ਨੈਸ਼ਨਲ

ਸਿੰਘੂ ਕੇਸ ਚ ਨਾਮਜ਼ਦ ਨਿਹੰਗ ਸਿੰਘਾਂ ਦੇ ਕੇਸ ਦੀ ਪੈਰਵਾਈ ਦਿੱਲੀ ਦੇ ਵਕੀਲ ਹਰਪ੍ਰੀਤ ਸਿੰਘ ਹੋਰਾ ਕਰਨਗੇ,ਸੁਣਵਾਈ 22 ਅਕਤੂਬਰ ਨੂੰ ਸੋਨੀਪਤ ਦੀ ਜਿਲ੍ਹਾ ਅਦਾਲਤ ਅੰਦਰ

ਮਨਪ੍ਰੀਤ ਸਿੰਘ ਖਾਲਸਾ / ਕੌਮੀ ਮਾਰਗ ਬਿਊਰੋ | October 20, 2021 06:20 PM

ਨਵੀਂ ਦਿੱਲੀ :  ਸਿੰਘੂ ਬਾਰਡਰ ਹੋਈ ਘਟਨਾ ਦੇ ਚਲਦਿਆਂ ਜਿੱਥੇ ਪੁਲਿਸ ਨੇ ਨਿਹੰਗ ਸਿੰਘਾਂ ਨੂੰ ਗਿਰਫ਼ਤਾਰ ਕੀਤਾ ਹੈ, ਅੱਜ ਉਸ ਸੰਬੰਧ ਚ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਬਾਬਾ ਰਾਜਾ ਰਾਜ ਸਿੰਘ ਅਤੇ ਬਾਬਾ ਬਲਵਿੰਦਰ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਦਿੱਲੀ ਸਟੇਟ ਦੇ ਪ੍ਰਧਾਨ ਸੰਸਾਰ ਸਿੰਘ ਅਤੇ ਐਡਵੋਕੇਟ ਹਰਪ੍ਰੀਤ ਸਿੰਘ ਹੋਰਾ ਨੇ ਮੁਲਾਕਾਤ ਕਰਕੇ ਮਾਮਲੇ ਦੀ ਜਾਣਕਾਰੀ ਲਈ । ਜਿਸ ਉਪਰੰਤ ਐਡਵੋਕੇਟ ਹਰਪ੍ਰੀਤ ਸਿੰਘ ਹੋਰਾ ਦੀ ਟੀਮ ਦੇ ਨਾਲ ਬੰਬਈ ਦੇ ਵਕੀਲ ਐਡਵੋਕੇਟ ਅਮ੍ਰਿਤਪਾਲ ਸਿੰਘ ਨੇ ਨਿਹੰਗ ਸਿੰਘਾਂ ਦੇ ਬਚਾਅ ਪੱਖ ਤੋਂ ਪੇਸ਼ ਹੋਣ ਲਈ ਆਪਣੀ ਸੇਵਾਵਾਂ ਦੇਣ ਲਈ ਹਾਂ ਕੀਤੀ ਤੇ ਹੁਣ ਇਹ ਨੌਜੁਆਨ ਵਕੀਲ ਅਦਾਲਤ ਅੰਦਰ ਨਿਹੰਗ ਸਿੰਘਾਂ ਵਲੋਂ ਪੇਸ਼ ਹੋ ਕੇ ਮਾਮਲੇ ਦੀ ਪੈਰਵਾਈ ਕਰਣਗੇ । ਵਕੀਲਾਂ ਨੇ ਕੁੰਡਲੀ ਥਾਣੇ ਜਾ ਕੇ ਵੀ ਕੇਸ ਦੀ ਜਾਣਕਾਰੀ ਪ੍ਰਾਪਤ ਕੀਤੀ ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵਕੀਲ ਹਰਪ੍ਰੀਤ ਸਿੰਘ ਹੋਰਾ 1984 ਸਿੱਖ ਨਸਲਕੁਸ਼ੀ ਪੀੜਿਤਾਂ ਦੀ ਸੱਜਣ ਕੁਮਾਰ ਵਾਲਾ ਕੇਸ ਅਤੇ ਦਿੱਲੀ ਚ ਤਿਹਾੜ ਜੇਲ ਚ ਬੰਦ ਕਈ ਬੰਦੀ ਸਿੰਘਾਂ ਦੇ ਵੀ ਕਾਨੂੰਨੀ ਮੁਕੱਦਮੇ ਲੜ ਰਹੇ ਹਨ।
ਮੋਇਆਂ ਮੰਡੀ ਜਥੇ ਉੱਡਣਾ ਦਲ ਦੇ ਜਥੇਦਾਰ ਬਾਬਾ ਬਲਵਿੰਦਰ ਸਿੰਘ ਜੀ ਨੇ ਇਹ ਜਾਣਕਾਰੀ ਦੇਂਦਿਆਂ ਦਸਿਆ ਕਿ ਸਿੰਘੂ ਸਰਹਦ ਤੇ ਹੋਈ ਇਕ ਗ੍ਰੰਥ ਸਾਹਿਬ ਦੀ ਬੇਅਦਬੀ ਉਪਰੰਤ ਵਾਪਰੀ ਘਟਨਾ ਅੰਦਰ ਦੋਸ਼ੀ ਦੀ ਮੌਤ ਹੋ ਗਈ ਸੀ ਤੇ ਇਸ ਮਾਮਲੇ ਵਿਚ ਚਾਰ ਨਿਹੰਗ ਸਿੰਘਾਂ ਨੂੰ ਗਿਰਫਤਾਰ ਕੀਤਾ ਗਿਆ ਹੈ, ਹੁਣ ਇਸ ਮਾਮਲੇ ਨੂੰ ਅਦਾਲਤ ਅੰਦਰ ਹਰਪ੍ਰੀਤ ਸਿੰਘ ਹੋਰਾਂ ਅਤੇ ਉਨ੍ਹਾਂ ਦੇ ਸਾਥੀ ਦੇਖਣਗੇ । ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ 22 ਅਕਤੂਬਰ ਨੂੰ ਸੋਨੀਪਤ ਦੀ ਜਿਲ੍ਹਾ ਅਦਾਲਤ ਅੰਦਰ ਹੋਵੇਗੀ ।

