ਨੈਸ਼ਨਲ

ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਪਰ ਅਣਮਿੱਥੇ ਸਮੇਂ ਲਈ ਓਹ ਸੜਕਾਂ ਜਾਮ ਨਹੀਂ ਕਰ ਸਕਦੇ: ਸੁਪਰੀਮ ਕੋਰਟ

ਮਨਪ੍ਰੀਤ ਸਿੰਘ ਖਾਲਸਾ / ਕੌਮੀ ਮਾਰਗ ਬਿਊਰੋ | October 21, 2021 07:39 PM

ਨਵੀਂ ਦਿੱਲੀ - ਦਿੱਲੀ ਦੀਆਂ ਸਰਹੱਦਾਂ ਉੱਪਰ ਕਿਸਾਨ ਅੰਦੋਲਨ ਬਾਰੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਸੜਕਾਂ ਜਾਮ ਕਰਨ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਕਿਸਾਨਾਂ ਨੂੰ ਅੰਦੋਲਨ ਦਾ ਅਧਿਕਾਰ ਹੈ ਪਰ ਸੜਕਾਂ ਜਾਮ ਕਰਨ ਦਾ ਨਹੀਂ। ਅਦਾਲਤ ਨੇ ਕਿਹਾ ਕਿ ਰਸਤੇ ਬੰਦ ਕਰਨ ਨਾਲ ਲੋਕਾਂ ਨੂੰ ਬੇਹੱਦ ਪ੍ਰੇਸ਼ਾਨੀ ਹੋ ਰਹੀ ਹੈ।
ਜੱਜ ਐੱਸ.ਕੇ. ਕੌਲ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਕਿਹਾ ਕਿ ਕਾਨੂੰਨੀ ਚੁਣੌਤੀ ਵਿਚਾਰਾਧੀਨ ਹੋਣ ’ਤੇ ਵੀ ਉਹ ਵਿਰੋਧ ਕਰਨ ਦੇ ਅਧਿਕਾਰ ਵਿਰੁੱਧ ਨਹੀਂ ਹਨ ਪਰ ਕੁਝ ਹੱਲ ਕੱਢਣਾ ਹੋਵੇਗਾ। ਜੱਜ ਐੱਮ.ਐੱਮ. ਸੁੰਦਰੇਸ਼ ਦੀ ਬੈਂਚ ਨੇ ਇਹ ਵੀ ਕਿਹਾ, ‘‘ਕਿਸਾਨਾਂ ਨੂੰ ਵਿਰੋਧ ਕਰਨ ਦਾ ਅਧਿਕਾਰ ਹੈ ਪਰ ਉਹ ਅਣਮਿੱਥੇ ਸਮੇਂ ਤੱਕ ਸੜਕਾਂ ਨੂੰ ਜਾਮ ਨਹੀਂ ਸਕਦੇ ਹਨ ।
ਸੁਪਰੀਮ ਕੋਰਟ ਨੋਇਡਾ ਵਾਸੀ ਮੋਨਿਕਾ ਅਗਰਵਾਲ ਵਲੋਂ ਦਾਇਰ ਇਕ ਜਨਹਿੱਤ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ, ਜਿਸ ’ਚ ਕਿਸਾਨਾਂ ਦੇ ਵਿਰੋਧ ਕਾਰਨ ਸੜਕ ਦੀ ਨਾਕੇਬੰਦੀ ਕਾਰਨ ਰੋਜ਼ਾਨਾ ਆਵਾਜਾਈ ’ਚ ਦੇਰੀ ਦੀ ਸ਼ਿਕਾਇਤ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਮਾਮਲੇ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਨੂੰ ਇਸ ਮੁੱਦੇ ’ਤੇ 3 ਹਫ਼ਤਿਆਂ ਅੰਦਰ ਜਵਾਬ ਦੇਣ ਲਈ ਕਿਹਾ ਅਤੇ ਮਾਮਲੇ ਦੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ ।
ਇਸ ਦੌਰਾਨ ਕਿਸਾਨਾਂ ਨੇ ਗਾਜ਼ੀਪੁਰ ਬਾਰਡਰ ਤੋਂ ਬੈਰੀਕੇਡਿੰਗ ਹਟਾਉਣੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਬੈਰੀਕੇਡਿੰਗ ਹਟਾਉਣ ਦੇ ਇਸ ਕੰਮ ਵਿੱਚ ਲੱਗੇ ਹੋਏ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਅਸੀਂ ਦਿੱਲੀ ਜਾ ਕੇ ਦੱਸਾਂਗੇ ਕਿ ਰਸਤਾ ਖੁੱਲ੍ਹਾ ਹੈ। ਇਹ ਪੁੱਛੇ ਜਾਣ 'ਤੇ ਕਿ ਉਹ ਦਿੱਲੀ ਵਿੱਚ ਕਿੱਥੇ ਜਾਣਗੇ, ਉਨ੍ਹਾਂ ਨੇ ਕਿਹਾ ਕਿ ਸੰਸਦ ਜਾਵਾਂਗੇ ਜਿੱਥੇ ਕਾਨੂੰਨ ਬਣਾਇਆ ਗਿਆ ਹੈ। ਹਾਲਾਂਕਿ, ਪੁਲਿਸ ਨੇ ਦਿੱਲੀ ਜਾਣ ਦਾ ਰਸਤਾ ਬੰਦ ਕੀਤਾ ਹੋਇਆ ਹੈ।
ਰਾਕੇਸ਼ ਟਿਕੈਤ ਆਪਣੇ ਸਮਰਥਕਾਂ ਨਾਲ ਨਾ ਸਿਰਫ ਬੈਰੀਕੇਡਿੰਗ ਹਟਾਉਣ ਵਿੱਚ ਰੁੱਝੇ ਹੋਏ ਹਨ ਬਲਕਿ ਸੜਕ 'ਤੇ ਲੱਗੇ ਟੈਂਟ ਵੀ ਹਟਾ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਕਦੇ ਰਸਤਾ ਨਹੀਂ ਰੋਕਿਆ ਸੀ।

