ਪੰਜਾਬ

ਮੁੱਖ ਮੰਤਰੀ ਚੰਨੀ ਨੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਦਵਿੰਦਰ ਸਿੰਘ ਕੋਹਲੀ | October 21, 2021 07:56 PM


ਚੰਡੀਗੜ੍ਹ,  

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 26 ਤੇ 27 ਅਕਤੂਬਰ, 2021 ਨੂੰ ਕਰਵਾਏ ਜਾ ਰਹੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸੰਮੇਲਨ ਨਾਲ ਜੁੜੀਆਂ ਸਾਰੀਆਂ ਧਿਰਾਂ ਖਾਸ ਕਰਕੇ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰੋਮੋਸ਼ਨ ਨੂੰ ਆਦੇਸ਼ ਦਿੱਤੇ ਕਿ ਉਦਯੋਗਿਕ ਤਰੱਕੀ ਪ੍ਰਤੀ ਸੂਬੇ ਦੀ ਕਾਰਗਰ ਪਹੁੰਚ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਦੇਸ਼ ਭਰ ਦੇ ਸਨਅਤੀ ਦਿੱਗਜ਼ਾਂ ਨੂੰ ਪੰਜਾਬ ਵਿਚ ਆਪਣੇ ਯੂਨਿਟ ਸਥਾਪਤ ਕਰਕੇ ਨਿਵੇਸ਼ ਪੱਖੀ ਸਹੂਲਤਾਂ ਅਤੇ ਰਿਆਇਤਾਂ ਦਾ ਲਾਭ ਉਠਾਉਣ ਦਾ ਸੱਦਾ ਦਿੱਤਾ ਹੈ।

ਮੁੱਖ ਮੰਤਰੀ ਨੂੰ ਜਾਣਕਾਰੀ ਦਿੰਦਿਆਂ ‘ਨਿਵੇਸ਼ ਪੰਜਾਬ’ ਦੇ ਸੀ.ਈ.ਓ. ਰੱਜਤ ਅਗਰਵਾਲ ਨੇ ਕਿਹਾ ਕਿ ‘ਕਾਰੋਬਾਰ ਪਹਿਲਾਂ’ ਦੀ ਨੀਤੀ ਦੇ ਤਹਿਤ ਪੰਜਾਬ ਨੇ ਸਹੀ ਮਾਅਨਿਆਂ ਵਿਚ ਕਾਰੋਬਾਰ ਨੂੰ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਦੀ ਪਹੁੰਚ ਅਪਣਾਈ ਜਿੱਥੇ ਕਾਰੋਬਾਰ ਚਲਾਉਣ ਦੀ ਪੂਰਨ ਆਜ਼ਾਦੀ ਹੈ ਅਤੇ ਸਰਕਾਰ ਸਿਰਫ਼ ਸਹੂਲਤਾਂ ਪ੍ਰਦਾਨ ਕੀਤੇ ਜਾਣ ਵਜੋਂ ਆਪਣੀ ਭੂਮਿਕਾ ਨਿਭਾਉਂਦੀ ਹੈ। ਸੀ.ਈ.ਓ. ਨੇ ਕਿਹਾ, “ਪੰਜਾਬ ਸਰਕਾਰ ਸੂਬੇ ਵਿਚ ਸੁਖਾਵਾਂ ਤੇ ਸਥਿਰ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਕਿ ਉਦਯੋਗਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਢੁਕਵੇਂ ਉਦਯੋਗਿਕ ਮੌਕੇ ਮੁਹੱਈਆ ਕਰਵਾਏ ਜਾ ਸਕਣ।”

 

Have something to say? Post your comment

 

ਪੰਜਾਬ

ਲੋੜਵੰਦ ਬੱਚਿਆਂ ਦੀ ਪੜਾਈ ਤੇ ਲੜਕੀਆਂ ਨੂੰ ਆਰਥਿਕ ਤੌਰ ਤੇ ਮਜਬੂਤ ਕਰਨ ਲਈ ਯਤਨਸ਼ੀਲ ਹੈ ਸੰਸਥਾ ਗੁਰੂ ਨਾਨਕ ਦੇ ਸਿੱਖ

ਮੌਜ਼ੂਦਾ ਹਾਲਤਾਂ ਨੂੰ ਦੇਖ ਕੇ ਭਾਈ ਅੰਮ਼੍ਰਿਤਪਾਲ ਸਿੰਘ ਦਾ ਪਰਵਾਰ ਨਹੀ ਚਾੰਹੁਦਾ ਕਿ ਭਾਈ ਸਾਹਿਬ ਚੋਣ ਲੜਣ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ,23493 ਟਨ ਦੀ ਰਿਕਾਰਡ ਲਿਫਟਿੰਗ

ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਦੇ ਨਾਲ ਲੁ ਮੰਡੀਆਂ ਦਾ ਕੀਤਾ ਦੌਰਾ

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਕਤ-ਏ-ਰੁਖ਼ਸਤ’ ਪ੍ਰੋਗਰਾਮ ਕਰਵਾਇਆ ਗਿਆ

ਜਲੰਧਰ 'ਚ ਭਾਜਪਾ ਨੂੰ ਵੱਡਾ ਝਟਕਾ, ਯੂਥ ਆਗੂ ਰੌਬਿਨ ਸਾਂਪਲਾ ਹੋਏ 'ਆਪ' 'ਚ ਸ਼ਾਮਲ

ਆਮ ਆਦਮੀ ਪਾਰਟੀ ਵਿਕਾਸ ਦੇ ਮੁੱਦੇ ਉਤੇ ਚੋਣ ਪਿੜ ਵਿੱਚ ਉੱਤਰੀ ਹੈ: ਗੁਰਮੀਤ ਸਿੰਘ ਮੀਤ ਹੇਅਰ

ਸੰਯੁਕਤ ਕਿਸਾਨ ਮੋਰਚਾ ਨੇ ਨਫ਼ਰਤ ਭਰੇ ਭਾਸ਼ਣ ਲਈ ਪ੍ਰਧਾਨ ਮੰਤਰੀ 'ਤੇ ਮੁਕੱਦਮਾ ਚਲਾਉਣ ਤੇ ਦੀ ਕੀਤੀ ਮੰਗ

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ 10ਵੀਂ ਪ੍ਰੀਖਿਆ ਦਾ ਨਤੀਜਾ 100 ਫੀਸਦੀ ਰਿਹਾ