ਸੰਸਾਰ

ਸਿੱਖਾਂ ਨੇ ਅਮਰੀਕੀ ਸਟੇਟ ਡਿਪਾਰਟਮੈਂਟ ਨੂੰ ਵਾਤਾਵਰਨ ਸੰਭਾਲ ਲਈ ਅਪੀਲ ਵਿੱਚ ਭਾਗ ਲਿਆ

ਕੌਮੀ ਮਾਰਗ ਬਿਊਰੋ | October 20, 2021 03:31 PM



ਵਾਸ਼ਿੰਗਟਨ, ਡੀ.ਸੀ - ਈਕੋਸਿੱਖ ਨੇ ਅਮਰੀਕੀ ਸਟੇਟ ਡਿਪਾਰਟਮੈਂਟ ਦੇ ਬਾਹਰ ਇਸ ਮਹੀਨੇ ਸ਼ੁਰੂ ਹੋਣ ਜਾ ਰਹੀ ਵਿਸ਼ਵ ਵਾਤਾਵਰਨ ਕਾਨਫਰੰਸ ਮੌਕੇ ਵਾਤਾਵਰਨ ਸੰਭਾਲ ਲਈ ਵੱਖ-ਵੱਖ ਧਰਮਾਂ ਵਲੋਂ ਸਾਂਝੇ ਤੌਰ 'ਤੇ ਉਲੀਕੇ ਗਏ ਸਮਾਗਮ ਵਿੱਚ ਸਿੱਖ ਧਰਮ ਦੀ ਨੁਮਾਇੰਦਗੀ ਕੀਤੀ। ਇਹ ਰੈਲੀ ਪੋਪ ਫਰਾਂਸਿਸ ਵਲੋਂ ਬੀਤੇ ਦਿਨੀਂ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਵਲੋਂ ਵਾਤਾਵਰਨ ਸੰਭਾਲ ਲਈ ਵੈਟੀਕਨ ਕਰਵਾਏ ਗਏ ਇਕੱਠ ਦੇ ਸੰਦੇਸ਼ ਨੂੰ ਅੱਗੇ ਤੋਰਦੀ ਹੈ।

ਜੈਸੀ ਯੌਂਗ, ਜੋਹਨ ਕੈਰੀ ਦੇ ਮੁੱਖ ਸਲਾਹਕਾਰ ਨੇ ਇਸ ਮੌਕੇ ਸਟੇਟ ਡਿਪਾਰਟਮੈਂਟ ਦੇ ਨੁਮਾਇੰਦੇ ਵਜੋਂ ਆਏ।ਜੋਹਨ ਕੈਰੀ ਨੂੰ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਵਲੋਂ ਵਾਤਾਵਰਨ ਲਈ ਖਾਸ ਦੂਤ ਨਿਯੁਕਤ ਕੀਤਾ ਗਿਆ ਹੈ।

ਯੂ.ਐਨ ਵਾਤਾਰਵਨ ਕਾਨਫਰੰਸ ਜਿਹੜੀ ਕਿ 31 ਅਕਤੂਬਰ ਤੋਂ 12 ਨਵੰਬਰ ਤੱਕ ਸਕਾਟਲੈਂਡ ਦੇ ਗਲਾਸਗੋਅ ਸ਼ਹਿਰ ਵਿੱਚ ਹੋਵੇਗੀ ਇਹ ਧਰਤੀ ਦੇ ਵੱਧਦੇ ਜਾਂਦੇ ਤਾਪਮਾਨ ਨੂੰ ਢੱਲ੍ਹ ਪਾਉਣ ਲਈ ਆਖਰੀ ਆਸ ਦੀ ਕਿਰਨ ਹੈ।
ਇਸ ਮੌਕੇ ਈਕੋਸਿੱਖ ਦੇ ਪ੍ਰਧਾਨ ਡਾ.ਰਾਜਵੰਤ ਸਿੰਘ ਨੇ ਕਿਹਾ ਕਿ "ਇਹ ਸਾਡੇ ਸਾਰਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਮੌਜੂਦਾ ਸੰਕਟ ਦੇ ਹੱਲ ਲਈ ਕਾਰਜ ਕਰੀਏ, ਇਹ ਜਰੂਰੀ ਹੈ ਕਿ ਅਸੀਂ ਸਿਆਸੀ ਆਗੂਆਂ ਦੀ ਵਾਤਾਵਰਨ ਦੇ ਮਸਲੇ ਨੂੰ ਲੈ ਕੇ ਜਵਾਬਦੇਹੀ ਯਕੀਨੀ ਬਣਾਈਏ"। ਡਾ ਸਿੰਘ ਜੋ ਕਿ ਪੋਪ ਫਰਾਂਸਿਸ ਵਲੋਂ ਜਾਰੀ ਕੀਤੀ ਗਈ ਅਪੀਲ ਵਿੱਚ ਸ਼ਾਮਲ ਸਨ ਨੇ ਅੱਗੇ ਕਿਹਾ " ਸੰਸਾਰ ਦੇ ਧਰਮਾਂ ਨੂੰ ਹਾਲੇ ਆਪਣੀ ਸਮਰੱਥਾ ਦਾ ਅਹਿਸਾਸ ਨਹੀਂ ਹੈ, ਇਹ ਸਮਾਗਮ ਇਸ ਪ੍ਰਤੀ ਇੱਕ ਚੰਗੀ ਪਹਿਲ ਹੈ।

