ਖੇਡ

ਪਿੰਡ ਦਾਉ ਵਿਚ ਕਰਵਾਇਆ ਗਿਆ ਕਬੱਡੀ ਕੱਪ, ਯੂਥ ਫ਼ਾਰ ਮੁਹਾਲੀ ਕਲੱਬ ਵੱਲੋਂ ਕਰਵਾਏ ਗਏ ਟੂਰਨਾਮੈਂਟ ਦਾ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਕੀਤਾ ਗਿਆ ਉਦਘਾਟਨ

ਕੌਮੀ ਮਾਰਗ ਬਿਊਰੋ | October 17, 2021 07:21 PM


ਮੋਹਾਲੀ 
ਯੂਥ ਫ਼ਾਰ ਮੁਹਾਲੀ ਕਲੱਬ ਵੱਲੋਂ ਪਿੰਡ ਦਾਉ ਵਿਚ ਕਬੱਡੀ ਕੱਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਵੱਖ ਵੱਖ ਪਿੰਡਾਂ ਤੋਂ ਕਬੱਡੀ ਟੀਮਾਂ ਨੇ ਹਿੱਸਾ ਲੈਂਦੇ ਹੋਏ ਆਪਣੀ ਖੇਡ ਪ੍ਰਤਿਭਾਵਾਂ ਦਾ ਪ੍ਰਦਰਸ਼ਨ ਕੀਤਾ। ਪੰਜਾਬੀ ਦੀ ਮਾਣਮੱਤੀ ਖੇਡ ਕਬੱਡੀ ਦੇ ਇਸ ਟੂਰਨਾਮੈਂਟ ਦਾ ਉਦਘਾਟਨ ਸੀਨੀਅਰ ਅਕਾਲੀ ਲੀਡਰ ਪਰਵਿੰਦਰ ਸਿੰਘ ਸੋਹਾਣਾ ਵੱਲੋਂ ਕੀਤਾ ਗਿਆ। ਇਸ ਦੌਰਾਨ ਪਰਵਿੰਦਰ ਸਿੰਘ ਸੋਹਾਣਾ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਉਨ੍ਹਾਂ ਨੂੰ ਥਾਪੜਾ ਵੀ ਦਿਤਾ।
ਪਰਵਿੰਦਰ ਸਿੰਘ ਸੋਹਾਣਾ ਨੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਕ ਤੰਦਰੁਸਤ ਮਨੁੱਖ ਹੀ ਚੰਗੇ ਸਮਾਜ ਦੀ ਸਿਰਜਣਾ ਕਰ ਸਕਦਾ ਹੈ। ਸਾਡੀ ਨੌਜਵਾਨ ਪੀੜੀ ਨੂੰ ਵੱਧ ਤੋਂ ਵੱਧ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਾ ਸਿਰਫ਼ ਇਨਸਾਨ ਨੂੰ ਸਰੀਰਕ ਪੱਖੋਂ ਮਜ਼ਬੂਤ ਬਣਾਉਂਦੀਆਂ ਹਨ, ਬਲਕਿ ਮਾਨਸਿਕ ਪੱਖੋਂ ਵੀ ਮਜ਼ਬੂਤ ਬਣਾ ਕੇ ਪੜਾਈ ਜਾਂ ਕੰਮ ਦੇ ਦਿਮਾਗ਼ੀ ਬੋਝ ਨੂੰ ਖ਼ਤਮ ਕਰਨ ਵਿਚ ਸਹਾਈ ਹੁੰਦੀਆਂ ਹਨ।
ਪਰਵਿੰਦਰ ਸਿੰਘ ਸੋਹਾਣਾ ਨੇ ਨੌਜਵਾਨਾਂ ਨੂੰ ਨਸ਼ੇ ਦੀ ਲਾਹਤਨ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੇ ਹੋਏ ਰੋਜ਼ਾਨਾ ਘੱਟੋਂ ਘੱਟ ਦੋ ਘੰਟੇ ਕਸਰਤ ਕਰਨ ਜਾਂ ਕਿਸੇ ਵੀ ਖੇਡ ਨਾਲ ਜੁੜਨ ਲਈ ਜਾਗਰੂਕ ਕੀਤਾ। ਇਸ ਮੌਕੇ ਤੇ ਕਲੱਬ ਮੈਂਬਰ ਲਾਲਾ ਦਾਉ, ਕਾਕਾ ਧਨਾਸ, ਲਵਲੀਂ ਦਾਉ, ਜਗਤਾਰ ਸਿੰਗ ਧੀਮਾਨ, ਜਗਜੀਤ ਸਿੰਘ ਦਾਉ, ਮਨਜਿੰਦਰ ਸਿੰਘ , ਮਨੀ ਮੇਹੋਂ, ਅਮਨ ਪੂਨੀਆਂ ਸਮੇਤ ਵੱਡੀ ਗਿਣਤੀ ਵਿਚ ਦਰਸ਼ਕ ਹਾਜ਼ਰ ਸਨ।

