ਪੰਜਾਬ

ਰੁਜ਼ਗਾਰ ਲਈ ਆਖਰੀ ਦਮ ਤੱਕ ਸੰਘਰਸ਼ ਜਾਰੀ ਰੱਖਾਂਗਾ: ਮੁਨੀਸ਼ ਫਾਜ਼ਿਲਕਾ

ਦਲਜੀਤ ਕੌਰ /ਕੌਮੀ ਮਾਰਗ ਬਿਊਰੋ | October 20, 2021 08:46 PM
 
 
 
 
ਸੰਗਰੂਰ: ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਲੱਗਭਗ ਦੋ ਮਹੀਨਿਆਂ ਤੋਂ ਸੰਗਰੂਰ ਵਿਖੇ ਟੈਂਕੀ ਤੇ ਚੜ੍ਹੇ ਹੋਏ ਬੇਰੁਜ਼ਗਾਰ ਬੀ ਐੱਡ ਟੈੱਟ ਪਾਸ ਅਧਿਆਪਕ ਮੁਨੀਸ਼ ਫਾਜਲਿਕਾ ਨੇ ਕਿਹਾ ਕਿ ਭਾਵੇਂ ਉਹ ਇਸ ਦੁਨੀਆਂ ਵਿੱਚ ਰਹੇ ਭਾਵੇਂ ਨਾ, ਪਰ ਰੁਜ਼ਗਾਰ ਪ੍ਰਾਪਤੀ ਦੀ ਲੜਾਈ ਆਖਰੀ ਸਾਹਾਂ ਤੱਕ ਲੜੇਗਾ।
 
ਟੈੱਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਇਹ ਬਹੁਤ ਵੱਡਾ ਭੁਲੇਖਾ ਹੈ ਕਿ ਬੇਰੁਜ਼ਗਾਰ ਬਿਨਾਂ ਰੁਜ਼ਗਾਰ ਦੇ ਘਰਾਂ ਵਿੱਚ ਵੜ ਜਾਣਗੇ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਆਪਣੇ ਰੁਜ਼ਗਾਰ ਲਈ ਦ੍ਰਿੜ ਹਨ ਅਤੇ ਉਹ ਹਰ ਹਾਲਤ ਰੁਜ਼ਗਾਰ ਪ੍ਰਾਪਤ ਕਰਕੇ ਹੀ ਰਹਿਣਗੇ।
 
ਬੇਰੁਜ਼ਗਾਰ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 25 ਅਕਤੂਬਰ ਦੀ ਪੈੱਨਲ ਮੀਟਿੰਗ ਵਿੱਚ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੇ ਬੇਰੁਜ਼ਗਾਰਾਂ ਦੀਆਂ ਮੰਗਾਂ ਦਾ ਠੋਸ ਹੱਲ ਨਾ ਕੱਢਿਆ ਤਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਦਾ ਪੰਜਾਬ ਅੰਦਰ ਹਰੇਕ ਜਨਤਕ ਸਮਾਗਮ ਵਿੱਚ ਵਿਰੋਧ ਕੀਤਾ ਜਾਵੇਗਾ, ਕਿਉਂਕਿ ਅਹੁਦੇ ਸੰਭਾਲਣ ਮਗਰੋਂ ਦੋਵੇਂ ਆਗੂ ਹੀ ਬੇਰੁਜ਼ਗਾਰਾਂ ਨੂੰ ਲਾਰੇ ਲਗਾ ਰਹੇ ਹਨ।
 
ਬੇਰੁਜ਼ਗਾਰਾਂ ਨੇ ਸੰਘਰਸ਼ ਦੀ ਜਿੱਤ ਅਤੇ ਮੁਨੀਸ਼ ਦੀ ਸਿਹਤਯਾਬੀ ਲਈ ਪੰਜਾਬ ਦੇ ਪਿੰਡਾਂ ਦੇ ਧਾਰਮਿਕ ਕੇਂਦਰਾਂ ਵਿੱਚ ਅਰਦਾਸਾਂ ਕਰਵਾਉਣ ਦਾ ਵੀ ਫ਼ੈਸਲਾ ਵੀ ਕੀਤਾ।
 
ਜ਼ਿਕਰਯੋਗ ਹੈ ਕਿ ਪਿਛਲੇ ਕਰੀਬ 2 ਮਹੀਨੇ ਤੋ ਮੁਨੀਸ਼ ਟੈਂਕੀ ਉੱਤੇ ਬੈਠਾ ਹੋਇਆ ਹੈ। ਦੂਜੇ ਪਾਸੇ ਬੇਰੁਜ਼ਗਾਰ ਕਈ ਵਾਰ ਨਵੇਂ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦੀ ਕੋਠੀ ਦਾ ਘਿਰਾਓ ਵੀ ਕਰ ਚੁੱਕੇ ਹਨ।
 