 

Have something to say? Post your comment

 

ਨੈਸ਼ਨਲ

ਸੰਸਦ ਸੁਰੱਖਿਆ ਉਲੰਘਣ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਪੁਲਿਸ ਨੂੰ ਦਿੱਤੀ 30 ਦਿਨਾਂ ਦੀ ਮਿਆਦ ਦਿੱਲੀ ਦੀ ਅਦਾਲਤ ਨੇ

ਅਮਰੀਕਾ ਮੁਲਕ ‘ਮੋਨਰੋ ਡੌਕਟਰੀਨ’ ਦੇ ਖਿਲਾਫ਼ ਬਿਲਕੁਲ ਕੋਈ ਅਮਲ ਬਰਦਾਸਤ ਨਹੀਂ ਕਰਦਾ: ਮਾਨ

ਯੂਕੇ ਵਿੱਚ ਸਿੱਖਾਂ ਦੇ ਆਪਸੀ ਮਸਲੇ ਸੁਲਝਾਉਣ ਲਈ ਸਥਾਪਿਤ ਕੀਤੀ ਗਈ ਸਿੱਖ ਅਦਾਲਤ ਦੀ ਸ਼ਲਾਘਾ: ਸਰਨਾ

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? ਬੀਬੀ ਰਣਜੀਤ ਕੌਰ

ਪ੍ਰਧਾਨ ਮੰਤਰੀ ਦਾ ਬਿਆਨ ਦੇਸ਼ ਦੀ ਮੂਲ ਭਾਵਨਾ ਦੇ ਉਲਟ ਅਤੇ ਚਿੰਤਾਜਨਕ : ਸਰਨਾ

ਐਨਡੀਏ ਨੂੰ 243 ਸੀਟਾਂ ਅਤੇ ਇੰਡੀਆ ਬਲਾਕ ਨੂੰ 242 ਸੀਟਾਂ ਮਿਲਣ ਦਾ ਅਨੁਮਾਨ ਵਾਲਾ ਓਪੀਨੀਅਨ ਪੋਲ ਫਰਜ਼ੀ- ਐਕਸਿਸ ਮਾਈ ਇੰਡੀਆ

ਵਿਸਾਖੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਲੜੀਵਾਰ ਗੁਰਮਤਿ ਸਮਾਗਮ, 26 ਪ੍ਰਾਣੀ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਣੇ ਗੁਰੂ ਵਾਲੇ: ਜਤਿੰਦਰ ਸਿੰਘ ਸੋਨੂੰ

ਸਰੀ ਵਿਖ਼ੇ ਭਾਈ ਦਿਲਾਵਰ ਸਿੰਘ ਬੱਬਰ ਭਾਈ ਨਿੱਝਰ ਅਤੇ ਸਤਨਾਮ ਸਿੰਘ ਛੀਨਾ ਦੇ ਪਰਿਵਾਰਿਕ ਮੈਂਬਰ ਗੋਲਡ ਮੈਡਲ ਨਾਲ ਸਨਮਾਨਿਤ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਵਿਰੁੱਧ ਜੰਗੀ ਅਪਰਾਧ ਲਈ ਆਈਸੀਜੇ ਨੂੰ ਮੁਕੱਦਮਾ ਚਲਾਉਣਾ ਚਾਹੀਦਾ ਹੈ: ਸੰਯੁਕਤ ਕਿਸਾਨ ਮੋਰਚਾ

ਤਿਹਾੜ ਜੇਲ੍ਹ ਦੇ ਬਾਹਰ ਆਤਿਸ਼ੀ ਅਤੇ ਸੈਂਕੜੇ 'ਆਪ' ਵਰਕਰ ਇਨਸੁਲਿਨ ਲੈ ਕੇ ਇਕੱਠੇ ਹੋਏ