ਇਸ ਰੈਲੀ ਵਿੱਚ ਵੱਖ ਵੱਖ ਧਰਮਾਂ ਦੇ 2 ਦਰਜਨ ਤੋਂ ਵੱਧ ਧਾਰਮਿਕ ਆਗੂਆਂ ਅਤੇ 40 ਜਥੇਬੰਦੀਆਂ ਨੇ ਹਿੱਸਾ ਲਿਆ।ਉਹਨਾਂ ਅਮਰੀਕੀ ਸਟੇਟ ਡਿਪਾਰਟਮੈਂਟ ਅਤੇ ਵਿਸ਼ਵ ਦੇ ਰਾਜਨੀਤਕ ਆਗੂਆਂ ਨੂੰ ਅਪੀਲ ਕੀਤੀ ਕੇ ਉਹ ਸੰਸਾਰ ਨੂੰ ਵਾਤਾਵਰਨ ਸੰਕਟ ਵਿਚੋਂ ਕੱਢਣ ਲਈ ਠੋਸ ਕਦਮ ਚੁੱਕਣ। ਉਹਨਾਂ ਵਾਰੋ ਵਾਰੀ "ਧਰਮ ਅਤੇ ਵਿਗਿਆਨ: ਵਾਤਾਰਵਰਨ ਕਾਨਫਰੰਸ ਲਈ ਅਪੀਲ" ਦਸਤਾਵੇਜ ਵਿੱਚੋਂ ਵਾਰੋ-ਵਾਰੀ ਮੁੱਖ ਵਿਚਾਰ ਪੜ੍ਹੇ। ਇਹ ਦਸਤਾਵੇਜ ਪੋਪ ਫਰਾਂਸਿਸ ਵਲੋਂ ਬੀਤੇ ਦਿਨੀਂ ਜਾਰੀ ਕੀਤਾ ਗਿਆ ਸੀ।

ਈਕੋਸਿੱਖ ਸੰਸਥਾ ਪਿਛਲੇ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਪੰਜਾਬ, ਭਾਰਤ ਅਤੇ ਉੱਤਰੀ ਅਮਰੀਕਾ ਵਿੱਚ ਵਾਤਾਵਰਨ ਸੰਭਾਲ ਲਈ ਕਾਰਜ ਕਰ ਰਹੀ ਹੈ ਅਤੇ ਵਾਈਟ ਹਾਊਸ, ਯੂਨਾਈਟਿਡ ਨੇਸ਼ਨਜ਼ ਅਤੇ ਵਰਲਡ ਇਕਨਾਮਿਕ ਫੋਰਮ ਵਰਗੇ ਅਦਾਰਿਆਂ ਨਾਲ ਧਰਤੀ ਦੇ ਵਧ ਰਹੇ ਤਾਪਮਾਨ ਦੇ ਮੁੱਦੇ ਤੇ ਯਤਨਸ਼ੀਲ ਹੈ। ਜਿਕਰਯੋਗ ਹੈ ਕਿ ਈਕੋਸਿੱਖ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਉੱਤੇ 10 ਲੱਖ ਰੁੱਖ ਲਾਉਣ ਦਾ ਅਹਿਦ ਪੂਰਾ ਕਰਨ ਲਈ ਪੰਜਾਬ ਅਤੇ ਹੋਰ ਰਾਜਾਂ 'ਚ ਗੁਰੂ ਨਾਨਕ ਪਵਿੱਤਰ ਜੰਗਲ ਲਗਾਏ ਜਾ ਰਹੇ ਹਨ। 40 ਤੋਂ ਵੱਧ ਪ੍ਰਜਾਤੀਆਂ ਦੇ 550 ਰੁੱਖਾਂ ਵਾਲੇ ਇਹ ਜੰਗਲ 200 ਗਜ ਥਾਂ 'ਚ ਲਗਾਏ ਜਾਂਦੇ ਹਨ।ਈਕੋਸਿੱਖ ਵਲੋਂ ਸੰਗਤ ਦੇ ਸਹਿਯੋਗ ਨਾਲ ਹੁਣ ਤੱਕ 350 ਤੋਂ ਵੱਧ ਗੁਰੂ ਨਾਨਕ ਜੰਗਲ ਲਗਾਏ ਜਾ ਚੁੱਕੇ ਹਨ।