 

Have something to say? Post your comment

 

ਖੇਡ

ਸਾਬਤ ਸੂਰਤ ਸਿੱਖ ਨੌਜਵਾਨਾਂ ਦਾ ਕ੍ਰਿਕਟ ਮੈਚ ਟੀ 10 ਮੁੰਬਈ ਵਿਚ ਕਰਵਾਇਆ ਜਾ ਰਿਹਾ

ਪੰਜਾਬ ਦੀਆਂ ਟੀਮਾਂ ਪਹੁੰਚੀਆਂ ਫਾਈਨਲ ਵਿੱਚ ਲੜਕਿਆਂ ਦੀ ਟੀਮ ਨੇ ਹਰਿਆਣਾ ਨੂੰ 5-0 ਅਤੇ ਲੜਕੀਆਂ ਦੀ ਟੀਮ ਨੇ ਮਹਾਰਾਸ਼ਟਰ ਨੂੰ 3-0 ਨਾਲ ਹਰਾਇਆ

ਪੰਜਾਬੀ ਪਰਿਵਾਰਿਕ ਅਤੇ ਐਕੱਸ਼ਨ ਨਾਲ ਬਣਾਈ ਜਾ ਫਿਲਮ "ਜੱਟਾ ਡੌਲੀ ਨਾ" ਦਾ ਟਰੇਲਰ ਹੋਇਆ ਰਿਲੀਜ਼

ਪੈਰਿਸ ਓਲੰਪਿਕਸ ਵਿੱਚ ਬਿਹਤਰੀਨ ਪ੍ਰਦਰਸ਼ਨ ਲਈ ਪੂਰੀ ਵਾਹ ਲਾਵਾਂਗੀ: ਸਿਫ਼ਤ ਸਮਰਾ

ਰਾਜਸਥਾਨ ਨੂੰ 40-24 ਨਾਲ ਪਛਾੜਕੇ ਹਰਿਆਣਾ ਬਣਿਆ ਚੈਂਪੀਅਨ ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਵਿਚ

ਨੈਸ਼ਨਲ ਕਬੱਡੀ ਚੈਂਪੀਅਨਸ਼ਿਪ ਦੇ ਦੂਸਰੇ ਦਿਨ  ਹਿਮਾਚਲ ਪ੍ਰਦੇਸ਼ ਨੇ ਛੱਤੀਸਗੜ੍ਹ ਨੂੰ 55-7 ਦੇ ਵੱਡੇ ਫਰਕ ਨਾਲ ਹਰਾਇਆ

ਨੈਸ਼ਨਲ ਗਰਲਜ਼ ਕਬੱਡੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ , ਪੰਜਾਬ ਨੇ ਗੁਜਰਾਤ ਨੂੰ 28-20 ਦੇ ਫਰਕ ਨਾਲ ਹਰਾਇਆ

ਇੰਟਰਨੈਸ਼ਨਲ ਸਟੂਡੈਂਟ ਯੂਨੀਅਨ ਦੇ ਪੇਂਡੂ ਖੇਡ ਮੇਲੇ ‘ਚ 800 ਖਿਡਾਰੀ ਸ਼ਾਮਲ ਹੋਏ

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਰੌਚਕ ਖੇਡ ਮੁਕਾਬਲੇ ਜਾਰੀ - ਏਡੀਸੀ ਵਰਜੀਤ ਵਾਲੀਆ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕੀਤੀ

ਮੀਤ ਹੇਅਰ ਨੇ ਸੋਨ ਤਮਗ਼ਾ ਜੇਤੂ ਅਰਜੁਨ ਚੀਮਾ ਨੂੰ ਦਿੱਤੀ ਮੁਬਾਰਕਬਾਦ