ਨੈਸ਼ਨਲ

ਸਿੰਘੂ ਬਾਰਡਰ 'ਤੇ ਨਿਹੰਗ ਸਿੰਘਾਂ ਨੇ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਸਜ਼ਾ ਦੇ ਕੇ ਮੁੜ੍ਹ ਦੁਹਰਾਇਆ ਇਤਿਹਾਸ :ਸੰਸਾਰ ਸਿੰਘ

ਐਸ.ਆਰ. ਸਿੰਘ/ਕੌਮੀ ਮਾਰਗ ਬਿਊਰੋ | October 19, 2021 07:41 PM
 
 
 
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਸ. ਸੰਸਾਰ ਸਿੰਘ ਨੇ ਕਿਹਾ ਕਿ ਦਿੱਲੀ ਦੇ ਸਿੰਘੂ ਬਾਰਡਰ ਵਿਖੇ ਧਨ-ਧਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਦੋਸ਼ੀ ਨੂੰ ਮੌਕੇ 'ਤੇ ਫ਼ੜ੍ਹ ਕੇ ਗੁਰੂ ਦੀ ਲਾਡਲੀਆਂ ਫ਼ੌਜਾ ਨਿਹੰਗ ਸਿੰਘਾਂ ਨੇ ਉਸ ਦਾ ਇਕ ਹੱਥ
ਅਤੇ ਇਕ ਲੱਤ ਵੱਡ ਕੇ ਉਸ ਨੂੰ ਬੈਰੀਕੇਟ ਨਾਲ ਟੰਗ ਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਸੱਚੇ ਸਪੱੁਤਰ ਹੋਣ ਦਾ ਸਬੂਤ ਦਿੱਤਾ ਹੈ। ਸੰਸਾਰ ਸਿੰਘ ਨੇ ਕਿਹਾ ਕਿ ਨਿਹੰਗ ਸਿੰਘਾਂ ਨੇ ਇਹ ਵੀ ਸਾਬਤ ਕਰ ਵਿਖਾਖਿਆ ਹੈ ਕਿ ਗੁਰੂ ਦੇ ਸਿੰਘ ਅਜੇ ਜਿਊਂਦੇ-ਜਾਗਦੇ ਹਨ ਤੇ ਆਪਣੇ ਧਰਮ
ਲਈ ਲੜਨਾ ਅਤੇ ਮਰਨਾ ਚੰਗੀ ਤਰ੍ਹਾਂ ਜਾਣਦੇ ਹਨ।ਉਹ ਆਪਣੇ ਗੁਰੂ ਜਾਗਦੀ ਜੋਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਿਸੇ ਵੀ ਕੀਮਤ 'ਤੇ ਨਹੀ ਸਹਾਰ ਸਕਦੇ ਅਤੇ ਜਿਹੜਾ ਬੇਅਦਬੀ ਕਰੇਗਾ, ਉਸ ਨੂੰ ਬਖਸ਼ਿਆਂ ਨਹੀਂ ਜਾਵੇਗਾ।ਸੰਸਾਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਪਿਛਲੇ ਕੁਝ ਬੀਤੇ ਸਮੇਂ ਤੋਂ ਸ਼ੁਰੂ ਹੋਈਆਂ ਹਨ, ਜੋ ਅੱਜ ਤੱਕ ਨਿਰੰਤਰ ਹੋ ਰਹੀਆਂ ਹਨ।ਉਨ੍ਹਾਂ ਕਿਹਾ ਕਿ ਇਨ੍ਹਾਂ ਘਿਨਾਉਣੀਆਂ ਘਟਨਾਵਾਂ ਨੂੰ ਰੋਕਣ ਲਈ ਸਰਕਾਰਾਂ ਨੇ ਨਾਂ ਕੋਈ ਠੋਸ ਕਦਮ ਚੁਕਿਆ ਅਤੇ ਨਾ ਹੀ ਕੋਈ ਰਣਨੀਤੀ ਬਣਾਈ ਸਗੋਂ ਉਸ ਦੀ ਥਾਂ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਮੰਦਬੁੱਧੀ ਅਤੇ ਨਸ਼ੇੜੀ ਕਹਿ ਕਿ ਪੱਲਾ ਝਾੜ ਲੈਂਦੀਆਂ ਹਨ।ਸੰਸਾਰ ਸਿੰਘ ਨੇ ਕਿਹਾ ਕਿ ਅਦਾਲਤਾਂ
ਵੱਲੋਂ ਵੀ ਦੇਸ਼ ਦੀ ਅਜ਼ਾਦੀ ਤੋਂ ਲੈ ਕੇ ਅੱਜ ਤੱਕ ਸਿੱਖ ਕੌਮ ਨੂੰ ਕਦੇ ਵੀ ਇਨਸਾਫ਼ ਨਹੀਂ
ਦਿੱਤਾ, ਜਿਸ ਦੀ ਵਜ੍ਹਾ ਕਰਕੇ ਇਨਸਾਫ਼ ਨਾ ਮਿਲਣ 'ਤੇ ਸਿੰਘੂ ਬਾਰਡਰ 'ਤੇ ਬੇਅਦਬੀ ਦੇ
ਦੋਸ਼ੀ ਨੂੰ ਮੌਕੇ 'ਤੇ ਹੀ ਫ਼ੜ੍ਹ ਕੇ ਨਿਹੰਗ ਸਿੰਘਾਂ ਨੇ ਸਜਾ ਦਿੱਤੀ।ਸੰਸਾਰ ਸਿੰਘ ਨੇ ਕਿਹਾ ਕਿ ਨਿਹੰਗ ਸਿੰਘਾਂ ਨੇ ਬੇਅਦਬੀ ਦੇ ਦੋਸ਼ੀ ਨੂੰ ਸਜ਼ਾ ਦੇ ਕੇ ਮੁੜ੍ਹ ਇਤਿਤਹਾਸ ਦੁਹਰਾਇਆ ਹੈ ਤੇ ਇਹ ਰਹਿੰਦੀ ਦੁਨੀਆਂ ਤੱਕ ਸਿੰਘਾਂ ਦਾ ਇਸ ਦਲੇਰਾਨਾ ਕਦਮ ਦੀ ਚਰਚਾ
ਰਹੇਗੀ ਤੇ ਉਨ੍ਹਾਂ ਨਿਹੰਗ ਸਿੰਘਾਂ ਦਾ ਨਾਂਅ ਸੁਨਿਹਰੀ ਅੱਖ਼ਰਾਂ ਵਿਚ ਲਿਿਖਆ ਜਾਵੇਗਾ।
 

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