 

Have something to say? Post your comment

 

ਨੈਸ਼ਨਲ

ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਜਲਦ ਐਲਾਨ ਕਰੇਗੀ

ਸੁਪਰੀਮ ਕੋਰਟ ਨੇ ਈਵੀਐਮ ਵੀ ਵੀ ਪੈਟ ਵਾਲੀਆਂ ਪਟੀਸ਼ਨਾਂ 'ਤੇ ਫੈਸਲਾ ਰੱਖਿਆ ਸੁਰੱਖਿਅਤ

ਯੂਰੋਪੀਅਨ ਪਾਰਲੀਮੈਂਟ ਅੰਦਰ ਵੈਸਾਖੀ ਪੁਰਬ ਮਨਾਉਂਦਿਆਂ ਬੰਦੀ ਸਿੰਘਾਂ ਸਮੇਤ ਚਕੇ ਗਏ ਪੰਥਕ ਮੁੱਦੇ: ਬਿੰਦਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੀ ਕੋਰ ਕਮੇਟੀ ਹੋਈ ਗਠਿਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਗਿਆ ਸੱਦਾ ਪੱਤਰ

ਸੰਯੁਕਤ ਕਿਸਾਨ ਮੋਰਚਾ ਗਰੀਬੀ ਹਟਾਉਣ ਦੇ ਪ੍ਰਧਾਨ ਮੰਤਰੀ ਦੇ ਦਾਅਵਿਆਂ ਤੋਂ ਹੈਰਾਨ

ਪਹਿਲੇ ਪੜਾਅ ਲਈ ਲੋਕ ਸਭਾ ਚੋਣ ਪ੍ਰਚਾਰ ਖਤਮ -102 ਸੰਸਦੀ ਹਲਕਿਆਂ ਵਿੱਚ 19 ਅਪ੍ਰੈਲ ਨੂੰ ਵੋਟਿੰਗ

ਸਟਾਲਿਨ ਨੇ ਲੋਕਾਂ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੀ ਕੁਰਸੀ ਤੋਂ ਹਟਾਉਣ ਲਈ ਕਿਹਾ

ਸਿੱਖ ਸੁਕਾਅਰਡਨ ਲੀਡਰ ਦਲੀਪ ਸਿੰਘ ਨੇ ਕੀਤੇ ਹਨ ਮਾਅਰਕੇ ਵਾਲੇ ਉੱਦਮ, ਉਸਦੀ ਫੋਟੋ ਦਰਬਾਰ ਸਾਹਿਬ ਦੇ ਅਜਾਇਬ ਘਰ ਵਿਚ ਹੋਵੇ ਸੁਸੋਭਿਤ: ਮਾਨ

ਗੁਰਦੁਆਰਾ ਨਾਨਕਮੱਤਾ ਸਾਹਿਬ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ.ਚੁੱਘ ਨੇ ਦਿੱਤਾ ਅਸਤੀਫਾ,ਕੀਤਾ ਗਿਆ ਹੈ ਬਾਬਾ ਤਰਸੇਮ ਸਿੰਘ ਕਤਲਕਾਂਡ ਵਿਚ ਨਾਮਜਦ