ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਬਨੀ ਜੌਲੀ ਨੇ ਬੇਅਦਬੀ ਖਿਲਾਫ਼ ਸਖਤ ਕਾਨੂੰਨ ਬਣਾਉਣ ਦੀ ਕੀਤੀ ਮੰਗ

ਮਨਪ੍ਰੀਤ ਸਿੰਘ ਖਾਲਸਾ/ਕੌਮੀ ਮਾਰਗ ਬਿਊਰੋ | October 18, 2021 05:18 PM

ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਬਨੀ ਜੌਲੀ ਨੇ ਕਿਹਾ ਹੈ ਕਿ
ਸਮੁੱਚੇ ਸਿੱਖ ਭਾਈਚਾਰੇ ਨੂੰ ਜੂਨ 2015 ਵਿੱਚ ਪੰਜਾਬ ਵਿੱਚ ਬਾਦਲ ਰਾਜ ਅਧੀਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਨੇ ਬਹੁਤ ਪ੍ਰਭਾਵਿਤ ਕੀਤਾ ਸੀ, ਹੁਣ ਸਮਾਂ ਆ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਕੁਫ਼ਰ ਅਤੇ ਬੇਅਦਬੀ ਬਾਰੇ ਸਖ਼ਤ ਰਾਸ਼ਟਰੀ ਪੱਧਰ ਦਾ ਕਾਨੂੰਨ ਬਣਾਇਆ ਜਾਵੇ।

ਉਨ੍ਹਾਂ ਦੀ ਇਹ ਟਿੱਪਣੀ ਸਿੰਘੂ ਬਾਰਡਰ ਹੱਤਿਆ ਦੇ ਮੱਦੇਨਜ਼ਰ ਆਈ ਹੈ ਜੋ ਕਥਿਤ ਤੌਰ 'ਤੇ ਕਿਸਾਨ ਮੋਰਚੇ ‘ਤੇ ਬੇਅਦਬੀ ਦੀ ਕੋਸ਼ਿਸ਼ ਪਿੱਛੋਂ ਵਾਪਰੀ ਸੀ।

ਪੰਥਕ ਆਗੂ ਨੇ ਇਸ ਪਾਸੇ ਧਿਆਨ ਦਵਾਇਆ ਕਿ ਇਹਨਾਂ ਲਗਾਤਾਰ ਬੇਅਦਬੀ ਦੇ ਮਾਮਲਿਆਂ ਦੀਆਂ ਜੜ੍ਹਾਂ, ਜੋ ਕਿ ਸਿੱਖ ਧਰਮ ਦੇ ਮੂਲ ਨੂੰ ਚੁਣੌਤੀ ਦਿੰਦੀਆਂ ਜਾਪਦੀਆਂ ਹਨ, ਬਰਗਾੜੀ ਬੇਅਦਬੀ ਤੋਂ ਸ਼ੁਰੂ ਹੋਈਆਂ ਹਨ। ਸੌਦਾ ਸਾਧ ਨਾਲ ਬਾਦਲਾਂ ਦਾ ਗਠਜੋੜ, ਉਨ੍ਹਾਂ ਵੱਲੋਂ ਸ਼ਾਂਤਮਈ ਸ਼ਰਧਾਲੂਆਂ 'ਤੇ ਪੁਲਿਸ ਵੱਲੋਂ ਕੀਤੀ ਗਈ ਗੋਲੀਬਾਰੀ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹਾਲ ਹੀ ਵਿੱਚ ਘੋਰ ਬੇਅਦਬੀ ਦਾ ਮਾਮਲਾ ਬਾਦਲ-ਨਿਯੰਤਰਿਤ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੀ ਬੇਅਦਬੀਆਂ ਰੋਕਣ ਦਾ ਨਾਕਾਮੀ ਨੇ ਸਿੱਖ ਗੁੱਸੇ ਨੂੰ ਹੋਰ ਭੜਕਾਇਆ ਹੈ।

ਹਰਪ੍ਰੀਤ ਸਿੰਘ ਬਨੀ ਜੌਲੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕਦਮਾਂ ਦੀ ਸ਼ੁਰੂਆਤ ਕਰਨ ਜਿਨ੍ਹਾਂ ਵਿੱਚ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖਤ ਮੁਕੱਦਮਾ ਚਲਾਇਆ ਜਾਵੇ, ਜਿਸ ਵਿੱਚ ਅਜਿਹੇ ਦੋਸ਼ੀਆਂ ਲਈ ਉਮਰ ਕੈਦ ਵੀ ਸ਼ਾਮਲ ਹੋਵੇ।
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਨੇ ਕਿਹਾ ਕਿ ਕਿਸੇ ਵੀ ਧਰਮ ਅਤੇ ਇਸ ਦੇ ਪਵਿੱਤਰ ਗ੍ਰੰਥਾਂ ਦੇ ਵਿਰੁੱਧ ਕੁਫ਼ਰ/ਬੇਅਦਬੀ ਕਰਨ ਲਈ ਕਿਸੇ ਨੂੰ ਵੀ ਖੁੱਲ੍ਹ ਨਹੀਂ ਹੋਣੀ ਚਾਹੀਦੀ। ਬਾਦਲਾਂ ਵਰਗੇ ਅਤੇ ਉਨ੍ਹਾਂ ਦੇ ਗੁੰਡਿਆਂ ਦੀ ਧਾੜ ਹਰ ਜਗ੍ਹਾ ਹੈ ਜੋ ਅਜਿਹੇ ਹਮਲਿਆਂ ਤੋਂ ਵੋਟਾਂ ਕੱਢਣਾ ਚਾਹੁੰਦੇ ਹਨ ।ਪਰ ਕਾਨੂੰਨ ਇੰਨਾ ਸਖਤ ਹੋਣਾ ਚਾਹੀਦਾ ਹੈ ਕਿ ਉਹ ਅਜਿਹੀ ਘਿਨਾਉਣੀ ਹਰਕਤਾਂ ਕਰਨ ਅਤੇ ਸਮਾਜਿਕ ਅਸ਼ਾਂਤੀ ਫੈਲਾਉਣ ਦੇ ਹੁਕਮ ਦੇਣ ਤੋਂ ਪਹਿਲਾਂ ਦੋ ਵਾਰ ਸੋਚਣ ।

 

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