਥ ਉਠਾਉਂਦੇ ਹਾਂ, ਤਾਂ ਉਹ ਸਾਨੂੰ ਨੂੰ ਜਾਤ, ਧਰਮ ਵਿੱਚ ਫਸਾਉਣਗੇ ਜਿਸ ਨਾਲ ਆਮ ਜਨਤਾ ਸਾਡੇ ਵਿਰੁੱਧ ਹੋ ਜਾਏਗੀ ਤੇ ਸਰਕਾਰੀ ਚਾਲਾਂ ਕਾਮਯਾਬ ਹੋ ਜਾਣਗੀਆਂ ਜੋ ਕਿ ਅਸੀ ਹੋਣ ਨਹੀਂ ਦੇਵਾਂਗੇ ।

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