ਇਸ ਮੌਕੇ ਗਗਨਦੀਪ ਕੌਰ, ਜਗਜੀਤ ਸਿੰਘ ਜੱਗੀ ਜੋਧਪੁਰ, ਕੁਲਵਿੰਦਰ ਸਿੰਘ ਨਾਭਾ, ਜਗਤਾਰ ਸਿੰਘ ਨਾਭਾ, ਕਰਮਜੀਤ ਕੌਰ ਸੰਗਰੂਰ, ਅਨੀਤਾ ਰਾਣੀ ਫਾਜਲਿਕਾ, ਰਜਨੀਤ ਕੌਰ ਫਾਜਲਿਕਾ, ਰੇਨੂੰ ਮਾਨਸਾ, ਬਲਜੀਤ ਕੌਰ ਮਾਨਸਾ, ਸੁਖਪਾਲ ਕੌਰ ਬਰਨਾਲਾ, ਹਰਦੀਪ ਕੌਰ ਬਰਨਾਲਾ, ਸਤਪਾਲ ਕੌਰ, ਪਿਰਤਪਲ ਕੌਰ, ਰਾਣੋ, ਕਰਮਜੀਤ ਕੌਰ ਨਾਗਰਾ, ਮਨਦੀਪ ਕੌਰ ਸਮਾਣਾ, ਸਰਬਜੀਤ ਕੌਰ ਬਹਾਦਰਪੁਰ, ਗੁਰਪ੍ਰੀਤ ਕੌਰ ਬਹਾਦਰਪੁਰ, ਗਗਨਦੀਪ ਕੌਰ, ਗੁਰਮੇਲ ਬਰਗਾੜੀ, ਮਿੰਟੂ ਕੋਠਾ ਗੁਰੂ ਅਤੇ ਅਵਤਾਰ ਹਰੀਗੜ੍ਹ ਆਦਿ ਹਾਜ਼ਰ ਸਨ।
 

Have something to say? Post your comment

 

ਪੰਜਾਬ

ਸ੍ਰੀ ਦਰਬਾਰ ਸਾਹਿਬ ਸਮੂੰਹ ਵਿਚ ਲਗੀਆਂ ਛਬੀਲਾਂ ਦੇ ਐਨ ਨਾਲ ਲਗਾਏ ਸਟਾਲਾਂ ਤੇ ਵਿਕਦਾ ਪਾਣੀ ਜਲ ਛਕਾਉਣ ਦੀ ਪ੍ਰਪਰਾ ਨੂੰ ਮੂੰਹ ਚਿੜਾ ਰਿਹਾ..???

ਚੰਡੀਗੜ੍ਹ 'ਚ ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਲ

ਉਹਨਾਂ ਵਿਚੋਂ ਚੁਣੇ ਜਿਹੜੇ ਤੁਹਾਡੇ ਨਾਲ ਰਹਿੰਦੇ ਹਨ ਜਾਂ ਫਿਰ ਬਾਹਰਲੇ ਜਿਹੜੇ ਪੰਜਾਬ ਆ ਕੇ ਲੁੱਟ ਖਸੁੱਟ ਮਚਾਉਂਦੇ ਹਨ- ਸੁਖਬੀਰ ਸਿੰਘ ਬਾਦਲ

ਜਾਖੜ ਨੇ ਚੋਣ ਕਮਿਸ਼ਨ ਨੂੰ 'ਆਪ' ਦੇ ਦੋ ਵਿਧਾਇਕਾਂ ਵੱਲੋਂ 25 ਕਰੋੜ ਰੁਪਏ ਦੀ ਪੇਸ਼ਕਸ਼ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਕੀਤੀ ਅਪੀਲ

ਚੋਣਾਂ ਵਿੱਚ ਧੋਖੇਬਾਜਾਂ ਨੂੰ ਲੋਕ ਦੇਣਗੇ ਮੋੜਵਾਂ ਜਵਾਬ - ਬਰਸਟ

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਹਾਸਲ ਕੀਤੇ

ਉਘੇ ਲੇਖਕ ਤੇ ਐਸ.ਡੀ.ਓ.ਭੁਪਿੰਦਰ ਸੰਧੂ ਦਾ ਸੇਵਾ ਮੁਕਤੀ ਮੌਕੇ ਸਨਮਾਨ

ਜ਼ਿਲ੍ਹਾ ਸੰਗਰੂਰ ਵਿਚ ਕਣਕ ਦੀ ਖਰੀਦ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸੈਕਟਰ ਅਫ਼ਸਰ ਤਾਇਨਾਤ 

ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਬੱਚੀ ਨੇ ਜਨਮ ਲਿਆ

ਅਮਰੂਦ ਦੇ ਬਾਗਾਂ ਦੇ ਮੁਆਵਜ਼ੇ ਘੁਟਾਲੇ ਦੇ ਮਾਮਲੇ 'ਚ ਈਡੀ ਦੀ ਪੰਜਾਬ 'ਚ ਤਲਾਸ਼ੀ