 

Have something to say? Post your comment

 

ਸੰਸਾਰ

ਸਵਿਟਜਰਲੈਡ ਦੇ ਗੁਰਦੁਆਰਾ ਸਾਹਿਬ ਡੈਨੀਕਨ ਵਿਖੇ ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਸੰਗਤਾਂ ਦਾ ਹੋਇਆ ਭਾਰੀ ਇਕੱਠ - ਪ੍ਰਿਤਪਾਲ ਸਿੰਘ ਖਾਲਸਾ

ਸਰੀ ਵਿਚ ਨਾਵਲਕਾਰ ਬਖਸ਼ਿੰਦਰ ਦੇ ਨਾਵਲ ‘ਇਸ਼ਕ ਦਾ ਮੰਨੇ ਵਾਟ’ ਉਪਰ ਵਿਚਾਰ ਚਰਚਾ

ਅੰਗਰੇਜ਼ੀ ਮੈਗਜ਼ੀਨ ‘ਕੈਨੇਡਾ ਟੈਬਲਾਇਡ’ ਦਾ ਵਿਸਾਖੀ ਵਿਸ਼ੇਸ਼ ਅੰਕ ਰਿਲੀਜ਼ ਕਰਨ ਸ਼ਾਨਦਾਰ ਸਮਾਗਮ

“ਸਰੀ ਕ੍ਰਿਸਚੀਅਨ ਸਕੂਲ” ਦੇ ਵਿਦਿਆਰਥੀ ਗੁਰਦੁਆਰਾ ਬਰੁੱਕਸਾਈਡ ਵਿਖੇ ਨਤਮਸਤਕ ਹੋਏ

ਕਿਸਾਨ ਅੰਦੋਲਨਕਾਰੀਆਂ, ਭਾਈ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮੁਜ਼ਾਹਰਾ

ਬੈਲਜੀਅਮ ਵਿਚ ਵਿਸਾਖੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਵਿਚ ਪਹਿਲੀ ਵਾਰ ਹੈਲੀਕਾਪਟਰ ਰਾਹੀਂ ਕੀਤੀ ਗਈ ਫੁੱਲਾਂ ਦੀ ਵਰਖਾ

ਵੈਨਕੂਵਰ ਵਿਚਾਰ ਮੰਚ ਵੱਲੋਂ ਜਗਜੀਤ ਸੰਧੂ ਦੇ ਕਾਵਿ-ਸੰਗ੍ਰਹਿ ‘ਤਾਪਸੀ’ ਉੱਪਰ ਵਿਚਾਰ ਗੋਸ਼ਟੀ

ਆਗਾਮੀ ਚੋਣਾਂ ਵਿਚ ਬੀਸੀ ਯੂਨਾਈਟਿਡ ਨੇ ਡੇਵ ਸਿੱਧੂ ਨੂੰ ਐਬਸਫੋਰਡ ਵੈਸਟ ਲਈ ਉਮੀਦਵਾਰ ਐਲਾਨਿਆ

ਯੂਰੋਪ ਅੰਦਰ ਸਿੱਖ ਧਰਮ ਨੂੰ ਮਾਨਤਾ ਦਿਵਾਉਣ ਲਈ ਜਤਨ ਹੋਏ ਸ਼ੁਰੂ

ਵੈਨਕੂਵਰ ਇਲਾਕੇ ਦੀ ਮਾਨਯੋਗ ਸ਼ਖਸੀਅਤ ਸੁੱਚਾ ਸਿੰਘ ਕਲੇਰ -31 ਮਾਰਚ ਸਨਮਾਨ ਸਮਾਰੋਹ